Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਗੈਰਕਾਨੂੰਨੀ ਗ੍ਰਿਫਤਾਰੀਆਂ ਕਰਨਗੀਆਂ ਬਾਦਲ ਰਾਜ ਦਾ ਅੰਤ: ਸਿੱਖ ਜਥੇਬੰਦੀਆਂ ਯੂ.ਕੇ.

ਗੈਰਕਾਨੂੰਨੀ ਗ੍ਰਿਫਤਾਰੀਆਂ ਕਰਨਗੀਆਂ ਬਾਦਲ ਰਾਜ ਦਾ ਅੰਤ: ਸਿੱਖ ਜਥੇਬੰਦੀਆਂ ਯੂ.ਕੇ.

ਲੰਡਨ: 10 ਨਵੰਬਰ ਨੂੰ ਹੋਣ ਜਾ ਰਹੇ ‘ਸਰਬੱਤ ਖਾਲਸਾ’ ਨੂੰ ਅਸਫਲ ਬਣਾਉਣ ਲਈ ਪੰਜਾਬ ‘ਤੇ ਹਕੂਮਤ ਕਰ ਰਹੀ ਬਾਦਲ ਸਰਕਾਰ ਦੇ ਇਸ਼ਾਰੇ ‘ਤੇ ਸਿੱਖ ਆਗੂਆਂ ਦੀਆਂ ਵੱਡੀ ਪੱਧਰ ‘ਤੇ ਗ੍ਰਿਫਤਾਰੀਆਂ ਹੋ ਚੁੱਕੀਆਂ ਹਨ ਅਤੇ ਗ੍ਰਿਫਤਾਰੀਆਂ ਦਾ ਸਿਲਸਲਾ ਲਗਾਤਾਰ ਜਾਰੀ ਹੈ। ਜੋ ਕਿ ਇਸ ਗੱਲ ਦਾ ਸਬੂਤ ਹੈ ਕਿ ਭਾਰਤ ਵਿੱਚ ਸਿੱਖਾਂ ਦੇ ਧਾਰਮਿਕ, ਆਰਥਿਕ, ਰਾਜਨੀਤਕ ਅਤੇ ਸੱਭਿਆਚਾਰਕ ਹੱਕ ਸੁਰੱਖਿਅਤ ਨਹੀਂ ਹਨ ਅਤੇ ਸਿੱਖ ਭਾਰਤ ਵਿੱਚ ਗੁਲਾਮੀ ਹੰਢਾਅ ਰਹੇ ਹਨ। ਸਿੱਖਾਂ ਨੂੰ ਆਪਣੀਆਂ ਧਾਰਮਿਕ ਭਾਵਨਾਵਾਂ ਦਾ ਪ੍ਰਗਟਾਵਾ ਕਰਨ ਦੀ ਵੀ ਖੁੱਲ੍ਹ ਨਹੀਂ ਹੈ। ਸਰਕਾਰੀ ਅੱਤਵਾਦ ਦੀਆਂ ਕਾਰਵਾਈਆਂ ਪੰਜਾਬ ਦੀ ਮੌਜੂਦਾ ਬਾਦਲ ਸਰਕਾਰ ਦਾ ਖਾਤਮਾ ਕਰਨਗੀਆਂ। ਬਰਤਾਨੀਆ ਵਿੱਚ ਖਾਲਿਸਤਾਨ ਹਮਾਇਤੀ ਸਿੱਖ ਜਥੇਬੰਦੀਆਂ ਦੇ ਸਾਂਝੇ ਮੁਹਾਜ਼ ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸਿ਼ੰਦਰ ਸਿੰਘ ਡੱਲੇਵਾਲ ਅਤੇ ਭਾਈ ਜੋਗਾ ਸਿੰਘ ਵਲੋਂ ਸਿੱਖਾਂ ਦੀਆਂ ਗ੍ਰਿਫਤਾਰੀਆਂ ਦੀ ਸਖਤ ਨਿਖੇਧੀ ਕੀਤੀ ਗਈ ਹੈ।

mand-detailed-by-police
ਭਾਈ ਧਿਆਨ ਸਿੰਘ ਮੰਡ ਆਪਣੇ ਘਰ ‘ਚ ਨਜ਼ਰਬੰਦ (ਫਾਈਲ ਫੋਟੋ)

ਅੱਜ ਹਰ ਸਿੱਖ ਇਹ ਮਹਿਸੂਸ ਕਰ ਰਿਹਾ ਹੈ ਕਿ ਬਾਦਲਕਿਆਂ ਦੇ ਰਾਜ ਵਿੱਚ ਸਿੱਖ ਕੌਮ ਦਾ ਸਭ ਤੋਂ ਵੱਧ ਸਿਧਾਂਤਕ ਤੌਰ ‘ਤੇ ਨੁਕਸਾਨ ਹੋ ਰਿਹਾ ਹੈ। ਸਿੱਖ ਕੌਮ ਨੂੰ ਅਪੀਲ ਕੀਤੀ ਗਈ ਕਿ ਬਾਦਲਕਿਆਂ ਸਮੇਤ ਹਿੰਦੂਤਵੀ ਏਜੰਡੇ ‘ਤੇ ਚੱਲ ਰਹੀਆਂ ਸਮੂਹ ਪਾਰਟੀਆਂ ਤੋਂ ਸੁਚੇਤ ਰਹਿਣਾ ਬਹੁਤ ਜ਼ਰੂਰੀ ਹੈ, ਕਿਉਂਕਿ ਇਹਨਾਂ ਸਾਰਿਆਂ ਦਾ ਏਜੰਡਾ ਸਿੱਖ ਕੌਮ ਦੀ ਨਿਆਰੀ ਹਸਤੀ ਅਤੇ ਅੱਡਰੀ ਪਛਾਣ ਨੂੰ ਖਤਮ ਕਰਕੇ ਹਿੰਦੂਤਵ ਦੇ ਖਾਰੇ ਸਮੁੰਦਰ ਵਿੱਚ ਜਜ਼ਬ ਕਰਨਾ ਹੈ। ਅੱਜ ਹਰ ਸਿੱਖ ਵਾਸਤੇ ਜ਼ਰੂਰੀ ਹੈ ਕਿ ਉਹ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਪ੍ਰਤੀ ਵਚਨਬੱਧ ਅਤੇ ਯਤਨਸ਼ੀਲ ਹੋਵੇ। ਇਸ ਨਾਜ਼ੁਕ ਦੌਰ ਵਿੱਚ ਸਿੱਖ ਕੌਮ ਦੇ ਸਮੂਹ ਪ੍ਰਚਾਰਕਾਂ ਨੂੰ ਸਨਿਮਰ ਅਪੀਲ ਕੀਤੀ ਗਈ ਕਿ ਉਹ ਕੌਮ ਵਿੱਚ ਨਿੱਤ ਨਵੇਂ ਬਖੇੜੇ ਅਤੇ ਵਿਵਾਦ ਪੈਦਾ ਕਰਨਾ ਤਿਆਗ ਕੇ ਸਿੱਖ ਕੌਮ ਨੂੰ ਅਹਿਸਾਸ ਕਰਵਾਉਣ ਕਿ ਆਪਾਂ ਕੌਮੀ ਤੌਰ ‘ਤੇ ਭਾਰਤ ਵਿੱਚ ਗੁਲਾਮ ਹਾਂ ਅਤੇ ਇਹ ਗੁਲਾਮੀਂ ਗਲੋਂ ਲਾਹੁਣੀ ਹੈ।

protest-london-84-fso
ਯੂ.ਕੇ. ਦੀਆਂ ਸਿੱਖ ਜਥੇਬੰਦੀਆਂ ਦੇ ਆਗੂ (ਫਾਈਲ ਫੋਟੋ)

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਜ਼ ਯੂ.ਕੇ. ਵਿੱਚ ਸ਼ਾਮਲ ਸਿੱਖ ਜਥੇਬੰਦੀਆਂ ਸਿੱਖ ਫੈਡਰੇਸ਼ਨ ਯੂ.ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ, ਬੱਬਰ ਅਕਾਲੀ ਜਥੇਬੰਦੀ ਯੂ.ਕੇ. ਦੇ ਭਾਈ ਬਲਬੀਰ ਸਿੰਘ, ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ, ਯੂਨਾਈਟਿਡ ਖਾਲਸਾ ਦਲ ਯੂ.ਕੇ. ਭਾਈ ਨਿਰਮਲ ਸਿੰਘ ਸੰਧੂ, ਬ੍ਰਿਟਿਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ, ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ, ਸ਼਼੍ਰੋਮਣੀ ਅਕਾਲੀ ਦਲ ਯੂ.ਕੇ. ਭਾਈ ਗੁਰਦੇਵ ਸਿੰਘ ਚੌਹਾਨ, ਸ਼੍ਰ਼ੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ.ਕੇ. ਭਾਈ ਜਸਪਾਲ ਸਿੰਘ ਬੈਂਸ, ਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਭਾਈ ਸ਼ਸਮਸ਼ੇਰ ਸਿੰਘ ਅਤੇ ਦਲ ਖਾਲਸਾ ਯੂ.ਕੇ. ਭਾਈ ਮਨਮੋਹਣ ਸਿੰਘ ਖਾਲਸਾ ਵਲੋ ਪੰਜਾਬ ਦੀ ਬਾਦਲ ਸਰਕਾਰ ਨੂੰ ਸਿੱਖ ਕੌਮ ‘ਤੇ ਜ਼ੁਲਮ ਕਰਨ ਵਾਲਿਆਂ ਦੇ ਹਸ਼ਰ ਨੂੰ ਯਾਦ ਰੱਖਣ ਦੀ ਨਸੀਹਤ ਦਿੱਤੀ ਗਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਸਿੱਖ ਫੈਡਰੇਸ਼ਨ ਇੰਟਰਨੈਸ਼ਨਲ ਅਤੇ ਬਾਕੂ ਇਨੀਸ਼ੀਏਟਿਵ ਗਰੁੱਪ ਨੇ ਵਿਦੇਸ਼ਾਂ ਵਿੱਚ ਸਿੱਖ ਆਗੂਆਂ 'ਤੇ ਹੋ ਰਹੇ ਹਮਲਿਆਂ ਅਤੇ ਭਾਰਤ ਦੀਆਂ ਗੁਪਤ ਕਾਰਵਾਈਆਂ ਦਾ ਪਰਦਾਫਾਸ਼ ਕਰਦਿਆਂ ਯੂਨਾਈਟਿਡ ਨੇਸ਼ਨਜ਼ ਹਿਊਮਨ ਰਾਈਟਸ ਕੌਂਸਲ ਦੇ
ਪੰਚ ਪ੍ਰਧਾਨੀ ਜਥੇ ਨੇ ਚੇਤਾਵਨੀ ਦਿੱਤੀ ਹੈ ਕਿ ਅਮਰੀਕਾ ਵਿੱਚ ਸਾਹਮਣੇ ਆਈ ਸਾਜ਼ਿਸ਼ ਦੀ ਤਰਜ਼ 'ਤੇ ਹੁਣ ਭਾਰਤੀ ਏਜੰਸੀਆਂ ਪੰਜਾਬ ਵਿੱਚ ਵੀ ਸਿੱਖ ਸ਼ਖਸੀਅਤਾਂ, ਪੰਜਾਬ ਹਿਤੈਸ਼ੀਆਂ ਅਤੇ ਕਿਸਾਨ ਆਗੂਆਂ ਨੂੰ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: