Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਸਟਿਸ ਮਾਥੂਰ ਨੇ ਸਿੱਖ ਨਸਲਕੁਸ਼ੀ ਦੇ ਕੇਸਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਸਿਫਾਰਸ਼

ਜਸਟਿਸ ਮਾਥੂਰ ਨੇ ਸਿੱਖ ਨਸਲਕੁਸ਼ੀ ਦੇ ਕੇਸਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਦੀ ਕੀਤੀ ਸਿਫਾਰਸ਼

Sikh Genocide
ਸਿੱਖ ਨਸਲਕੁਸ਼ੀ

ਚੰਡੀਗੜ੍ਹ (1 ਫਰਵਰੀ, 2015): ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਭਾਰਤ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦਿੱਲੀ ਸਮੇਤ ਭਾਰਤ ਦੇ ਵੱਖ-ਵੱਖ ਸ਼ਹਿਰਾਂ ‘ਚ ਹੋਈ ਸਿੱਖ ਨਸਲਕੁਸ਼ੀ ਦੇ ਮਾਮਲਿਆਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦੇ ਗਠਨ ਲਈ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜੱਜ ਜੇ ਪੀ ਮਾਥੂਰ ਨੇ ਆਪਣੀ ਰਿਪੋਰਟ ਕੇਂਦਰੀ ਗ੍ਰਹਿ ਮੰਤਰੀ ਰਾਜ ਨਾਥ ਸਿੰਘ ਨੂੰ ਸੌਪ ਦਿੱਤੀ ਹੈ।

ਸੇਵਾ ਮੁਕਤ ਜੱਜ ਜੀ.ਪੀ. ਮਾਥੁਰ ਨੇ ਪਿਛਲੇ ਹਫਤੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਰਿਪੋਰਟ ਸੌਂਪੀ ਹੈ। ਜਿਸ ‘ਚ ਸਿੱਖ ਨਸਲਕੁਸ਼ੀ  ਦੇ ਮਾਮਲਿਆਂ ਸਬੰਧੀ ਤਾਜ਼ਾ ਜਾਂਚ ਲਈ ਐਸ.ਆਈ.ਟੀ ਗਠਨ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

ਸਾਬਕਾ ਜੱਜ ਦੀ 45 ਪੰਨਿਆਂ ਦੀ ਰਿਪੋਰਟ ਇਹ ਤਜਵੀਜ਼ ਕਰਦੀ ਹੈ ਕਿ ਕਈ ਅਜਿਹੇ ਮਾਮਲੇ ਹਨ ਜਿਨ੍ਹਾਂ ‘ਚ ਸਬੂਤਾਂ ਦੀ ਅਣਦੇਖੀ ਕੀਤੀ ਗਈ ਹੈ ਇਸ ਲਈ ਉਨ੍ਹਾਂ ਮਾਮਲਿਆਂ ਦੀ ਦੁਬਾਰਾ ਜਾਂਚ ਲਈ ਐਸ.ਆਈ.ਟੀ ਗਠਤ ਕੀਤੀ ਜਾਵੇ।

ਜ਼ਿਕਰਯੋਗ ਹੈ ਕਿ ਦਿੱਲੀ ਦਿੱਲੀ ਪੁਲਿਸ ਵਲੋਂ ਸਿੱਖ ਨਸਲਕੁਸੀ ਕਈ ਕੇਸਾਂ ਵਿੱਚ ਤਫਦੀਸ਼ ਹੀ ਨਹੀਂ ਕੀਤੀ ਸੀ ਅਤੇ ਬੰਦ ਕਰ ਦਿੱਤੇ ਸਨ ਅਤੇ ਮੁਕੱਦਮਿਆਂ ਲਈ ਅਦਾਲਤ ਵੀ ਨਹੀਂ ਭੇਜੇ ਸਨ।

ਇਸ ਖ਼ਬਰ ਨੂੰ ਵਿਸਥਾਰ ਵਿੱਚ ਪੜ੍ਹਨ ਲਈ ਸਾਡੀ ਅੰਗਰੇਜ਼ੀ ਦੀਆਂ ਖ਼ਬਰਾਂ ਵਾਲੀ ਵੈੱਬਸਾਈਟ ‘ਤੇ ਜਾਓੁ, ਵੇਖੋ:

Mathur Panel recommends SIT for Nov. 1984 cases; DSGMC meets Indian Home Minister

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: