Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੰਮੂ ਕਸ਼ਮੀਰ ਦੇ ਹੜ੍ਹ ਪੀੜਤ ਸਿੱਖ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੀ 2 ਕਰੋੜ ਦੀ ਰਾਸ਼ੀ

ਜੰਮੂ ਕਸ਼ਮੀਰ ਦੇ ਹੜ੍ਹ ਪੀੜਤ ਸਿੱਖ ਪਰਿਵਾਰਾਂ ਲਈ ਸ਼੍ਰੋਮਣੀ ਕਮੇਟੀ ਨੇ ਜਾਰੀ ਕੀਤੀ 2 ਕਰੋੜ ਦੀ ਰਾਸ਼ੀ

ਫ਼ਤਹਿਗੜ੍ਹ ਸਾਹਿਬ ( 20 ਅਕਤੂਬਰ, 2014): ਪ੍ਰਧਾਨ ਅਵਤਾਰ ਸਿੰਘ ਮੱਕੜ ਦੀ ਪ੍ਰਧਾਨਗੀ ਵਿੱਚ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਿ੍ੰਗ ਕਮੇਟੀ ਦੀ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ‘ਚ ਮੀਟਿੰਗ ਹੋਈ।  ਮੀਟਿੰਗ ਦੌਰਾਨ ਕਸ਼ਮੀਰ ਵਿਚ ਆਏ ਹੜਾਂ ਤੋਂ ਪੀੜਤ ਸਿੱਖਾਂ ਦੇ ਮੁੜ ਵਸੇਬੇ ਲਈ ਦੋ ਕਰੋੜ ਰੁਪਏ ਦੀ ਰਾਸ਼ੀ ਖ਼ਰਚ ਕਰਨ ਦੇ ਮਤੇ ਨੂੰ ਪ੍ਰਵਾਨਗੀ ਦੇ ਦਿੱਤੀ ਗਈ।

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਅਵਤਾਰ ਸਿੰਘ ਮੱਕੜ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਅਵਤਾਰ ਸਿੰਘ ਮੱਕੜ

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਕਰਨਾਲ, ਜੂਨੀਅਰ ਮੀਤ ਪ੍ਰਧਾਨ ਸ. ਕੇਵਲ ਸਿੰਘ ਬਾਦਲ, ਜਨਰਲ ਸਕੱਤਰ ਸ. ਸੁਖਦੇਵ ਸਿੰਘ ਭੌਰ, ਅੰਤਿ੍ੰਗ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ, ਨਿਰਮੈਲ ਸਿੰਘ ਜੌਲਾਂ ਕਲਾਂ, ਰਜਿੰਦਰ ਸਿੰਘ ਮਹਿਤਾ, ਗੁਰਬਚਨ ਸਿੰਘ ਕਰਮੂੰਵਾਲ, ਰਾਮਪਾਲ ਸਿੰਘ ਬਹਿਣੀਵਾਲ, ਮੋਹਨ ਸਿੰਘ ਬੰਗੀ, ਮੰਗਲ ਸਿੰਘ, ਭਜਨ ਸਿੰਘ ਸ਼ੇਰਗਿੱਲ ਤੇ ਸ.ਸੁਰਜੀਤ ਸਿੰਘ ਗੜੀ ਸ਼ਾਮਲ ਹੋਏ।

ਇਕੱਤਰਤਾ ‘ਚ ਜਿੱਥੇ ਸੈਕਸ਼ਨ 85ਅਤੇ ਟਰੱਸਟ ਦੇ ਮਾਮਲੇ ਵਿਚਾਰੇ ਗਏ, ਉੱਥੇ ਨਾਲ ਹੀ ਜੰਮੂ-ਕਸ਼ਮੀਰ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਸਬੰਧੀ ਪ੍ਰਭਾਵਾਂ ਨੂੰ ਸਹਾਇਤਾ ਦੇਣ ਬਾਰੇ ਵੀ ਵਿਚਾਰ ਕੀਤੀ ਗਈ ਙ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਨੇ ਦੱਸਿਆ ਕਿ ਅੱਜ ਦੀ ਇਕੱਤਰਤਾ ਵਿੱਚ ਜੰਮੂ-ਕਸ਼ਮੀਰ ਦੇ ਹੜ੍ਹ ਪ੍ਰਭਾਵਿਤ ਸਿੱਖਾਂ ਲਈ 2 ਕਰੋੜ ਰੁਪਏ ਦੀ ਵਿਸ਼ੇਸ਼ ਰਾਸ਼ੀ ਸਹਾਇਤਾ ਵਜੋਂ ਦੇਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਙ ਉਨ੍ਹਾਂ ਦੱਸਿਆ ਕਿ ਨੁਕਸਾਨ ਦਾ ਜਾਇਜ਼ਾ ਲੈਣ ਭੇਜੀ ਗਈ ਸਬ ਕਮੇਟੀ ਦੀ ਸਿਫਾਰਸ਼ ਦੇ ਆਧਾਰ ਤੇ ਹੋਏ ਨੁਕਸਾਨ ਨੂੰ ਤਿੰਨ ਵਰਗਾਂ ਵਿੱਚ ਵੰਡਦਿਆਂ ਪਹਿਲੇ ਵਰਗ ਲਈ 1 ਲੱਖ ਰੁਪਏ, ਦੂਜੇ ਲਈ 50 ਹਜ਼ਾਰ ਰੁਪਏ ਅਤੇ ਤੀਜੇ ਵਰਗ ਲਈ 25ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ।

ਇਸ ਤੋਂ ਇਲਾਵਾ ਹੜ੍ਹਾਂ ਦੌਰਾਨ ਮਿ੍ਤਕਾ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ ਙ ਉਨ੍ਹਾਂ ਦੱਸਿਆ ਕਿ ਜੰਮੂ-ਕਸ਼ਮੀਰ ਵਿਖੇ ਹੜ੍ਹ ਦੌਰਾਨ ਪ੍ਰਭਾਵਿਤ ਹੋਏ ਗੁਰਦੁਆਰਾ ਸਾਹਿਬਾਨ ਲਈ ਇੱਕ-ਇੱਕ ਲੱਖ ਰੁਪਏ ਸਹਾਇਤਾ ਵਜੋਂ ਦਿੱਤੇ ਜਾਣਗੇ ਙ ਇਸੇ ਤਰ੍ਹਾਂ ਰਾਜੌਰੀ ਪੁਣਛ ਵਿੱਚ ਹੜ੍ਹਾਂ ਦੌਰਾਨ ਰੁੜ੍ਹ ਗਈ ਬੱਸ ਦੇ ਮਿ੍ਤਕ ਮੁਸਾਫ਼ਰਾਂ ਦੇ ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦਿੱਤੇ ਜਾਣਗੇ ।

ਉਨ੍ਹਾਂ ਕਿਹਾ ਕਿ ਸਰਦੀਆਂ ਦੇ ਮੌਸਮ ਨੂੰ ਵੇਖਦਿਆਂ ਗਰਮ ਕੱਪੜੇ ਅਤੇ ਬਿਸਤਰੇ ਵੀ ਵੱਡੀ ਗਿਣਤੀ ਵਿੱਚ ਭੇਜੇ ਜਾ ਰਹੇ ਹਨ ਙ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਐਲਾਨ ਅਨੁਸਾਰ ਜੰਮੂ-ਕਸ਼ਮੀਰ ਦੇ ਜਿਹੜੇ ਬੱਚੇ ਸ਼੍ਰੋਮਣੀ ਕਮੇਟੀ ਦੇ ਕਾਲਜਾਂ ਵਿੱਚ ਪੜ੍ਹ ਰਹੇ ਹਨ ਉਨ੍ਹਾਂ ਦੇ ਜੇਬ ਖ਼ਰਚ ਲਈ ਪੰਜ-ਪੰਜ ਹਜ਼ਾਰ ਰੁਪਏ ਮਹੀਨਾ ਮਦਦ ਵੀ ਕੀਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਜੰਮੂ ਕਸ਼ਮੀਰ ਵਿੱਚ ਆਏ ਹੜਾਂ ਵਿੱਚ ਪ੍ਰਭਾਵਿਤ ਲੋਕਾਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਰਿਲੀਫ, ਖਾਲਸਾ ਏਡ, ਵਾਹਿਗੁਰੂ ਐਡਵੈਨਚਰ ਵਰਗੀਆਂ ਸਿੱਖ ਸੰਸਥਾਵਾਂ ਵੱਲੋਂ ਪੂਰੀ ਤਨਦੇਹੀ ਨਾਲ ਮੱਦਦ ਕੀਤੀ ਗਈ। ਜਿਸਦੀ ਹਰ ਪੱਖੋਂ ਸਹਾਰਨਾ ਹੋ ਰਹੀ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: