Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜਾਤ-ਪਾਤ ਮੰਨਣ ਵਾਲਾ ਗੁਰੂ ਨਾਨਕ ਪਾਤਸ਼ਾਹ ਦਾ ਸਿੱਖ ਹੋ ਹੀ ਨਹੀਂ ਸਕਦਾ: ਡਾ. ਮੁਥੂ ਮੋਹਨ

ਜਾਤ-ਪਾਤ ਮੰਨਣ ਵਾਲਾ ਗੁਰੂ ਨਾਨਕ ਪਾਤਸ਼ਾਹ ਦਾ ਸਿੱਖ ਹੋ ਹੀ ਨਹੀਂ ਸਕਦਾ: ਡਾ. ਮੁਥੂ ਮੋਹਨ

ਪਟਿਆਲਾ (11 ਮਾਰਚ, 2016): ਮਦੁਰਾਇ ਯੂਨੀਵਰਸਿਟੀ ਤਾਮਿਲਨਾਡੂ ਦੇ ਪ੍ਰੋਫੈਸਰ ਅਤੇ ਗੁਰੂ ਨਾਨਕ ਦੇਵ ’ਤੇ ਖੋਜ ਕਰਨ ਕਰ ਕੇ ਚਰਚਾ ਵਿਚ ਆਏ ਡਾ. ਮੁਥੂ ਮੋਹਨ ਨੇ ਕਿਹਾ ਕਿ ਜਿਹੜਾ ਵੀ ਸਿੱਖ ਜਾਤ-ਪਾਤ ਪ੍ਰਬੰਧ ਵਿਚ ਵਿਸ਼ਵਾਸ ਰੱਖਦਾ ਹੈ ਉਹ ਗੁਰੂ ਨਾਨਕ ਪਾਤਸ਼ਾਹ ਦਾ ਸਿੱਖ ਹੋ ਹੀ ਨਹੀਂ ਸਕਦਾ। ਉਹ ਇੱਥੇ ਪੰਜਾਬੀ ਯੂਨੀਵਰਸਿਟੀ ਵਿਚ ਭਾਈ ਗੁਰਦਾਸ ਚੇਅਰ ਅਤੇ ਸਿਰਦਾਰ ਕਪੂਰ ਸਿੰਘ ਫਾਊਂਡੇਸ਼ਨ ਵੱਲੋਂ ਕਰਾਏ ਗਏ ਸਿਰਦਾਰ ਕਪੂਰ ਸਿੰਘ ’ਤੇ ਵਿਸ਼ੇਸ਼ ਭਾਸ਼ਣ ਦੇ ਮੁੱਖ ਬੁਲਾਰੇ ਸਨ।

ਮੁੱਖ ਭਾਸ਼ਣ ਦੇਣ ਵਾਲੇ ਪ੍ਰੋ. ਐਨ. ਮੁਥੂ ਮੋਹਨ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼
ਮੁੱਖ ਭਾਸ਼ਣ ਦੇਣ ਵਾਲੇ ਪ੍ਰੋ. ਐਨ. ਮੁਥੂ ਮੋਹਨ ਨੂੰ ਸਨਮਾਨਿਤ ਕੀਤੇ ਜਾਣ ਦਾ ਦ੍ਰਿਸ਼

ਉਨ੍ਹਾਂ ਕਿਹਾ ਕਿ ਆਦਿ ਕਾਲ ਤੋਂ ਲੈ ਕੇ ਜਾਤ ਪਾਤ ਦਾ ਕੋਈ ਸੰਕਲਪ ਨਹੀਂ ਸੀ, ਇੱਥੋਂ ਤੱਕ ਕਿ ਰਿਗਵੇਦ ਵਿਚ ਵੀ ਜਾਤ ਪਾਤ ਦਾ ਕੋਈ ਸੰਦੇਸ਼ ਨਹੀਂ ਦਿੱਤਾ ਗਿਆ। ਪ੍ਰੋ. ਮੁਥੂ ਨੇ ਕਿਹਾ ਕਿ ਜੋ ਸਿੱਖ ਜਾਤ ਪਾਤ ਕਰਦਾ ਹੈ ਜਾਤੀ ਆਧਾਰਤ ਗੁਰਦਆਰੇ ਬਣਾਉਂਦਾ ਹੈ ਉਹ ਗੁਰੂ ਨਾਨਕ ਦਾ ਸਿੱਖ ਨਹੀਂ ਹੋ ਸਕਦਾ।

ਵਿਧਾਨ ਸਭਾ ਪੰਜਾਬ ਦੇ ਸਾਬਕਾ ਸਪੀਕਰ ਬੀਰ ਦਵਿੰਦਰ ਸਿੰਘ ਨੇ ਕਿਹਾ ਕਿ ਸਿਰਦਾਰ ਕਪੂਰ ਸਿੰਘ ਇਕ ਦੂਰਅੰਦੇਸ਼ੀ ਤੇ ਰਾਜਨੀਤਿਕ, ਸਮਾਜਿਕ ਤੇ ਧਾਰਮਿਕ ਮੁੱਦਿਆਂ ਦੀ ਸਮਝ ਰੱਖਣ ਵਾਲੇ ਵਿਦਵਾਨ ਸਨ। ਪਰ ਅਜੋਕੇ ਯੁੱਗ ਦੇ ਵਿਦਵਾਨਾਂ ਨੇ ਉਨ੍ਹਾਂ ਬਾਰੇ ਜਾਣਨ ਦੀ ਕੋਸ਼ਿਸ਼ ਹੀ ਨਹੀਂ ਕੀਤੀ, ਉਨ੍ਹਾਂ ਕਿਹਾ ਕਿ ਜੋ ਲੋਕ ਸਾਚੀ ਸਾਖੀ ਨੂੰ ਗਲਤ ਕਹਿੰਦੇ ਹਨ ਉਹ ਲੋਕ ਅਸਲ ਵਿਚ ਵਿਦਵਾਨ ਹੀ ਨਹੀਂ ਹਨ।

ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਨੇ ਆਪਣੀ ਪੀਐਚ ਡੀ ਨਾਲ ਸਬੰਧਤ ਕੁਝ ਅਖ਼ਤਿਆਰ ਕਰਨ ਲਈ ਸਿਰਦਾਰ ਕਪੂਰ ਸਿੰਘ ਨਾਲ ਬਿਤਾਏ ਕੁਝ ਦਿਨਾਂ ਦੀਆਂ ਯਾਦਾਂ ਦੀ ਸਾਂਝ ਪਾਈ। ਉਨ੍ਹਾਂ ਕਿਹਾ ਕਿ ਡਾ. ਗਿਆਨ ਸਿੰਘ ਵੱਲੋਂ ਜੋ ਲਿਖਿਆ ਗਿਆ ਹੈ ਉਸ ਵਿਚੋਂ ਕਾਫੀ ਭਾਗ ਭਾਸ਼ਾ ਵਿਭਾਗ ਵੱਲੋਂ ਕੱਟਿਆ ਗਿਆ ਹੈ, ਜਿਸ ਤੋਂ ਸਿਰਦਾਰ ਸਾਹਿਬ ਕਾਫੀ ਦੁਖੀ ਹੋਏ ਸਨ।

ਉਨ੍ਹਾਂ ਇਸ ਵੇਲੇ ਸਿਰਦਾਰ ਕਪੂਰ ਸਿੰਘ ਸਿਮ੍ਰਿਤੀ ਗ੍ਰੰਥ ਤਿਆਰ ਕਰਵਾਉਣ ਅਤੇ ਉਨ੍ਹਾਂ ਦੀ ਤਸਵੀਰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਵਿਚ ਲਾਉਣ ਦਾ ਐਲਾਨ ਵੀ ਕੀਤਾ। ਇਸ ਸਮੇਂ ਭਾਈ ਗੁਰਦਾਸ ਚੇਅਰ ਦੇ ਚੇਅਰਮੈਨ ਡਾ. ਸਰਬਜਿੰਦਰ ਸਿੰਘ ਨੇ ਕਿਹਾ ਕਿ ਇਕ ਵੱਡੀ ਕਾਨਫ਼ਰੰਸ ਸਿਰਦਾਰ ਕਪੂਰ ਸਿੰਘ ਦੇ ਨਾਮ ਤੇ ਅਪਰੈਲ ਦੇ ਆਖ਼ਰੀ ਹਫ਼ਤੇ ਕਰਵਾ ਕੇ ਉਨ੍ਹਾਂ ਦੀ ਸ਼ਖ਼ਸੀਅਤ ਬਾਰੇ ਮੁਕੰਮਲ ਰੂਪ ਵਿਚ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਅੰਤ ਵਿਚ ਸਿਰਦਾਰ ਕਪੂਰ ਸਿੰਘ ਫਾਊਂਡੇਸ਼ਨ ਦੇ ਮੁਖੀ ਪਰਮਜੀਤ ਸਿੰਘ ਨੇ ਸਰੋਤਿਆਂ ਅਤੇ ਵਿਦਵਾਨਾਂ ਦਾ ਧੰਨਵਾਦ ਕੀਤਾ। ਇਸ ਸਮੇਂ ਡਾ. ਮਲਕਿੰਦਰ ਕੌਰ, ਡਾ. ਜੋਗਾ ਸਿੰਘ, ਡਾ. ਅਮਰਜੀਤ ਕੌਰ, ਡਾ. ਸੁਖਦਿਆਲ ਸਿੰਘ, ਡਾ. ਪਰਮਵੀਰ ਸਿੰਘ, ਡਾ. ਗੁਰਮੀਤ ਸਿੰਘ ਸਿੱਧੂ, ਡਾ. ਗੁੰਜਨਜੋਤ ਕੌਰ, ਡਾ. ਕੁਲਵੰਤ ਸਿੰਘ ਗਰੇਵਾਲ, ਡਾ. ਬਲਜੀਤ ਕੌਰ ਸੇਖੋਂ ਤੋਂ ਇਲਾਵਾ ਗਿਆਨੀ ਦਿੱਤ ਸਿੰਘ ਸਭਾ ਅਤੇ ਵਿਭਾਗ ਦੇ ਰਿਸਰਚ ਸਕਾਲਰਾਂ ਨੇ ਹਿੱਸਾ ਲਿਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੁਸਤਕ 'ਸ਼੍ਰੋਮਣੀ ਗੁਰਦੁਆਰਾ ਪ੍ਬੰਧਕ ਕਮੇਟੀ : ਮਹੱਤਵਪੂਰਨ ਮਤੇ ਅਤੇ ਫ਼ੈਸਲੇ' ਇਨ੍ਹਾਂ ਦੀ ਵਿਸ਼ੇਸ਼ ਪੁਸਤਕ ਹੈ ਜਿਸ ਵਿਚ ੧੯੨੦ ਤੋਂ ੨੦੨੪ ਈ. ਤਕ ਪਾਸ ਹੋਏ ਮਹੱਤਵਪੂਰਨ ਮਤੇ ਸ਼ਾਮਲ ਕੀਤੇ ਗਏ ਹਨ।
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਪੰਥ ਸੇਵਕ ਸਖਸ਼ੀਅਤਾਂ ਵੱਲੋਂ ਆਉਂਦੇ ਮੀਰੀ ਪੀਰੀ ਦਿਵਸ ਉੱਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਦਿੱਤੇ ‘ਵਿਸ਼ਵ ਸਿੱਖ ਇਕੱਤਰਤਾ’ ਦੇ ਸੱਦੇ ਤਹਿਤ ਸਥਾਨਕ ਗੁਰ-ਸੰਗਤ, ਖਾਲਸਾ ਪੰਥ ਦੇ ਜਥਿਆਂ, ਸੰਪਰਦਾਵਾਂ, ਸਖਸੀਅਤਾਂ ਅਤੇ ਪੰਥ
ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ ਅਤੇ ਗੋਸਟਿ ਸਭਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸਾਂਝੇ ਤੌਰ ਤੇ ਪ੍ਰੋਫੈਸਰ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਅਤੇ ਕੌਮਾਂਤਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: