Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਚੋਣ ਜ਼ਾਬਤੇ ਸਬੰਧੀ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਸਕ੍ਰੀਨਿੰਗ ਕਮੇਟੀ ਦਾ ਗਠਨ

ਚੋਣ ਜ਼ਾਬਤੇ ਸਬੰਧੀ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਸਕ੍ਰੀਨਿੰਗ ਕਮੇਟੀ ਦਾ ਗਠਨ

ਚੰਡੀਗੜ੍ਹ: ਚੋਣ ਕਮਿਸ਼ਨ ਭਾਰਤ ਦੇ ਨਿਰਦੇਸ਼ਾਂ ਤੇ ਪੰਜਾਬ ਵਿਧਾਨ ਸਭਾ ਚੋਣਾਂ 2017 ਸਬੰਧੀ ਲਾਗੂ ਮਾਡਲ ਕੋਡ ਆਫ਼ ਕੰਡਕਟ ਦੌਰਾਨ ਵੱਖ-ਵੱਖ ਮਾਮਲਿਆਂ ਦਾ ਨਿਬੇੜਾ ਕਰਨ ਲਈ ਮੁੱਖ ਸਕੱਤਰ ਪੰਜਾਬ ਦੀ ਅਗਵਾਈ ਹੇਠ ਇਕ ਸਕ੍ਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫਤਰ ਮੁੱਖ ਚੋਣ ਅਫਸਰ ਪੰਜਾਬ ਦੇ ਇਕ ਬੁਲਾਰੇ ਨੇ ਦੱਸਿਆ ਕਿ ਚੋਣ ਕਮਿਸ਼ਨ ਭਾਰਤ ਦੇ ਨਿਰਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਇਸ ਤਿੰਨ ਮੈਂਬਰੀ ਕਮੇਟੀ ਵਿਚ ਕਮੇਟੀ ਦਾ ਚੇਅਰਮੈਨ ਮੁੱਖ ਸਕੱਤਰ ਪੰਜਾਬ ਨੂੰ ਨਿਯੁਕਤ ਕੀਤਾ ਗਿਆ ਹੈ ਜਦਕਿ ਬਾਕੀ ਮੈਂਬਰਾਂ ਵਿਚ ਸਬੰਧਤ ਵਿਭਾਗ ਜਿਸਦਾ ਪ੍ਰਸਤਾਵ ਪ੍ਰਵਾਨਗੀ ਹਿੱਤ ਭੇਜਿਆ ਜਾਣਾ ਹੈ ਉਸਦਾ ਵਧੀਕ ਮੁੱਖ ਸਕੱਤਰ/ ਵਿੱਤ ਕਮਿਸ਼ਨਰ/ਪ੍ਰਮੁੱਖ ਸਕੱਤਰ/ਪ੍ਰਬੰਧ ਸਕੱਤਰ ਮੈਂਬਰ ਅਤੇ ਸਕੱਤਰ/ ਪ੍ਰਮੁੱਖ ਸਕੱਤਰ ਤਾਲਮੇਲ ਵਿਭਾਗ ਵੀ ਮੈਂਬਰ ਹੋਣਗੇ।

ECI
ਪ੍ਰਤੀਕਾਤਮਕ ਤਸਵੀਰ

ਉਨ੍ਹਾਂ ਦੱਸਿਆ ਕੀ ਇਹ ਕਮੇਟੀ ਮੁੱਖ ਚੋਣ ਅਫਸਰ ਪੰਜਾਬ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਵਾਨਗੀ ਹਿੱਤ ਭੇਜੀ ਜਾਣ ਵਾਲੇ ਹਰੇਕ ਤਜਵੀਜ਼ ਦੀ ਪੜਚੋਲ ਕਰਨ ਉਪਰੰਤ ਹੀ ਅਗਲੇਰੀ ਕਾਰਵਾਈ ਹਿੱਤ ਭੇਜੇਗੀ ਅਤੇ ਆਈ ਹੋਈ ਕਿਸੇ ਵੀ ਪ੍ਰਸਤਾਵ ਦਾ ਕਮਿਸ਼ਨ ਦੀ ਹਦਾਇਤਾਂ ਅਨੁਸਾਰ ਇਕ ਨੋਟ ਤਿਆਰ ਕਰਕੇ ਮਾਮਲੇ ਦੀ ਗੰਭੀਰਤਾ/ਜ਼ਰੂਰਤ ਬਾਰੇ ਮੁੱਖ ਚੋਣ ਅਫਸਰ ਨੂੰ ਵੀ ਲਿਖੇਗੀ ਅਤੇ ਨਾਲ ਹੀ ਦੱਸੇਗੀ ਇਸ ਨੂੰ ਮਾਡਲ ਕੋਡ ਆਫ਼ ਕੰਡਕਟ ਲਾਗੂ ਹੋਣ ਤਕ ਕਿਊਂ ਨਹੀ ਰੋਕਿਆ ਜਾ ਸਕਦਾ ਹੈ।

ਬੁਲਾਰੇ ਨੇ ਦੱਸਿਆ ਕਿ ਰਾਜ ਦੇ ਸਮੂਹ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਕਮੇਟੀ ਦੇ ਰਾਹੀਂ ਆਪਣੇ ਸੁਝਾਅ ਦਫਤਰ ਮੁੱਖ ਚੋਣ ਅਫਸਰ ਨੂੰ ਭੇਜਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਭਾਰਤੀ ਉਪਮਹਾਂਦੀਪ ਦੇ ਤਿੰਨ ਉੱਤਰ-ਪੂਰਬੀ ਖਿੱਤਿਆਂ ਨਾਗਾਲੈਂਡ, ਤ੍ਰਿਪੁਰਾ ਅਤੇ ਮੇਘਾਲਿਆ ਵਿੱਚ ਅੱਜ ਵੋਟਾਂ ਦੀ ਗਿਣਤੀ ਹੋਈ ਜਿਸ ਵਿੱਚੋਂ ਸ਼ਾਮ ਤੱਕ ਸਪਸ਼ਟ ਹੋਏ ਨਤੀਜਿਆਂ ਅਨੁਸਾਰ ਭਾਰਤੀ ਜਨਤਾ ਪਾਰਟੀ ਦੀ ਤ੍ਰਿਪੁਰਾ ਤੇ
ਚੋਣ ਕਮਿਸ਼ਨ ਨੇ ਐਤਵਾਰ ਨੂੰ ਕਿਹਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਪੰਜਾਬ 'ਚ ਪਈਆਂ ਵੋਟਾਂ ਦੀ ਚੋਣ ਨਿਸ਼ਾਨ ਦੇ ਪਰਚਿਆਂ ਵਾਲੇ ਅੰਕੜੇ ਸਮੇਤ ਜਾਂਚ ਕਰਵਾਉਣਾ ਚਾਹੁੰਦੀ ਹੈ ਤਾਂ ਉਸ
ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਹਾਰ ਦੇ ਕਾਰਨ ਲੱਭਣ ਲਈ ਕੀਤੀ ਸਮੀਖਿਆ ਮੀਟਿੰਗ ਵਿੱਚ ਹਾਜ਼ਰ ਜਿੱਤੇ ਤੇ ਹਾਰੇ ਉਮੀਦਵਾਰਾਂ ਨੇ ਦਿੱਲੀ ਦੀ ਲੀਡਰਸ਼ਿਪ ਤੇ ਖ਼ਾਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: