Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੋਣ ਜ਼ਾਬਤੇ ਦੇ ਬਾਵਜੂਦ ਕਾਂਗਰਸੀਆਂ ਤੋਂ ਜਮਾਂ ਨਹੀਂ ਕਰਵਾਏ ਜਾ ਰਹੇ ਲਾਇਸੰਸੀ ਹਥਿਆਰ: ਆਪ

ਚੋਣ ਜ਼ਾਬਤੇ ਦੇ ਬਾਵਜੂਦ ਕਾਂਗਰਸੀਆਂ ਤੋਂ ਜਮਾਂ ਨਹੀਂ ਕਰਵਾਏ ਜਾ ਰਹੇ ਲਾਇਸੰਸੀ ਹਥਿਆਰ: ਆਪ

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਦੋਸ਼ ਲਗਾਇਆ ਹੈ ਕਿ ਸੂਬੇ ‘ਚ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਚੋਣ ਜ਼ਾਬਤਾ ਜਾਰੀ ਹੈ ਪਰ ਸਰਕਾਰ ਭੈਅ-ਮੁਕਤ, ਨਿਰਪੱਖ ਅਤੇ ਅਮਨ ਅਮਾਨ ਨਾਲ ਚੋਣਾਂ ਕਰਵਾਉਣ ਦੀ ਥਾਂ ਜਾਣਬੁੱਝ ਕੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ। ਇਸ ਮਨਸੂਬੇ ਦੇ ਚੱਲਦਿਆਂ ਕੈਪਟਨ ਸਰਕਾਰ ਨੇ ਕਾਂਗਰਸੀ ਵਰਕਰਾਂ ਅਤੇ ਗੁੰਡਾ ਅਨਸਰਾਂ ਨੂੰ ਢਿੱਲ ਦਿੱਤੀ ਹੋਈ ਹੈ। ਸ਼ਰੇਆਮ ਪੱਖਪਾਤ ਕਰਦਿਆਂ ਵੱਡੀ ਗਿਣਤੀ ‘ਚ ਕਾਂਗਰਸੀਆਂ ਅਤੇ ਗੈਰ-ਸਮਾਜੀ ਅਨਸਰਾਂ ਕੋਲੋਂ ਉਨ੍ਹਾਂ ਦੇ ਲਾਇਸੰਸੀ ਹਥਿਆਰ ਜਮਾਂ ਨਹੀਂ ਕਰਵਾਏ ਗਏ।

‘ਆਪ’ ਮੁੱਖ ਦਫ਼ਤਰ ਵੱਲੋਂ ਜਾਰੀ ਪ੍ਰੈੱਸ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵੱਡੇ ਪੱਧਰ ‘ਤੇ ਕਾਂਗਰਸੀ ਅਤੇ ਸੱਤਾ ਸ਼ਹਿ ਪ੍ਰਾਪਤ ਰਸੂਖਦਾਰ ਲਾਇਸੰਸੀ ਹਥਿਆਰ ਲੈ ਕੇ ਘੁੰਮ ਰਹੇ ਹਨ ਅਤੇ ਆਮ ਜਨਤਾ ‘ਚ ਭੈਅ ਦਾ ਮਾਹੌਲ ਬਣਾ ਰਹੇ ਹਨ। ਦੂਜੇ ਪਾਸੇ ਆਮ ਲੋਕਾਂ ਤੋਂ ਲਾਇਸੰਸੀ ਹਥਿਆਰ ਜਮਾਂ ਕਰਵਾਏ ਗਏ ਹਨ।

ਚੀਮਾ ਨੇ ਕਿਹਾ ਕਿ ਚੋਣਾਂ ‘ਚ ਸਰਕਾਰੀ ਮਸ਼ੀਨਰੀ, ਦਫ਼ਤਰਾਂ ਅਤੇ ਅਫ਼ਸਰਾਂ ਦਾ ਉਸੇ ਤਰ੍ਹਾਂ ਗ਼ਲਤ ਇਸਤੇਮਾਲ ਕੀਤਾ ਜਾ ਰਿਹਾ ਹੈ। ਜਿਵੇਂ ਪਿਛਲੀ ਮਾਫ਼ੀਆ ਸਰਕਾਰ ‘ਚ ਬਾਦਲ ਅਤੇ ਭਾਜਪਾਈ ਕਰਦੇ ਸਨ। ਇੱਥੋਂ ਤੱਕ ਕਿ ਰਾਜ ਚੋਣ ਕਮਿਸ਼ਨ ਦੇ ਮੁਖੀ ਜਗਪਾਲ ਸਿੰਘ ਸੰਧੂ ਤੋਂ ਲੈ ਕੇ ਤਹਿਸੀਲ-ਕਰਮਚਾਰੀ ਭਾਰੀ ਦਬਾਅ ਥੱਲੇ ਬੇਬਸ ਹਨ ਅਤੇ ਕਾਂਗਰਸੀਆਂ ਦੀ ਕਠਪੁਤਲੀ ਬਣੇ ਹੋਏ ਹਨ।

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੋਗਾ ਸਮੇਤ ਸਾਰੇ ਜ਼ਿਿਲਆਂ ‘ਚ ਕਾਂਗਰਸੀ ਆਗੂ ਅਤੇ ਉਮੀਦਵਾਰ ਗੈਰ-ਕਾਨੂੰਨੀ ਸ਼ਰਾਬ ਦੇ ਵੱਡੇ ਜ਼ਖੀਰੇ ਜਮਾਂ ਕਰੀ ਬੈਠੇ ਹਨ ਅਤੇ ਚੋਣਾਂ ‘ਚ ਸ਼ਰਾਬ ਅਤੇ ਹੋਰ ਨਸ਼ਿਆਂ ਨਾਲ ਆਮ ਵੋਟਰਾਂ ਨੂੰ ਭਰਮਾਇਆ ਜਾ ਰਿਹਾ ਹੈ।

ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸਾਰੀਆਂ ਹੱਦਾਂ ਟੱਪਦੇ ਹੋਏ ਜਿਸ ਤਰ੍ਹਾਂ ਦਾ ਦਹਿਸ਼ਤ ਵਾਲਾ ਮਾਹੌਲ ਬਣਾ ਦਿੱਤਾ ਹੈ ਉਸ ਤੋਂ ਨਿਰਪੱਖ ਅਤੇ ਸਾਫ਼ ਸੁਥਰੇ ਤਰੀਕੇ ਨਾਲ ਚੋਣਾਂ ਨੇਪਰੇ ਚੜ੍ਹਨ ਦੀ ਉਮੀਦ ਨਹੀਂ ਕੀਤੀ ਜਾ ਰਹੀ, ਜਿਸ ਦਾ ਖ਼ਮਿਆਜ਼ਾ ਸਾਫ਼ ਸੁਥਰੇ ਅਕਸ ਵਾਲੇ ਸਹੀ ਉਮੀਦਵਾਰਾਂ ਦੇ ਨਾਲ-ਨਾਲ ਲੋਕਤੰਤਰ ਦੀ ਨੀਂਹ ਮੰਨੀ ਜਾਂਦੀ ਪੰਚਾਇਤੀ ਰਾਜ ਵਿਵਸਥਾ ਨੂੰ ਚਕਾਉਣਾ ਪੈ ਰਿਹਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬ ਦੇ ਮੁੱਦਿਆਂ ਤੇ ਲੋਕਾਂ ਵਿਚ ਮਕਬੂਲ ਪ੍ਰਵਚਨ ਨੂੰ ਪ੍ਰਚਾਰਨ ਕਰਕੇ ਪੰਜਾਬ ਦੀ ਸਿਆਸਤ ਵਿਚ ਥਾਂ ਬਣਾਉਣ ਵਾਲੀ ਆਮ ਆਦਮੀ ਪਾਰਟੀ ਹੁਣ ਪੁਰਾਣੀਆਂ ਪਾਰਟੀਆਂ ਵਾਙ ਇਸੇ ਘੇਰੇ ਵਿਚ ਹੀ ਲੋਕਾਂ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: