Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਘੱਲੁਘਾਰਾ (ਜੂਨ 1984) ਦਿਵਸ ਮਨਾਉਣ ਲਈ ਸਿੱਖ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਜਾਵੇਗੀ: ਗਿਆਨੀ ਗੁਰਬਚਨ ਸਿੰਘ

ਘੱਲੁਘਾਰਾ (ਜੂਨ 1984) ਦਿਵਸ ਮਨਾਉਣ ਲਈ ਸਿੱਖ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਜਾਵੇਗੀ: ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ ( 27 ਮਈ, 2015): ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ਼੍ਰੀ ਦਰਬਾਰ ਸਾਹਿਬ ਸਾਹਿਬ ‘ਤੇ 6 ਜੂਨ 1984 ਨੂੰ ਭਾਰਤ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ‘ਤੇ ਭਾਰਤੀ ਫੋਜ ਵੱਲੋਂ ਕੀਤੇ ਹਮਲੇ ਦੀ ਸਾਲਾਨਾ ਯਾਦ ਵਿੱਚ ਘੱਲੂਘਾਰਾ ਦਿਵਸ ਮਨਾਉਣ ਲਈ ਵਿਚਾਰ ਚਰਚਾ ਕੀਤੀ ਗਈ।

akal takht 1984-sml
ਸ਼੍ਰੀ ਅਕਾਲ ਤਖਤ ਸਾਹਿਬ

6 ਜੂਨ ਨੂੰ ਸ਼੍ਰੀ ਅਕਾਲ ਤਖ ਸਾ ਸਾਹਿਬ ਵਿਖੇ ਮਨਾਏ ਜਾ ਰਹੇ ਘੱਲੁਘਾਰਾ ਦਿਵਸ ਨੂੰ ਸ਼ਾਂਤਮਈ ਅਤੇ ਸੁਚੱਜੇ ਢੰਗ ਨਾਮ ਮਨਾਉਣ ਲਈ ਹੋਈ ਇਸ ਵਿਚਾਰ ਚਰਚਾ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ, ਮੈਂਬਰ, ਸਿੱਖ ਵਿਦਵਾਨ ਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਆਦਿ ਵੀ ਸ਼ਾਮਲ ਹੋਏ।

ਇਸ ਸਬੰਧੀ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦੱਸਿਆ ਕਿ 6 ਜੂਨ ਦੇ ਸਮਾਗਮ ਸ਼ਾਂਤਮਈ ਢੰਗ ਨਾਲ ਮਨਾਉਣ ਲਈ ਯਤਨ ਜਾਰੀ ਹਨ। ਇਸ ਸਬੰਧੀ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕਰਨ ਦੀ ਯੋਜਨਾ ਵੀ ਹੈ। ਇਸ ਸਬੰਧੀ ਫੋਨ ਰਾਹੀਂ ਵੀ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਆਖਿਆ ਜਾਵੇਗਾ ਕਿ ਇਸ ਸਮਾਗਮ ਦੀ ਗੰਭੀਰਤਾ ਨੂੰ ਧਿਆਨ ਵਿਚ ਰੱਖਦੇ ਹੋਏ ਮੌਕੇ ’ਤੇ ਸ਼ਾਂਤੀ ਬਣਾ ਕੇ ਰੱਖੀ ਜਾਵੇ ਤੇ ਮਰਿਆਦਾ ਵਿੱਚ ਰਹਿ ਕੇ ਸਮਾਗਮ ਵਿੱਚ ਸ਼ਾਮਲ ਹੋਇਆ ਜਾਵੇ। ਉਨ੍ਹਾਂ ਇਸ ਮਾਮਲੇ ਵਿੱਚ ਸਮੂਹ ਸਿੱਖ ਜਥੇਬੰਦੀਆਂ ਕੋਲੋਂ ਸਹਿਯੋਗ ਦੀ ਮੰਗ ਕੀਤੀ ਹੈ।

ਮਿਲੇ ਵੇਰਵਿਆਂ ਅਨੁਸਾਰ ਮੀਟਿੰਗ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਨੂੰ ਹਦਾਇਤ ਕੀਤੀ ਗਈ ਕਿ ਉਹ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਦੇ ਜਵਾਨਾਂ ਨੂੰ ਵੀ ਲੋੜੀਂਦੀਆਂ ਹਦਾਇਤਾਂ ਦੇਣ ਤਾਂ ਜੋ ਸਮਾਗਮ ਸਮੇਂ ਸ਼ਾਂਤੀ ਕਾਇਮ ਰੱਖੀ ਜਾ ਸਕੇ। ਮੀਟਿੰਗ ਵਿੱਚ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਤੋਂ ਇਲਾਵਾ ਮੈਂਬਰ ਬੀਬੀ ਕਿਰਨਜੋਤ ਕੌਰ, ਸਿੱਖ ਵਿਦਵਾਨ ਇੰਦਰਜੀਤ ਸਿੰਘ ਗੋਗੋਆਣੀ, ਸਾਬਕਾ ਸਕੱਤਰ ਵਰਿਆਮ ਸਿੰਘ ਆਦਿ ਵੀ ਸ਼ਾਮਲ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ
ਅਕਾਲ ਤਖ਼ਤ ਸਕੱਤਰੇਤ ਦਾ ਇਹ ਨੁਕਤਾ ਬਿਲਕੁਲ ਸਹੀ ਹੈ ਕਿ ਸਰਕਾਰ ਵੱਲੋਂ ਬਣਾਇਆ ਗਿਆ ਅਜਿਹਾ ਕਾਨੂੰਨ ਸਿੱਖ ਧਾਰਮਿਕ ਮਾਮਲਿਆਂ ਵਿੱਚ ਦਖ਼ਲਅੰਦਾਜ਼ੀ ਦਾ ਰਾਹ ਖੋਲ੍ਹਦਾ ਹੈ। ਪਰ ਦੂਜੇ ਪਾਸੇ ਅਕਾਲ ਤਖ਼ਤ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: