Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ 15 ਮਈ ਤੋਂ 17 ਮਈ 2018 ਤੱਕ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਾਵੇਗਾ

ਜਸਟਿਸ ਰਣਜੀਤ ਸਿੰਘ ਜਾਂਚ ਕਮਿਸ਼ਨ 15 ਮਈ ਤੋਂ 17 ਮਈ 2018 ਤੱਕ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਾਵੇਗਾ

ਚੰਡੀਗੜ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ, ਸ੍ਰੀਮਦ ਭਗਵਤ ਗੀਤਾ ਅਤੇ ਪਵਿੱਤਰ ਕੁਰਾਨ ਸ਼ਰੀਫ਼ ਦੀ ਬੇਅਦਬੀ ਦੀਆਂ ਸਾਰੀਆਂ ਘਟਨਾਵਾਂ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਕਾਇਮ ਕੀਤਾ ਜਸਟਿਸ ਰਣਜੀਤ ਸਿੰਘ (ਸੇਵਾਮੁਕਤ) ਕਮਿਸ਼ਨ ਗਵਾਹਾਂ ਦੇ ਬਿਆਨ ਦਰਜ ਕਰਨ ਲਈ 15 ਮਈ 2018 ਤੋਂ 17 ਮਈ 2018 ਤੱਕ ਜ਼ਿਲਾ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਜਾਵੇਗਾ।

ਇਕ ਪਿੰਡ ਦੇ ਦੌਰੇ ਦੌਰਾਨ ਜਸਟਿਸ ਰਣਜੀਤ ਸਿੰਘ (ਫਾਈਲ ਫੋਟੋ)

ਕਮਿਸ਼ਨ ਦੇ ਬੁਲਾਰੇ ਨੇ ਕਿਹਾ ਕਿ ਜਾਂਚ ਕਮਿਸ਼ਨ ਹੁਣ ਤੱਕ ਐਸ.ਏ.ਐਸ. ਨਗਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), ਫਤਹਿਗੜ ਸਾਹਿਬ, ਪਟਿਆਲਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਬਰਨਾਲਾ, ਲੁਧਿਆਣਾ, ਜਲੰਧਰ, ਮੋਗਾ, ਸੰਗਰੂਰ ਜ਼ਿਲਿਆਂ ਦਾ ਦੌਰਾ ਕਰ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਦੋਰੇ ਦੋਰਾਨ ਬੇਅਦਬੀ ਵਾਲੀਆਂ ਘਟਨਾਵਾਂ ਨਾਲ ਸਬੰਧਤ ਥਾਵਾਂ ਦੇ ਦੌਰੇ ਦੌਰਾਨ ਕਮਿਸ਼ਨ ਉਨਾਂ ਗਵਾਹਾਂ ਦੇ ਬਿਆਨ ਦਰਜ ਕਰੇਗਾ, ਜਿਹੜੇ ਬਿਆਨ ਦਰਜ ਕਰਵਾਉਣ ਦੇ ਇੱਛੁਕ ਹੋਣਗੇ।

ਬੁਲਾਰੇ ਨੇ ਕਿਹਾ ਕਿ ਆਪਣੀ ਇਸ ਫੇਰੀ ਦੋਰਾਨ ਅੰਮ੍ਰਿਤਸਰ ਜਾਣ ਸਮੇਂ ਕਪੂਰਥਲਾ ਜ਼ਿਲ੍ਹੇ ਦੇ ਹਮੀਰਾ ਦਾ ਦੋਰਾ 15 ਮਈ 2018 ਨੂੰ ਕਰਨਗੇ ਇਸ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਸਠਿਆਲਾ ਅਤੇ ਨਿੱਝਰਪੁਰਾ ਦਾ ਦੋਰਾ ਕਰੇਗਾ।

ਕਮਿਸ਼ਨ 16 ਮਈ 2018 ਨੂੰ ਤਰਨਤਾਰਨ ਜ਼ਿਲ੍ਹੇ ਦੇ ਤੋਟੀ ਪਿੰਡ ਦਾ ਦੋਰਾ ਕਰੇਗਾ ਅਤੇ ਕੁਝ ਹੋਰ ਥਾਵਾਂ ਤੇ ਵੀ ਜਾਵੇਗਾ ਜਦਕਿ 17 ਮਈ 2018 ਨੂੰ ਅੰਮ੍ਰਿਤਸਰ ਜ਼ਿਲ੍ਹੇ ਦਾ ਦੋਰਾ ਕਰਨਗੇ।

ਬੁਲਾਰੇ ਨੇ ਅੱਗੇ ਕਿਹਾ ਕਿ ਕਮਿਸ਼ਨ ਸਾਹਮਣੇ ਬਿਆਨ ਦਰਜ ਕਰਵਾਉਣ ਦਾ ਚਾਹਵਾਨ ਕੋਈ ਵੀ ਵਿਅਕਤੀ ਦੱਸੀਆਂ ਮਿਤੀਆਂ ਨੂੰ ਕਪੂਰਥਲਾ, ਤਰਨਤਾਰਨ ਅਤੇ ਅੰਮ੍ਰਿਤਸਰ ਵਿੱਚ ਕਮਿਸ਼ਨ ਸਾਹਮਣੇ ਜਾਂ ਕਿਸੇ ਵੀ ਕੰਮ ਵਾਲੇ ਦਿਨ ਕਮਿਸ਼ਨ ਦੇ ਦਫ਼ਤਰ ਟਾਵਰ ਨੰਬਰ 5, ਚੌਥੀ ਮੰਜ਼ਿਲ, ਵਣ ਭਵਨ, ਸੈਕਟਰ-68, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਮੁਹਾਲੀ ਵਿੱਚ ਪੇਸ਼ ਹੋ ਸਕਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਦਬ ਸਿੱਖ ਲਈ ਸਭ ਤੋਂ ਵੱਧ ਅਹਿਮ ਹੈ। ਪਰ ਬੀਤੇ ਸਮੇਂ ਦੌਰਾਨ ਗੁਰੂ ਸਾਹਿਬ ਦੇ ਅਦਬ ਵਿਚ ਖਲਲ ਪਾਉਣ ਦੀਆਂ ਘਟਨਾਵਾਂ ਵਾਰ-ਵਾਰ ਵਾਪਰ
ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: