Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੁੜਗਾਓਂ ਸਿੱਖ ਨਸਲਕੁਸ਼ੀ: ਪੀੜਤ ਪਰਿਵਾਰ ਗਰਗ ਕਮਿਸ਼ਨ ਅੱਗੇ ਹੋਏ ਪੇਸ਼

ਗੁੜਗਾਓਂ ਸਿੱਖ ਨਸਲਕੁਸ਼ੀ: ਪੀੜਤ ਪਰਿਵਾਰ ਗਰਗ ਕਮਿਸ਼ਨ ਅੱਗੇ ਹੋਏ ਪੇਸ਼

ਚੰਡੀਗੜ੍ਹ (30 ਅਪਰੈਲ, 2015): ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਵਿੱਚ ਸਿੱਖ ਨਸਲਕੁਸ਼ੀ ਦੀ ਚੱਲੀ ਹਨੇਰੀ ਸਮੇਂ ਗੁੜਗਾਓਂ ਵਿੱਚ ਮਾਰੇ ਗਏ 47 ਸਿੱਖਾਂ ਦੇ ਵਾਰਸਾਂ ਅੱਜ ਇੱਕ ਮੈਂਬਰੀ ਕਮਿਸ਼ਨ ਦੇ ਜੱਜ ਟੀ.ਪੀ.ਗਰਗ ਦੀ ਅਦਾਲਤ ਵਿੱਚ ਪੇਸ਼ ਹੋਏ।

ਨਵੰਬਰ 1984  ਸਿੱਖ ਨਸਲਕੁਸ਼ੀ
ਨਵੰਬਰ 1984 ਸਿੱਖ ਨਸਲਕੁਸ਼ੀ

ਸਿੱਖ ਨਸਲਕੁਸ਼ੀ ਦੇ ਪੀੜਤਾਂ ਨੇ ਜਾਂਚ ਕਮਿਸ਼ਨ ਅੱਗੇ ਪੇਸ਼ ਹੁੰਦਿਆਂ ਕਿਹਾ ਕਿ ਤੀਹ ਸਾਲ ਬੀਤ ਜਾਣ ਬਾਅਦ ਵੀ ੳੁਨ੍ਹਾਂ ਨੂੰ ਇਨਸਾਫ਼ ਨਹੀਂ ਮਿਲਿਆ। ਕਮਿਸ਼ਨ ਦੇ ਜੱਜ ਨੇ ਹਿਸਾਰ ਵਿੱਚ ਕੇਸ ਦੀ ਸੁਣਵਾਈ ਕੀਤੀ।

ਪੀੜਿਤਾਂ ਵਿੱਚ ਗੁਰਦਿਆਲ ਸਿੰਘ, ਸੇਵਾ ਸਿੰਘ, ਬਲਵੰਤ ਕੌਰ, ਹਰਵੀਰ ਕੌਰ, ਗੁਰਬਚਨਸਿੰਘ, ਕੁਲਦੀਪ ਸਿੰਘ ਨੇ ਦੱਸਿਆ ਕਿ ਕਿਵੇਂ ਭੀੜ ਨੇ ਉਨ੍ਹਾਂ ਦੇ ਘਰਾਂ ਤੇ ਕਾਰੋਬਾਰ ਨੂੰ ਸਾੜ ਦਿੱਤਾ ਸੀ। ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਪਰਿਵਾਰ ਪਾਲੇ ਹਨ ਤੇ ਕਿਸੇ ਨੇ ਉਨ੍ਹਾਂ ਦੀ ਮਦਦ ਨਹੀਂ ਕੀਤੀ। ਜੱਜ ਨੇ ਕੇਸ ਦੀ ਅਗਲੀ ਸੁਣਵਾਈ ਲਈ 22 ਮਈ ’ਤੇ ਪਾ ਦਿੱਤੀ ਹੈ।

ਦੱਸਣਯੋਗ ਹੈ ਕਿ ਸਰਕਾਰ ਨੇ ਕਮਿਸ਼ਨ ਦੀ ਮਿਆਦ ਵਿੱਚ ਛੇ ਮਹੀਨਿਆਂ ਦਾ ਵਾਧਾ ਕਰਦੇ ਹੋਏ ਕਮਿਸ਼ਨ ਨੂੰ ਗੁੜਗਾਓਂ ਤੇ ਪਟੌਦੀ ਬਾਰੇ ਜਲਦ ਰਿਪੋਰਟਾਂ ਦੇਣ ਲਈ ਕਿਹਾ ਹੈ। ਹੋਦ ਚਿਲੜ ਤਾਲਮੇਲ ਕਮੇਟੀ ਦੇ ਆਗੂ ਇੰਜਨੀਅਰ ਮਨਵਿੰਦਰ ਸਿੰਘ ਗਿਆਸਪੁਰਾ, ਭਾਈ ਦਰਸ਼ਨ ਸਿੰਘ ਘੋਲੀਆ ਵੀ ਪੀੜਤਾਂ ਨੂੰ ਨਾਲ ਲੈ ਕੇ ਕਮਿਸ਼ਨ ਸਾਹਮਣੇ ਪੇਸ਼ ਹੋਏ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: