Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਗਬਾਣੀ ਵਿਚ ਛਪੀ ਖ਼ਬਰ “ਮਾਨ ਵਲੋਂ ਆਪ ਦਾ ਗੁਣਗਾਨ” ਝੂਠ ਦਾ ਪਲੰਦਾ: ਸਿਮਰਨਜੀਤ ਸਿੰਘ ਮਾਨ

ਜਗਬਾਣੀ ਵਿਚ ਛਪੀ ਖ਼ਬਰ “ਮਾਨ ਵਲੋਂ ਆਪ ਦਾ ਗੁਣਗਾਨ” ਝੂਠ ਦਾ ਪਲੰਦਾ: ਸਿਮਰਨਜੀਤ ਸਿੰਘ ਮਾਨ

ਚੰਡੀਗੜ੍ਹ: “ਜਗਬਾਣੀ ਦੇ ਲੁਧਿਆਣੇ ਐਡੀਸ਼ਨ ਵਿਚ “ਮਾਨ ਵੱਲੋਂ ਆਪ ਦੇ ਗੁਣਗਾਨ, ਲੋਕ ਹੈਰਾਨ” ਦੇ ਸਿਰਲੇਖ ਹੇਠ ਪ੍ਰਕਾਸ਼ਿਤ ਹੋਈ ਖ਼ਬਰ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਸਾਡੇ ਕਿਰਦਾਰ ਨੂੰ ਸ਼ੱਕੀ ਬਣਾਉਣ ਦੀ ਮੰਦਭਾਵਨਾ ਅਧੀਨ ਪੇਡ ਨਿਊਜ਼ ਲਗਵਾਈ ਗਈ ਹੈ, ਉਹ ਬਿਲਕੁਲ “ਝੂਠ ਦਾ ਪਲੰਦਾ” ਹੈ। ਅਜਿਹੀਆ ਸਟੋਰੀਆ ਲਗਵਾਕੇ ਕੋਈ ਵੀ ਸਿਆਸੀ ਪਾਰਟੀ ਜਾਂ ਆਗੂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਕੌਮਾਂਤਰੀ ਪੱਧਰ ‘ਤੇ ਬਣੀ ਸਾਖ ਨੂੰ ਨੁਕਸਾਨ ਪਹੁੰਚਾਉਣ ਵਿਚ ਨਾ ਤਾਂ ਕਾਮਯਾਬ ਹੋ ਸਕੇਗਾ ਅਤੇ ਨਾ ਹੀ ਆਪ ਪਾਰਟੀ ਵਰਗੀ ਨੂੰ ਕੋਈ ਸਿਆਸੀ ਫਾਇਦਾ ਹੋ ਸਕੇਗਾ।”

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਇਹ ਵਿਚਾਰ ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਲੁਧਿਆਣੇ ਦੇ ਜਗਬਾਣੀ ਦੇ ਐਡੀਸ਼ਨ ਵਿਚ (ਮੁੱਲਾਂਪੁਰੀ) ਨਾਮਾਨਿਗਾਰ ਦੇ ਨਾਮ ਹੇਠ ਲੱਗੀ ਸਟੋਰੀ ਨੂੰ ਪੰਜਾਬੀਆਂ ਅਤੇ ਸਿੱਖਾਂ ਨੂੰ ਗੁੰਮਰਾਹ ਕਰਨ ਅਤੇ ਸ਼਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਸ਼ੱਕੀ ਬਣਾਉਣ ਦੀ ਅਸਫ਼ਲ ਕੋਸ਼ਿਸ਼ ਕਰਾਰ ਦਿੰਦੇ ਹੋਏ ਪ੍ਰਗਟ ਕੀਤੇ।

ਮਾਨ ਨੇ ਜਗਬਾਣੀ ਵਿਚ ਮੰਦਭਾਵਨਾ ਅਧੀਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਕੌਮਾਂਤਰੀ ਸਤਿਕਾਰ ਨੂੰ ਠੇਸ ਪਹੁੰਚਾਉਣ ਹਿੱਤ ਕੀਤੀ ਗਈ ਉਪਰੋਕਤ ਬਿਆਨਬਾਜ਼ੀ ਜਾਂ ਸਟੋਰੀ ਨੂੰ ਪ੍ਰਕਾਸ਼ਿਤ ਕਰਨ ਵਾਲਿਆਂ ਨੂੰ ਖ਼ਬਰਦਾਰ ਕਰਦੇ ਹੋਏ ਕਿਹਾ ਕਿ ਪਾਰਟੀ ਇਸ ਗੈਰ-ਇਖ਼ਲਾਕੀ ਅਮਲ ਵਿਰੁੱਧ ਸੰਬੰਧਤ ਜਿੰਮੇਵਾਰਾਂ ਨੂੰ ਕਾਨੂੰਨ ਦੇ ਕਟਹਿਰੇ ਵਿਚ ਖਟੀਸਣ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਤੋ ਬਿਲਕੁਲ ਨਹੀਂ ਝਿਜਕੇਗੀ। ਇਸ ਮੌਕੇ ਸਿਮਰਨਜੀਤ ਸਿੰਘ ਮਾਨ ਨੇ ਕੇਜਰੀਵਾਲ ਵਲੋਂ ਸਿੱਖ ਧਰਮ ਵਿਰੋਧੀ ਟਿੱਪਣੀ ਕਰਨ ਦੀ ਵੀ ਨਿਖੇਧੀ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੁਧਿਆਣਾ (ਪੱਛਮੀ) ਵਿਧਾਨ ਸਭਾ ਹਲਕੇ ਤੋਂ ਹੋਈ ਉਪ ਚੋਣ ਦੇ ਅੱਜ ਐਲਾਨੇ ਗਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੰਜੀਵ ਅਰੋੜਾ ਨੇ
ਲੋਕ ਸਭਾ ਚੋਣਾਂ 2024 ਵਿਚ ਜਿੱਥੇ ਇੰਡੀਆ ਪੱਧਰ ਉੱਤੇ ਕਾਂਗਰਸ ਤੇ ਹੋਰਨਾ ਪਾਰਟੀਆਂ ਨੇ ‘ਇੰਡੀਆ’ ਨਾਮੀ ਗਠਜੋੜ ਬਣਾਇਆ ਹੈ ਜਿਸ ਵਿਚ ਆਮ ਆਦਮੀ ਪਾਰਟੀ ਵੀ ਸ਼ਾਮਿਲ ਹੈ ਓਥੇ ਇਸ ਗਠਜੋੜ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: