Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਸਵੰਤ ਸਿੰਘ ਮਾਨ ਦੇ ਸਸਕਾਰ ਮੌਕੇ ਪਹੁੰਚੇ ਪੰਥਕ ਤੇ ਸਿਆਸੀ ਆਗੂ

ਜਸਵੰਤ ਸਿੰਘ ਮਾਨ ਦੇ ਸਸਕਾਰ ਮੌਕੇ ਪਹੁੰਚੇ ਪੰਥਕ ਤੇ ਸਿਆਸੀ ਆਗੂ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਕੱਤਰ ਜਨਰਲ ਜਸਵੰਤ ਸਿੰਘ ਮਾਨ ਜੋ ਬੀਤੇ ਸੋਮਵਾਰ ਫੋਰਟਿਜ਼ਸ ਹਸਪਤਾਲ ਵਿਖੇ ਅਕਾਲ ਚਲਾਣਾ ਕਰ ਗਏ ਸਨ ਦਾ ਅੱਜ ਚੰਡੀਗੜ੍ਹ ਦੇ ਸੈਕਟਰ 25 ਸਥਿਤ ਸ਼ਮਸ਼ਾਨ ਘਾਟ ਵਿਖੇ ਪੰਥਕ ਅਤੇ ਸਿਆਸੀ ਆਗੂਆਂ ਦੀ ਹਾਜ਼ਰੀ ਵਿਚ ਸਸਕਾਰ ਕਰ ਦਿਤਾ ਗਿਆ।

ਜਸਵੰਤ ਸਿੰਘ ਮਾਨ ਦੇ ਸਸਕਾਰ ਮੌਕੇ ਪਹੁੰਚੇ ਪੰਥਕ ਆਗੂ
ਜਸਵੰਤ ਸਿੰਘ ਮਾਨ ਦੇ ਸਸਕਾਰ ਮੌਕੇ ਪਹੁੰਚੇ ਪੰਥਕ ਆਗੂ

ਸ.ਜਸਵੰਤ ਸਿੰਘ ਮਾਨ ਦਾ ਸਸਕਾਰ ਕਰਨ ਤੋਂ ਪਹਿਲਾਂ ਉਨ੍ਹਾਂ ਦੇ ਘਰ ਇਕੱਤਰ ਹੋਏ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂਆਂ ਅਤੇ ਸਮੂਹ ਵਰਕਰਾਂ ਵਲੋਂ ‘‘ਖਾਲਿਸਤਾਨ ਜਿੰਦਾਬਾਦ’’ ਦੇ ਜੈਕਾਰੇ ਲਗਾਏ ਗਏ ਅਤੇ ਸ਼ਮਸ਼ਾਨ ਵਿਖੇ ਵੀ ‘‘ਖਾਲਿਸਤਾਨ ਜਿੰਦਾਬਾਦ’’ ਦੇ ਜੈਕਾਰਿਆਂ ਨਾਲ ਸਲਾਮੀ ਦਿੰਦਿਆਂ ਪਾਰਟੀ ਦੇ ਜਨਰਲ ਸਕੱਤਰ ਪ੍ਰੋ. ਮਹਿੰਦਰਪਾਲ ਸਿੰਘ ਦੀ ਅਗਵਾਈ ਵਿਚ ਵਰਕਰਾਂ ਨੇ ਦੁਸ਼ਾਲਾ ਭੇਂਟ ਕੀਤਾ ਜਿਸਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਜਿੰਦਾਬਾਦ ਲਿਖਿਆ ਹੋਇਆ ਸੀ। ਪ੍ਰੋ. ਮਹਿੰਦਰਪਾਲ ਸਿੰਘ ਨੇ ਦਸਿਆ ਕਿ ਇਹ ਦੁਸ਼ਾਲੇ ਤੇ ਬਣਿਆਂ ਖਾਲਿਸਤਾਨ ਦਾ ਝੰਡਾ ਜਿਸ ਵਿਚ ਨੀਲਾ, ਕੱਚਾ ਪੀਲਾ ਅਤੇ ਸਫੇਦ ਰੰਗ ਹਨ ਅੱਜ ਤੋਂ ਤਿੰਨ ਸਾਲ ਪਹਿਲਾਂ ਸ. ਜਸਵੰਤ ਸਿੰਘ ਮਾਨ ਵਲੋਂ ਹੀ ਡਿਜ਼ਾਇਨ ਸਮੇਤ ਤਿਆਰ ਕਰਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਜਨਮ ਦਿਨ ਮੌਕੇ ਪਾਰਟੀ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੂੰ ਦਿਤਾ ਸੀ।

ਸ. ਮਾਨ ਦੇ ਸਸਕਾਰ ਮੌਕੇ ਪਾਰਟੀ ਆਗੂਆਂ ਅਤੇ ਵਰਕਰਾਂ ਤੋਂ ਇਲਾਵਾ ਹੋਰ ਵੀ ਪੰਥਕ ਆਗੂ ਅਤੇ ਸਿਆਸੀ ਆਗੂਆਂ ਸਮੇਤ ਸਾਬਕਾ ਅਫ਼ਸਰਾਂ ਨੇ ਵੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਸਵਰਗੀ ਜਸਵੰਤ ਸਿੰਘ ਮਾਨ ਦੀ ਧਰਮ ਪਤਨੀ ਡਾ. ਤ੍ਰਿਪਤ ਕੌਰ ਅਤੇ ਤਿੰਨੋਂ ਬੇਟੇ , ਨੁਹਾਂ ਅਤੇ ਹੋਰ ਪਰਿਵਾਰਿਕ ਮੈਂਬਰ ਤੇ ਰਿਸ਼ਤੇਦਾਰ ਹਾਜ਼ਰ ਸਨ। ਇਸ ਮੌਕੇ ਦਲ ਖਾਲਸਾ ਤੋਂ ਭਾਈ ਸਤਨਾਮ ਸਿੰਘ ਪਾਊਂਟਾ ਸਾਹਿਬ, ਆਪ ਤੋਂ ਸੁਖਪਾਲ ਸਿੰਘ ਖਹਿਰਾ, ਈਮਾਨ ਸਿੰਘ ਮਾਨ, ਪ੍ਰੋ. ਮਹਿੰਦਰਪਾਲ ਸਿੰਘ, ਸਾਬਕਾ ਡੀਜੀਪੀ ਸਰਵਦੀਪ ਸਿੰਘ ਵਿਰਕ, ਸਾਬਕਾ ਡੀਜੀਪੀ ਜ਼ੇਲ੍ਹਾਂ ਸ਼ਸ਼ੀਕਾਂਤ, ਸਾਬਕਾ ਮੁੱਖ ਜੱਜ ਕਸ਼ਮੀਰ ਸਿੰਘ ਪੱਟੀ, ਇੰਜ. ਸਰਬਜੀਤ ਸਿੰਘ ਸੋਹਲ , ਡਾ. ਭਗਵਾਨ ਸਿੰਘ, ਡਾ. ਗੁਰਦਰਸ਼ਨ ਸਿੰਘ ਢਿਲੋਂ, ਹਰਜਿੰਦਰ ਸਿੰਘ ਦਿਲਗੀਰ, ਗੁਰਨਾਮ ਸਿੰਘ ਸਿੱਧੂ, ਗੁਰਿੰਦਰਪਾਲ ਸਿੰਘ ਧਨੋਲਾ, ਕਰਨੈਲ ਸਿੰਘ ਪੀਰਮੁਹੰਮਦ, ਦਲਜੀਤ ਸਿੰਘ ਕੁੰਭੜਾ, ਐਡਵੋਕੇਟ ਸਿਮਰਨਜੀਤ ਸਿੰਘ, ਐਡਵੋਕੇਟ ਗੁਰਵਿੰਦਰ ਸਿੰਘ ਸਿੱਧੂ, ਮਨਜੀਤ ਸਿੰਘ ਰਾਮਪੁਰਾ, ਹਰਭਜਨ ਸਿੰਘ ਕਸ਼ਮੀਰੀ, ਗੋਪਾਲ ਸਿੰਘ ਝਾੜੋਂ, ਪ੍ਰੋ. ਮਨਜੀਤ ਸਿੰਘ ਚੰਡੀਗੜ੍ਹ, ਅਵਤਾਰ ਸਿੰਘ ਖੱਖ, ਇਕਬਾਲ ਸਿੰਘ ਟਿਵਾਣਾ, ਹਰਮੇਸ਼ ਸਿੰਘ ਬੜੋਦੀ, ਕੁਲਦੀਪ ਸਿੰਘ ਭਾਗੋਵਾਲ, ਰਣਜੀਤ ਸਿੰਘ ਸੰਤੋਖਗੜ੍ਹ, ਰਣਜੀਤ ਸਿੰਘ ਮੁਗਲਮਾਜਰੀ, ਜੋਗਿੰਦਰ ਸਿੰਘ ਰੋਪੜ੍ਹ, ਫੋਜ਼ਾ ਸਿੰਘ ਧਨੋਰੀ, ਹਰਜਿੰਦਰ ਸਿੰਘ, ਅਵਤਾਰ ਸਿੰਘ ਰਾਏਪੁਰ ਅਤੇ ਬਲਵਿੰਦਰ ਸਿੰਘ ਕੰਗ ਆਦਿ ਨੇ ਸ਼ਮੂਲੀਅਤ ਕੀਤੀ।

ਪਰਿਵਾਰਿਕ ਮੈਂਬਰਾਂ ਨੇ ਦਸਿਆ ਕਿ ਫੁੱਲ ਚੁਗਣ ਦੀ ਰਸਮ 25 ਫ਼ਰਵਰੀ ਨੂੰ ਸਵੇਰੇ ਕੀਤੀ ਜਾਵੇਗੀ ਅਤੇ ਭੋਗ ਤੇ ਅੰਤਿਮ ਅਰਦਾਸ 6 ਮਾਰਚ ਨੂੰ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰੱਖੜ ਪੁੰਨਿਆਂ ਮੌਕੇ ਲੰਘੀ 29 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਵੱਲੋਂ ਆਪੋ-ਆਪਣੀਆਂ ਸਿਆਸੀ ਕਾਨਫਰੰਸਾਂ ਕੀਤੀਆਂ ਗਈਆਂ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ
ਚਾਰ ਆਜ਼ਾਦੀ ਪੱਖੀ ਸਿੱਖ ਜਥੇਬੰਦੀਆਂ– ਭਾਈ ਜਗਤਾਰ ਸਿੰਘ ਹਵਾਰਾ ਕਮੇਟੀ, ਦਲ ਖਾਲਸਾ, ਪੰਚ ਪ੍ਰਧਾਨੀ ਜਥਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 26 ਜਨਵਰੀ 1986 ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: