Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਨੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਨੇ 15 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ

ਚੰਡੀਗੜ੍ਹ: ਸੁੱਚਾ ਸਿੰਘ ਛੋਟੇਪੁਰ ਦੀ ਆਪਣਾ ਪੰਜਾਬ ਪਾਰਟੀ ਨੇ 2017 ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਹਿਲੀ ਸੂਚੀ ਵਿੱਚ 15 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ।

ਇਸ ਮੌਕੇ ਆਪਣਾ ਪੰਜਾਬ ਪਾਰਟੀ ਦੇ ਮੁਖੀ ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਉਹ ਸਿਰਫ ਕੇਜਰੀਵਾਲ ਨੂੰ ਹਰਾਉਣ ਨਹੀਂ ਆਏ, ਬਲਕਿ ਪੰਜਾਬ ਦੀ ਸਿਆਸਤ ਨੂੰ ਬਦਲਣ ਲਈ ਮੈਦਾਨ ਵਿੱਚ ਉੱਤਰੇ ਹਨ। ਛੋਟੇਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ, ਕਾਂਗਰਸ ਤੇ ਅਕਾਲੀ ਦਲ ਤੋਂ ਅੱਕ ਚੁੱਕੇ ਹਨ। ਪੰਜਾਬ ਵਿੱਚ ਭ੍ਰਿਸ਼ਟਾਚਾਰ ਦਾ ਰਾਜ ਹੈ, ਪੰਜਾਬ ਦੇ ਲੋਕ ਗਲਤ ਨੀਤੀਆਂ ਲਈ ਅਕਾਲੀ ਦਲ ਨੂੰ ਕਦੇ ਵੀ ਮਾਫ ਨਹੀਂ ਕਰਨਗੇ।

ਇਸ ਮੌਕੇ ਤੇ ਛੋਟੇਪੁਰ ਨੇ ਕਿਹਾ ਕਿ ਉਹ ਨਵਜੋਤ ਸਿੱਧੂ ਦਾ ਆਪਣੀ ਪਾਰਟੀ ਵਿੱਚ ਸਵਾਗਤ ਕਰਦੇ ਹਨ। ਉਹ ਸਿੱਧੂ ਨੂੰ ਇਹ ਸੁਨੇਹਾ ਵੀ ਦੇਣਾ ਚਾਹੁੰਦੇ ਹਨ ਕਿ ਉਹ ਦੂਜੀਆਂ ਪਾਰਟੀਆਂ ਵੱਲ ਨਾ ਦੇਖਣ ਕਿਉਕਿ ਉਹ ਸਿੱਧੂ ਦਾ ਸਤਿਕਾਰ ਨਹੀਂ ਕਰਦੀਆਂ। ਛੋਟੇਪੁਰ ਨੇ ਕਿਹਾ ਕਿ ਬੈਂਸ ਭਰਾਵਾਂ ਨਾਲ ਵੀ ਗੱਲ ਹੋਈ ਹੈ, ਉਨ੍ਹਾਂ ਨੇ ਫੈਸਲਾ ਕਰਨ ਲਈ ਹੋਰ ਸਮਾਂ ਮੰਗਿਆ ਹੈ।

sucha-singh-chhotepur-candidates-list
ਆਪਣਾ ਪੰਜਾਬ ਪਾਰਟੀ ਵਲੋਂ ਜਾਰੀ 15 ਉਮੀਦਵਾਰਾਂ ਦੀ ਪਹਿਲੀ ਸੂਚੀ

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: