Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਜੀਤ ਸਿੰਘ ਗਾਬਾ ‘ਆਪ’ ਵਿਚ ਸ਼ਾਮਲ; ਵਿਗੜ ਰਹੀ ਕਾਨੂੰਨ ਵਿਵਸਥਾ ਖਿਲਾਫ ਮੋਮਬੱਤੀ ਮਾਰਚ ਕੱਢਿਆ

ਜਗਜੀਤ ਸਿੰਘ ਗਾਬਾ ‘ਆਪ’ ਵਿਚ ਸ਼ਾਮਲ; ਵਿਗੜ ਰਹੀ ਕਾਨੂੰਨ ਵਿਵਸਥਾ ਖਿਲਾਫ ਮੋਮਬੱਤੀ ਮਾਰਚ ਕੱਢਿਆ

ਜਲੰਧਰ: ਗੁਰੂ ਤੇਗ ਬਹਾਦਰ ਨਗਰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਆਪਣੇ 250 ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ‘ਆਪ’ ਦੇ ਸੂਬਾ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਨੇ ਪਾਰਟੀ ਵਿੱਚ ਸ਼ਾਮਲ ਕਰਵਾਇਆ ਹੈ। ਇਸ ਮੌਕੇ ਗਾਬਾ ਨੇ ਕਿਹਾ ਕਿ ਪੰਜਾਬ ਵਿੱਚ ਕੋਈ ਵੀ ਸਿਆਸੀ ਪਾਰਟੀ ਵਿਸ਼ਵਾਸ ਕਰਨ ਯੋਗ ਨਹੀਂ ਰਹੀ ਹੈ ਪ੍ਰੰਤੂ ‘ਆਪ’ ਨਵੀਂ ਵਿਚਾਰਧਾਰਾ ਵਾਲੀ ਪਾਰਟੀ ਹੈ।

ਜਲੰਧਰ ਦੇ ਜੀਟੀਬੀ ਨਗਰ ਦੇ ਗੁਰਦੁਆਰੇ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਨੂੰ ‘ਆਪ’ ਵਿੱਚ ਸ਼ਾਮਲ ਕਰਦੇ ਹੋਏ ਸੁੱਚਾ ਸਿੰਘ ਛੋਟੇਪੁਰ
ਜਲੰਧਰ ਦੇ ਜੀਟੀਬੀ ਨਗਰ ਦੇ ਗੁਰਦੁਆਰੇ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ ਨੂੰ ‘ਆਪ’ ਵਿੱਚ ਸ਼ਾਮਲ ਕਰਦੇ ਹੋਏ ਸੁੱਚਾ ਸਿੰਘ ਛੋਟੇਪੁਰ

ਇਸ ਦੌਰਾਨ ਪੰਜਾਬ ਵਿਚ ਵਿਗੜ ਰਹੇ ਹਾਲਾਤ ਦੇ ਵਿਰੋਧ ਵਿੱਚ ਜੋਤੀ ਚੌਕ ਤੋਂ ਲੈ ਕੇ ਕੰਪਨੀ ਬਾਗ ਤੱਕ ਮੋਮਬੱਤੀ ਮਾਰਚ ਕੱਢਿਆ ਗਿਆ। ਇਸ ਵਿੱਚ ‘ਆਪ’ ਦੇ ਵਰਕਰਾਂ ਨੇ ਹਿੱਸਾ ਲਿਆ। ਇਸ ਮੌਕੇ ਰਾਜੀਵ ਚੌਧਰੀ ਨੇ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਹੀ ਉਨ੍ਹਾਂ ਦੇ ਆਗੂਆਂ ’ਤੇ ਹਮਲੇ ਹੋ ਰਹੇ ਹਨ, ਜਿਸ ਤੋਂ ਪਤਾ ਲਗਦਾ ਹੈ ਕਿ ਪੰਜਾਬ ਦੇ ਹਾਲਾਤ ਠੀਕ ਨਹੀਂ ਹੈ। ਪੁਲਿਸ ਪ੍ਰਸ਼ਾਸਨ ਹਰ ਪਾਸੇ ਫੇਲ੍ਹ ਹੋ ਚੁੱਕਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: