Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਜੱਥੇਦਾਰ ਨੰਦਗੜ੍ਹ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾ ਦੇਣ ਵਾਲੇ ਮੁਲਾਜ਼ਮਾਂ ਖਿਲਾਫ ਕਾਰਵਾਈ ਹੋਵੇ: ਗਿਆਨੀ ਗੁਰਬਚਨ ਸਿੰਘ

ਜੱਥੇਦਾਰ ਨੰਦਗੜ੍ਹ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨਾ ਦੇਣ ਵਾਲੇ ਮੁਲਾਜ਼ਮਾਂ ਖਿਲਾਫ ਕਾਰਵਾਈ ਹੋਵੇ: ਗਿਆਨੀ ਗੁਰਬਚਨ ਸਿੰਘ

jathedar Gurcharn Sinh
ਜੱਥੇਦਾਰ ਗਿਆਨੀ ਗੁਰਬਚਨ ਸਿੰਘ

ਅੰਮ੍ਰਿਤਸਰ (21 ਜਨਵਰੀ, 2015): ਨਾਨਕਸ਼ਾਹੀ ਕੈਲੰਡਰ ਦੇ ਹੱਕ ਵਿੱਚ ਦ੍ਰਿੜਤਾ ਸਟੈਂਡ ਲ਼ੈਣ ਵਾਲੇ ਤਖਤ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਜਿੰਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਕਾਰਜ਼ਕਾਰਨੀ ਵੱਲੋਂ ਅਹੁਦੇ ਤੋਂ ਹਟਾਉਣ ਤੋਂ ਬਾਅਦ ਸ਼੍ਰੀ ਅਖੰਡ ਪਾਠ ਕਰਵਾਉਣ ਲਈ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਾਰੂਪ ਨਾ ਦੇਣ ‘ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਇਤਰਾਜ਼ ਜਤਾਇਆ ਹੈ।

ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਨੂੰ ਸ਼ੁਕਰਾਨੇ ਦਾ ਅਖੰਡ ਪਾਠ ਕਰਵਾਉਣ ਲਈ ਪਾਵਨ ਸਰੂਪ ਨਾ ਦੇਣ ਵਾਲੇ ਕਰਮਚਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਏ।

ਉਨ੍ਹਾਂ ਆਖਿਆ ਕਿ ਨਿਯੁਕਤੀ ਅਤੇ ਸੇਵਾਮੁਕਤੀ ਨਿੱਤ ਦੀ ਕਾਰਵਾਈ ਹੈ ਪਰ ਕਿਸੇ ਨੂੰ ਸਹਿਜ ਪਾਠ ਜਾਂ ਅਖੰਡ ਪਾਠ ਕਰਨ ਤੋਂ ਰੋਕਣਾ ਅਪਰਾਧ ਹੈ ਅਤੇ ਇਸ ਤਰ੍ਹਾਂ ਦੀ ਕਾਰਵਾਈ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ।

ਉਨ੍ਹਾਂ ਆਖਿਆ ਕਿ ਜਥੇਦਾਰ ਨੰਦਗੜ੍ਹ ਪੂਰੀ ਤਰ੍ਹਾਂ ਗੁਰੂ ਪੰਥ ਅਤੇ ਗੁਰੂ ਗ੍ਰੰਥ ਨੂੰ ਸਮਰਪਿਤ ਹਨ ਅਤੇ ਅਜਿਹੇ ਕਿਸੇ ਸ਼ਖਸ ਨੂੰ ਸਹਿਜ ਪਾਠ ਕਰਨ ਲਈ ਪਾਵਨ ਸਰੂਪ ਦੇਣ ਤੋਂ ਰੋਕਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਸਰਕਾਰ ਨੇ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਸਬੰਧੀ ਤਾਲਮੇਲ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਇਹ ਕਮੇਟੀ ਬੇਅਦਬੀ ਵਿਰੁੱਧ (ਸੋਧ) ਐਕਟ ਨਾਲ
ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: