Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਦੇ ਹੜ੍ਹ ਪੀੜਤ ਵਿਦਿਆਰਥੀਆਂ ਦੀ ਮੱਦਦ ਲਈ ਅਪੀਲ ਕਰਨ ‘ਤੇ ਕੱਟੜਵਾਦੀ ਹਿੰਦੂ ਸੰਗਠਨਾਂ ਨੇ ਯੂਨੀਵਰਸਿਟੀ ਦੇ ਵੀਸੀ ਨੂੰ ਕੀਤਾ ਜ਼ਖਮੀ

ਜੰਮੂ ਕਸ਼ਮੀਰ ਦੇ ਹੜ੍ਹ ਪੀੜਤ ਵਿਦਿਆਰਥੀਆਂ ਦੀ ਮੱਦਦ ਲਈ ਅਪੀਲ ਕਰਨ ‘ਤੇ ਕੱਟੜਵਾਦੀ ਹਿੰਦੂ ਸੰਗਠਨਾਂ ਨੇ ਯੂਨੀਵਰਸਿਟੀ ਦੇ ਵੀਸੀ ਨੂੰ ਕੀਤਾ ਜ਼ਖਮੀ

ujjain-hindu-terrorist-300x220ਉਜੈਨ,(16 ਸਤੰਬਰ 2014): ਕੇਂਦਰ ਵਿੱਚ ਮੋਦੀ ਦੀ ਅਗਵਾਈ ਵਿੱਚ ਭਾਜਪਾ ਸਰਕਾਰ ਆਉਣ ਤੋਂ ਬਾਅਦ ਹਿੰਦੂਵਾਦੀ ਖਰੂਦੀਆਂ ਬਜਰੰਗ ਦਲ, ਵਿਸ਼ਵ ਹਿੰਦੂ ਪਰਿਸ਼ਦ ਅਤੇ ਆਰ. ਐੱਸ. ਐੱਸ ਦੀਆਂ ਘੱਟ ਗਿਣਤੀਆਂ ਪ੍ਰਤੀ ਗੈਰ ਮਨੁੱਖੀ ਕਾਰਵਾਈਆਂ ਹੱਦਾਂ ਪਾਰ ਕਰ ਰਹੀਆਂ ਹਨ।

ਜਦ ਸਥਾਨਿਕ ਵਿਕਰਮ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਮਨੁੱਖਤਾ ਦੇ ਆਧਾਰ ‘ਤੇ ਜੰਮੂ ਕਸ਼ਮੀਰ ਦੇ ਹੜ੍ਹ ਪੀੜਤ ਵਿਦਿਆਰਥੀਆਂ ਦੀ ਸਹਾਇਤਾ ਲਈ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਤਾਂ ਉਨ੍ਹਾਂ ਉਤੇ ਕੁੱਝ ਹਿੰਦੂ ਅੱਤਵਾਦੀਆਂ ਨੇ ਹਮਲਾ ਕਰ ਦਿਤਾ।

ਹਿੰਦੂਵਾਦੀ ਖਰੂਦੀ ਵਿਦਿਆਰਥੀਆਂ ਵੱਲੋਂ ਵੀਸੀ ਨੂੰ ਕਾਫੀ ਜ਼ਖਮੀ ਕਰ ਦਿੱਤਾ, ਜਿਸ ਕਰਕੇ ਉਨ੍ਹਾਂ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ।
ਜਵਾਹਰ ਲਾਲ ਕੌਲ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਸੀ ਕਿ ਜੰਮੂ-ਕਸ਼ਮੀਰ ਦੇ ਹੜ ਪੀੜਤਾਂ ਦੀ ਮਦਦ ਕਰਨ।ਸਿਦੇ ਨਾਲ ਹੀ ਉਨ੍ਹਾਂ ਨੇ ਸਥਾਨਕ ਮਕਾਨ ਮਾਲਕਾਂ ਨੂੰ ਵੀ ਅਪੀਲ ਕੀਤੀ ਸੀ ਕਿ ਉਹ ਕਸ਼ਮੀਰੀ ਵਿਦਿਆਰਥੀਆਂ ਦਾ ਕਿਰਾਇਆ ਮਾਫ਼ ਕਰ ਦੇਣ।

ਉਸ ਦੇ ਏਨਾ ਕਹਿਣ ਦੀ ਦੇਰ ਸੀ ਕਿ ਲੋਹ-ਲਾਖੀ ਹੋਈ ਹਿੰਦੂ ਅੱਤਵਾਦੀਆਂ ਨੇ ਯੂਨੀਵਰਸਿਟੀ ਕੈਂਪਸ ਵਿਚ ਵੜ ਗਈ ਅਤੇ ਫ਼ਰਨੀਚਰ ਤੇ ਕੰਪਿਊਟਰ ਤੋੜ ਦਿਤੇ। ਇਸ ਤੋਂ ਬਾਅਦ ਭੀੜ ਚਾਂਸਲਰ ਦੇ ਦਫ਼ਤਰ ‘ਚ ਵੜ ਗਈ ਅਤੇ ਉਸ ਨਾਲ ਹੱਥੋਪਾਈ ਕੀਤੀ। ਅਚਾਨਕ ਚਾਂਸਲਰ ਦੀ ਛਾਤੀ ਵਿਚ ਦਰਦ ਉਠ ਗਿਆ ਅਤੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ।

ਪੁਲਿਸ ਨੇ ਵਿਸ਼ਵ ਹਿੰਦੂ ਪਰਿਸ਼ਦ ਅਤੇ ਬਜਰੰਗ ਦਲ ਦੇ ਅਣਪਾਛਤੇ ਹਿੰਦੂ ਅੱਤਵਾਦੀਆਂ ਤੇ ਵਿਰੁਧ ਪਰਚਾ ਦਰਜ ਕਰ ਲਿਆ ਹੈ। ਪੁਲਿਸ ਨੇ ਹਾਲੇ ਕਿਸੇ ਨੂੰ ਵੀ ਗ੍ਰਿਫ਼ਤਾਰ ਨਹੀਂ ਕੀਤਾ। ਕਿਹਾ ਗਿਆ ਹੈ ਕਿ ਦਫ਼ਤਰ ਦੀ ਸੀਸੀਟੀਵੀ ਫ਼ੁਟੇਜ ਵੇਖਣ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਵੇਗੀ।

ਅੱਠ ਸਾਲ ਪਹਿਲਾਂ ਉਜੈਨ ਵਿਚ ਪ੍ਰੋਫ਼ੈਸਰ ਐਚ ਐਸ ਸਭਰਵਾਲ ਦਿਲ ਦਾ ਦੌਰਾ ਪੈਣ ਨਾਲ ਦਮ ਤੋੜ ਗਿਆ ਸੀ ਜਦ ਹਿੰਦੂ ਅੱਤਵਾਦੀਆਂ ਦੀ ਜਥੇਬੰਦੀ ਤੇ ਏਬੀਵੀਪੀ ਦੇ ਕਾਰਕੁਨਾਂ ਨੇ ਉਸ ਨਾਲ ਹੱਥੋਪਾਈ ਕੀਤੀ ਸੀ। ਅਦਾਲਤ ਨੇ ਮੁਲਜ਼ਮਾਂ ਨੂੰ ਬਰੀ ਕਰ ਦਿਤਾ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੰਮੂ ਅਤੇ ਕਸ਼ਮੀਰ ਦੇ ਸਾਂਭਾ ਖੇਤਰ ਵਿੱਚ ਇੰਡੀਆ ਪਾਕਿਸਤਾਨ ਸਰਹੱਦ ਨੇੜੇ ਸ਼ੱਕੀ ਪਾਕਿਸਤਾਨੀ ਡਰੋਨ ਦੀ ਹਰਕਤ ਤੋਂ ਬਾਅਦ ਇੰਡੀਆ ਦੀ ਬਾਰਡਰ ਸਕਿਉਰਟੀ ਫੋਰਸ (ਬੀ. ਐੱਸ. ਐੱਫ) ਵੱਲੋਂ ਲੰਘੇ ਦਿਨ ਐਤਵਾਰ
ਉੱਤਰ ਪ੍ਰਦੇਸ਼ ਵਿਚ ਹਿੰਦੂਤਵੀਆਂ ਵਲੋਂ ਦੋ ਕਸ਼ਮੀਰੀ ਕਿਰਤਕਾਰਾਂ ਦੀ ਮਾਰਕੁੱਟ ਕਰਨ ਦੇ ਦ੍ਰਿਸ਼ ਬਿਜਾਲ (ਇੰਟਰਨੈਟ) ਉੱਤੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਸੁੱਕੇ ਮੇਵੇ ਵੇਚਣ ਵਾਲੇ ਦੋ ਕਸ਼ਮੀਰੀਆਂ, ਜਿਨ੍ਹਾਂ ਦੇ ਨਾਂ
ਕਸ਼ਮੀਰੀ ਖਾੜਕੂ ਨਾਲ ਭਾਰਤੀ ਟੁਕੜੀਆਂ ਦਾ ਇਹ ਮੁਕਾਬਲਾ ਸ਼ੁੱਕਰਵਾਰ ਸਵੇਰੇ ਉਸ ਵੇਲੇ ਸ਼ੁਰੂ ਹੋਇਆ ਸੀ ਜਦੋਂ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਬਾਬਗੌਂਡ ਇਲਾਕੇ ਚ ਭਾਰਤੀ ਟੁਕੜੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ
ਭਾਰਤੀ ਪੱਤਰਕਾਰ ਜਾਗਰੀਤੀ ਸ਼ੁਕਲਾ ਨੇ ਇੱਕ ਵਾਰ ਫੇਰ ਭਾਰਤੀ ਉਪ-ਮਹਾਦੀਪ ਵਿੱਚ ਵੱਸਦੀਆਂ ਘੱਟਗਿਣਤੀਆਂ ਪ੍ਰਤੀ ਆਪਣੀਆਂ ਨਫਰਤ ਨਾਲ ਭਰੀਆਂ ਹੋਈਆਂ ਭਾਵਨਾਵਾਂ ਦਾ ਪ੍ਰਗਟਾਅ ਕੀਤਾ ਹੈ ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: