Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੀ.ਕੇ. ਨੇ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ’ਤੇ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ

ਜੀ.ਕੇ. ਨੇ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ’ਤੇ ਦਿੱਲੀ ਸਰਕਾਰ ਦਾ ਧੰਨਵਾਦ ਕੀਤਾ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਸਰਕਾਰ ਵੱਲੋਂ ਬਾਰਾਪੁਲਾ ਫਲਾਈਓਵਰ ਦਾ ਨਾਂ ਬਾਬਾ ਬੰਦਾ ਸਿੰਘ ਬਹਾਦਰ ਸੇਤੂ ਰੱਖਣ ਦੀ ਤਜਵੀਜ਼ ਦੇ ਮਤੇ ਨੂੰ ਪ੍ਰਵਾਨਗੀ ਦੇਣ ਲਈ ਦਿੱਲੀ ਸਰਕਾਰ, ਦਿੱਲੀ ਨਗਰ ਨਿਗਮ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰਾਲੇ ਦਾ ਧੰਨਵਾਦ ਕੀਤਾ ਹੈ। ਦਰਅਸਲ ਕੱਲ ਦਿੱਲੀ ਦੇ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆਂ ਦੀ ਅਗਵਾਹੀ ਹੇਠ ਹੋਈ ਉੱਚ ਪੱਧਰੀ ਮੀਟਿੰਗ ਵਿਚ ਇਨ੍ਹਾਂ ਵਿਭਾਗਾਂ ਨਾਲ ਸਬੰਧਿਤ ਅਧਿਕਾਰੀਆਂ ਦੀ ਮੌਜੂਦਗੀ ਵਿਚ ਫਲਾਈਓਵਰ ਦਾ ਨਾਂ ਬਦਲਣ ਦਾ ਫੈਸਲਾ ਲਿਆ ਗਿਆ ਸੀ।

photo nagar kirtan 1
ਨਗਰ ਕੀਰਤਨ ਦੌਰਾਨ ਦਿਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ.

ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਅੱਜ ਬਦਰਪੁਰ ਬਾਰਡਰ ’ਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਅਸਥਾਨ ਰਿਆਸੀ ਤੋਂ ਬਾਬਾ ਜਤਿੰਦਰ ਪਾਲ ਸਿੰਘ ਗੋਲਡੀ ਵੱਲੋਂ ਲਿਆਉਂਦੇ ਗਏ ਨਗਰ ਕੀਰਤਨ ਦਾ ਕਮੇਟੀ ਵੱਲੋਂ ਭਰਵਾ ਸੁਆਗਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਸ ਗੱਲ ਦਾ ਪ੍ਰਗਟਾਵਾ ਕੀਤਾ।

ਜੀ.ਕੇ. ਨੇ ਦੱਸਿਆ ਕਿ 1 ਅਪ੍ਰੈਲ 2016 ਨੂੰ ਉਨ੍ਹਾਂ ਦੀ ਪ੍ਰਧਾਨਗੀ ਹੇਠ ਦਿੱਲੀ ਕਮੇਟੀ ਦੀ ਸ਼ਤਾਬਦੀ ਕਮੇਟੀ ਦੀ ਹੋਈ ਮੀਟਿੰਗ ਦੌਰਾਨ ਸ਼ਤਾਬਦੀ ਪ੍ਰੋਗਰਾਮਾਂ ਦਾ ਖਰੜਾ ਤਿਆਰ ਕੀਤਾ ਗਿਆ ਸੀ। ਇਸ ਮੀਟਿੰਗ ਦੇ ਏਜੰਡੇ ਅਨੁਸਾਰ ਬਾਬਾ ਜੀ ਦਾ ਸਸਕਾਰ ਜਮੁਨਾ ਕੰਡੇ ਬਾਰਾਪੁਲਾ ਪਿੰਡ ਦੇ ਨਿਵਾਸੀਆਂ ਵੱਲੋਂ ਕਰਨ ਨੂੰ ਮਾਨਤਾ ਦੇਣ ਲਈ ਫਲਾਈਓਵਰ ਦਾ ਨਾਂ ਬਾਬਾ ਜੀ ਦੇ ਨਾਂ ਤੇ ਰਖਾਉਣ ਲਈ ਸਰਕਾਰੀ ਵਿਭਾਗਾਂ ਨਾਲ ਤਾਲਮੇਲ ਕਰਨ ਦਾ ਫੈਸਲਾ ਲਿਆ ਗਿਆ ਸੀ। ਜਿਸ ਕਰਕੇ ਦਿੱਲੀ ਦੇ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆਂ ਨਾਲ ਹੋਈ ਮੀਟਿੰਗ ਦੌਰਾਨ ਵੀ ਇਸ ਮਸਲੇ ਨੂੰ ਚੁੱਕਿਆ ਗਿਆ ਸੀ।

ਜੀ.ਕੇ. ਨੇ ਦਿੱਲੀ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਜੇਕਰ ਕਿਸੇ ਕਾਰਨ ਤੋਂ ਮਹਿਰੌਲੀ ਪਾਰਕ ’ਚ ਬੁੱਤ ਲਗਾਉਣ ਦੀ ਦਿੱਲੀ ਸਰਕਾਰ ਮਨਜੂਰੀ ਨਹੀਂ ਦਿੰਦੀ ਤਾਂ ਉਸ ਹਾਲਾਤ ਵਿਚ ਪੁੱਲ ਦੀ ਸ਼ੁਰੂਆਤ ਵਾਲੀ ਥਾਂ ’ਤੇ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਲਗਾਉਣ ਦੀ ਦਿੱਲੀ ਕਮੇਟੀ ਨੂੰ ਮਨਜੂਰੀ ਦੇਣਾ ਦਿੱਲੀ ਦੇ ਮੁਖਮੰਤਰੀ ਅਰਵਿੰਦ ਕੇਜਰੀਵਾਲ ਦਾ ਮੁੱਢਲਾ ਫ਼ਰਜ਼ ਬਣਦਾ ਹੈ ਤਾਂ ਕਿ ਦੁਨੀਆਂ ਦੇ ਲੋਕਾਂ ਤਕ ਬਾਬਾ ਜੀ ਦੀ ਸ਼ਹਾਦਤ ਦਾ ਸੁਨੇਹਾ ਪੁੱਜ ਸਕੇ।

ਇਸ ਮੌਕੇ ਦਿੱਲੀ ਕਮੇਟੀ ਦੇ ਅਹੁੱਦੇਦਾਰ ਅਤੇ ਮੈਂਬਰ ਸਾਹਿਬਾਨ ਵੱਡੀ ਗਿਣਤੀ ਵਿਚ ਮੌਜੂਦ ਸਨ। ਨਗਰ ਕੀਰਤਨ ਦੱਖਣੀ ਦਿੱਲੀ ਦੇ ਵੱਖ-ਵੱਖ ਇਲਾਕਿਆਂ ਅਤੇ ਗੁਰਦੁਆਰਾ ਬਾਲਾ ਸਾਹਿਬ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸ਼ਹੀਦੀ ਅਸਥਾਨ ਬਾਬਾ ਬੰਦਾ ਸਿੰਘ ਬਹਾਦਰ ਮਹਿਰੌਲੀ ਵਿਖੇ ਸਮਾਪਤ ਹੋਇਆ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: