Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਟ ਗਿਣਤੀਆਂ ਖਿਲਾਫ ਬਿਆਨਬਾਜੀ ਕਰ ਰਹੇ ਭਾਗਵਤ ਨੂੰ ਕੇਂਦਰ ਸਰਕਾਰ ਨੱਥ ਪਾਵੇ:ਪ੍ਰਧਾਨ ਸ਼੍ਰੋਮਣੀ ਕਮੇਟੀ

ਘੱਟ ਗਿਣਤੀਆਂ ਖਿਲਾਫ ਬਿਆਨਬਾਜੀ ਕਰ ਰਹੇ ਭਾਗਵਤ ਨੂੰ ਕੇਂਦਰ ਸਰਕਾਰ ਨੱਥ ਪਾਵੇ:ਪ੍ਰਧਾਨ ਸ਼੍ਰੋਮਣੀ ਕਮੇਟੀ

SGPC-logo-makar-300x154ਅੰਮ੍ਰਿਤਸਰ (19 ਅਗਸਤ 2014): ਭਾਰਤ ਬਹੁ-ਧਰਮੀ ਦੇਸ਼ ਹੈ। ਇਸ ਵਿੱਚ ਰਹਿਣ ਵਾਲੇ ਹਰੇਕ ਨਾਗਰਿਕ ਨੂੰ ਆਪੋ-ਆਪਣੇ ਧਰਮ ਮੁਤਾਬਕ ਰਹਿਣ ਦਾ ਪੂਰਾ ਹੱਕ ਹੈ ਪਰ ਪਿਛਲੇ ਕੁਝ ਦਿਨਾਂ ਤੋਂ ਸੰਘ ਮੁਖੀ ਭਾਗਵਤ ਵੱਲੋਂ ਘੱਟ ਗਿਣਤੀ ਕੌਮਾਂ ਨੂੰ ਹਿੰਦੂ ਮੱਤ ਵਿੱਚ ਨਿਗਲਣ ਵਾਲੇ ਬਿਆਨ ਦੇਣਾ ਉਚਿਤ ਨਹੀਂ ਹੈ। ਅਜਿਹੇ ਬਿਆਨ ਦੇਸ਼ ਦੀ ਸ਼ਾਂਤੀ ਨੂੰ ਲਾਂਬੂ ਲਾਉਣ ਵਾਲੇ ਹਨ।ਭਾਗਵਤ ਨੂੰ ਅਜਿਹੇ ਬਿਆਨ ਦੇਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਉਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਅਜਿਹੇ ਵਿਅਕਤੀ ਨੂੰ ਨੱਥ ਪਾਈ ਜਾਵੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਸੰਘ ਮੁਖੀ ਮੋਹਨ ਭਾਗਵਤ ਵੱਲੋਂ ਘੱਟ ਗਿਣਤੀ ਕੌਮਾਂ ਖ਼ਿਲਾਫ਼ ਦਿੱਤੇ ਜਾ ਰਹੇ ਬਿਆਨਾਂ ਨੂੰ ਬਹੁ-ਧਰਮੀ ਦੇਸ਼ ਭਾਰਤ ਦੀ ਤੌਹੀਨ ਕਰਨ ਵਾਲਾ ਬਿਆਨ ਕਰਾਰ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਭਾਗਵਤ ਵੱਲੋਂ ਭਾਰਤ ਨੂੰ ਕੇਵਲ ਹਿੰਦੂਆਂ ਦੀ ਸੰਪਤੀ ਦੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਦੋਂਕਿ ਭਾਰਤ ਦੀ ਆਜ਼ਾਦੀ ਲਈ 80 ਫ਼ੀਸਦੀ ਤੋਂ ਵੀ ਵੱਧ ਕੁਰਬਾਨੀਆਂ ਘੱਟ ਗਿਣਤੀ ਸਿੱਖਾਂ ਦੇ ਹਿੱਸੇ ਆਈਆਂ ਹਨ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਿੱਖ, ਮੁਸਲਮਾਨ, ਈਸਾਈ ਤੇ ਹੋਰ ਬਹੁਤ ਸਾਰੇ ਧਰਮ ਹਨ ਅਤੇ ਸਾਰੇ ਹੀ ਆਪੋ-ਆਪਣੀ ਜਗ੍ਹਾ ‘ਤੇ ਸਤਿਕਾਰਯੋਗ ਹਨ।

ਹਰੇਕ ਧਰਮ ਦੇ ਲੋਕਾਂ ਨੇ ਦੇਸ਼ ਦੀ ਆਜ਼ਾਦੀ ਵਿੱਚ ਅਹਿਮ ਯੋਗਦਾਨ ਪਾਇਆ ਹੈ ਅਤੇ ਹਰ ਮਨੁੱਖ ਦਾ ਭਾਰਤ ‘ਤੇ ਬਰਾਬਰ ਦਾ ਹੱਕ ਹੈ, ਪ੍ਰੰਤੂ ਪਿਛਲੇ ਕੁਝ ਸਮੇਂ ਤੋਂ ਭਾਗਵਤ ਵੱਲੋਂ ਅਜਿਹੇ ਬਿਆਨ ਦੇ ਕੇ ਭਾਰਤ ਦੀ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: