ਲੰਡਨ: ਭਾਰਤ ਸਰਕਾਰ ਵਲੋਂ ਜੂਨ 1984 ਵਿਚ ਦਰਬਾਰ ਸਾਹਿਬ ’ਤੇ ਕੀਤੇ ਗਏ ਵਹਿਸ਼ੀ ਹਮਲੇ ਦੀ ਯਾਦ ਵਿਚ 5 ਜੂਨ ਦਿਨ ਐਤਵਾਰ ਨੂੰ ਲੰਡਨ ਦੀਆਂ ਸਮੂਹ ਸਿੱਖ ਜਥੇਬੰਦੀਆਂ ਰੋਸ ਮੁਜਾਹਰਾ ਕਰ ਰਹੀਆਂ ਹਨ।

ਫੈਡਰੇਸ਼ਨ ਆਫ ਸਿੱਖ ਆਰਗੇਨਾਈਜ਼ੇਸ਼ਨਸ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ, ਭਾਈ ਲਵਸ਼ਿੰਦਰ ਸਿੰਘ ਡੱਲੇਵਾਲ, ਭਾਈ ਜੋਗਾ ਸਿੂੰਘ ਨੇ ਇੰਗਲੈਂਡ ਭਰ ਦੀਆਂ ਸਿੱਖ ਸੰਗਤਾਂ ਨੂੰ ਇਸ ਰੋਸ ਮੁਜਾਹਰੇ ਵਿਚ ਡਟ ਕੇ ਸਾਥ ਦੇਣ ਦੀ ਅਪੀਲ ਕੀਤੀ ਹੈ।
ਮੁਜਾਹਰੇ ਵਿਚ ਸ਼ਾਮਲ ਹੋਣ ਲਈ 5 ਜੂਨ ਐਤਵਾਰ ਨੂੰ ਸਵੇਰੇ 11 ਵਜੇ ਹਾਈਡ ਪਾਰਕ ਲੰਡਨ ਵਿਖੇ ਇਕੱਠੇ ਹੋਣਾ ਹੈ। ਉਪਰੰਤ 2 ਵਜੇ ਤੋਂ ਸ਼ਾਮ 5 ਵਜੇ ਤਕ ਟਰੈਫਲਗਰ ਚੌਂਕ ਵਿਖੇ ਵੱਡੀ ਰੋਸ ਰੈਲੀ ਕੀਤੀ ਜਾਏਗੀ।