Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਡੇਰਾ ਪ੍ਰੇਮੀ ਕਤਲ ਕੇਸ: ਦੋ ਸਿੱਖਾਂ ਨੂੰ ਪੁਲਿਸ ਨੇ ਚੁੱਕਿਆ; ਸੰਗਤਾਂ ਨੇ ਧਰਨਾ ਲਾਇਆ

ਡੇਰਾ ਪ੍ਰੇਮੀ ਕਤਲ ਕੇਸ: ਦੋ ਸਿੱਖਾਂ ਨੂੰ ਪੁਲਿਸ ਨੇ ਚੁੱਕਿਆ; ਸੰਗਤਾਂ ਨੇ ਧਰਨਾ ਲਾਇਆ

ਕੋਟਕਪੂਰਾ: ਬੇਅਦਬੀ ਕਾਂਡ ਤੋਂ ਬਾਅਦ ਸ਼ਾਂਤਮਈ ਧਰਨੇ ’ਤੇ ਬੈਠੀਆਂ ਸਿੱਖ ਸੰਗਤਾਂ ’ਤੇ ਢਾਹੇ ਗਏ ਪੁਲਸੀਆ ਕਹਿਰ ਦੀਆਂ ਖ਼ਬਰਾਂ ਅਖ਼ਬਾਰਾਂ ਦੀਆਂ ਸੁਰਖੀਆਂ ਬਣੀਆਂ ਅਤੇ ਸੋਸ਼ਲ ਮੀਡੀਏ ਰਾਹੀਂ ਵੀ ਲੰਮਾ ਸਮਾਂ ਚਰਚਾ ਚੱਲਦੀ ਰਹੀ ਪਰ ਪੁਲਿਸ ਪ੍ਰਸ਼ਾਸ਼ਨ ਨੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਬਜਾਇ ਉਲਟਾ ਸਿੱਖਾਂ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਹੁਣ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਦੋ ਸਿੱਖ ਨੌਜਵਾਨਾਂ ਨੂੰ ਪੁਲਿਸ ਨੇ ਬਿਨਾਂ ਕੋਈ ਕਾਰਨ ਦੱਸਿਆਂ ਉਨ੍ਹਾਂ ਨੂੰ ਆਪਣੀ ਹਿਰਾਸਤ ’ਚ ਲਿਆ ਹੋਇਆ ਹੈ।

Bargari-1
ਧਰਨੇ ਨੂੰ ਸੰਬੋਧਿਤ ਹੁੰਦੇ ਸਿੱਖ ਆਗੂ

ਜ਼ਿਕਰਯੋਗ ਹੈ ਕਿ ਪੁਲਿਸ ਨੇ 12 ਅਕਤੂਬਰ ਨੂੰ ਪਾਵਨ ਸਰੂਪ ਦੀ ਹੋਈ ਬੇਅਦਬੀ ਦਾ ਦੋਸ਼ ਦੋ ਸਿੱਖ ਨੌਜਵਾਨ ਭਰਾਵਾਂ ’ਤੇ ਲਾਉਣ ਦੀ ਕੋਸ਼ਿਸ਼ ਕੀਤੀ ਪਰ ਸਫ਼ਲ ਨਾ ਹੋ ਸਕੀ। ਉਸ ਤੋਂ ਬਾਅਦ ਵੀ ਸਮੇਂ-ਸਮੇਂ ਸਿੱਖ ਨੌਜਵਾਨਾਂ ਨੂੰ ਪੁੱਛਗਿੱਛ ਦੇ ਬਹਾਨੇ ਤੰਗ-ਪ੍ਰੇਸ਼ਾਨ ਕਰਨ ਦਾ ਦੌਰ ਜਾਰੀ ਰਿਹਾ ਪਰ ਬੀਤੇ ਕੱਲ੍ਹ ਪੁਲਿਸ ਨੇ ਪੁੱਛਗਿੱਛ ਕਰਨ ਦੇ ਬਹਾਨੇ ਪਿੰਡ ਦੇ ਨੌਜਵਾਨਾਂ ਰਣਜੀਤ ਸਿੰਘ ਤੇ ਗੁਰਜੀਤ ਸਿੰਘ ਨੂੰ ਹਿਰਾਸਤ ’ਚ ਲੈ ਲਿਆ। ਅੱਜ ਸਵੇਰੇ 8 ਵਜੇ ਹੀ ਭਾਰੀ ਗਿਣਤੀ ’ਚ ਸੰਗਤ ਪਿੰਡ ਦੇ ਗੁਰਦਵਾਰੇ ’ਚ ਇਕੱਠੀ ਹੋਈ ਤੇ ਜਗਦੀਸ਼ ਬਿਸ਼ਨੋਈ ਡੀ.ਐਸ.ਪੀ. ਜੈਤੋ ਦੀ ਅਗਵਾਈ ਹੇਠ ਸੰਗਤ ਨੂੰ ਵਿਸ਼ਵਾਸ ਦੁਆਇਆ ਗਿਆ ਕਿ ਇਸ ਮਾਮਲੇ ’ਚ ਕਿਸੇ ਨਾਲ ਕੋਈ ਜ਼ਿਆਦਤੀ ਨਹੀਂ ਹੋਵੇਗੀ।

READ THIS NEWS IN ENGLISH:

Dera follower murder case: Sikhs bodies protest against alleged undue harassment of youth by Faridkot police …

ਪਿਛਲੇ 20 ਸਾਲਾਂ ਤੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨਾਲ ਜੁੜੇ ਰਣਜੀਤ ਸਿੰਘ ਬੁਰਜ ਦਾ ਕਿਸੇ ਵਾਦ-ਵਿਵਾਦ ਨਾਲ ਅੱਜ ਤੱਕ ਕੋਈ ਸਬੰਧ ਨਹੀਂ ਰਿਹਾ ਪਰ ਸੰਗਤਾਂ ਵੱਲੋਂ ਆਵਾਜਾਈ ਰੋਕ ਕੇ ਰੋਸ ਪ੍ਰਦਰਸ਼ਨ ਕਰਨ ਦੇ ਬਾਵਜੂਦ ਵੀ ਪੁਲਿਸ ਨੇ ਰਣਜੀਤ ਸਿੰਘ ਤੇ ਗੁਰਜੀਤ ਸਿੰਘ ਨੂੰ ਰਿਹਾਅ ਨਹੀਂ ਕੀਤਾ, ਜਿਸ ਕਰਕੇ ਇਲਾਕੇ ਭਰ ਦੀਆਂ ਸੰਗਤਾਂ ’ਚ ਗੁੱਸੇ ਤੇ ਰੋਹ ਦੀ ਲਹਿਰ ਪਾਈ ਜਾ ਰਹੀ ਹੈ।

KKP_Gurinder_28_5E
ਧਰਨਾਕਾਰੀ ਸਿੱਖ ਸੰਗਤਾਂ ਅਤੇ ਪੁਲਿਸ ਅਫਸਰਾਂ ਵਿਚਕਾਰ ਤਿੱਖੀ ਬਹਿਸ ਹੋਈ

ਜ਼ਿਕਰਯੋਗ ਹੈ ਕਿ ਪਿਛਲੇ ਸਾਲ 1 ਜੂਨ ਨੂੰ ਪਾਵਨ ਸਰੂਪ ਚੋਰੀ ਹੋ ਜਾਣ ਤੋਂ ਬਾਅਦ 24 ਤੇ 25 ਸਤੰਬਰ ਦੀ ਦਰਮਿਆਨੀ ਰਾਤ ਨੂੰ ਸ਼ਰਾਰਤੀ ਅਨਸਰਾਂ ਨੇ ਗੁਰਦਵਾਰੇ ਦੀ ਕੰਧ ’ਤੇ ਦੋ ਹੱਥ-ਲਿਖ਼ਤ ਪੋਸਟਰ ਲਾ ਕੇ ਖੁਦ ਨੂੰ ਡੇਰਾ ਪ੍ਰੇਮੀ ਦਰਸਾਇਆ ਅਤੇ ਸਿੱਖਾਂ ਖਿਲਾਫ਼ ਇਤਰਾਜ਼ਯੋਗ ਸ਼ਬਦਾਵਲੀ ਵਰਤ ਕੇ ਦਾਅਵਾ ਕੀਤਾ ਗਿਆ ਕਿ ਤੁਹਾਡਾ ਵੱਡਾ ਗੁਰੂ ਅਰਥਾਤ ਗੁਰੂ ਗੰ੍ਰਥ ਸਾਹਿਬ ਸਾਡੇ ਕਬਜ਼ੇ ’ਚ ਹੈ, ਜੇ ਦਮ ਹੈ ਤਾਂ ਲੱਭ ਕੇ ਦਿਖਾਓ। ਉਸ ਸਮੇਂ ਸਿੱਖ ਜੱਥੇਬੰਦੀਆਂ ਨੇ ਕਿਸੇ ਵੀ ਡੇਰਾ ਪ੍ਰੇਮੀ ’ਤੇ ਸ਼ੱਕ ਨਾ ਕੀਤਾ।

ਇਸ ਤੋਂ ਇਲਾਵਾ ਪੁਲਿਸ ਨੇ ਵੀ ਕਿਸੇ ਡੇਰਾ ਪ੍ਰੇਮੀ ਨੂੰ ਪੁੱਛਗਿੱਛ ਵਾਸਤੇ ਥਾਣੇ ’ਚ ਨਹੀਂ ਬੁਲਾਇਆ। ਹੁਣ ਇਕ ਡੇਰਾ ਪ੍ਰੇਮੀ ਦੇ ਕਤਲ ਤੋਂ ਬਾਅਦ ਪੁਲਿਸ ਵੱਲੋਂ ਪੁੱਛਗਿੱਛ ਲਈ ਹਿਰਾਸਤ ’ਚ ਲਏ ਰਣਜੀਤ ਸਿੰਘ ਅਤੇ ਗੁਰਜੀਤ ਸਿੰਘ ਦੀ ਸ਼ਰਾਫ਼ਤ ਅਤੇ ਇਮਾਨਦਾਰੀ ਬਾਰੇ ਪਿੰਡ ਦੇ ਡੇਰਾ ਪ੍ਰੇਮੀ ਵੀ ਸਹਿਮਤੀ ਪ੍ਰਗਟਾ ਰਹੇ ਹਨ ਪਰ ਫ਼ਿਰ ਵੀ ਪਤਾ ਨਹੀਂ ਕਿਉਂ ਪੁਲਿਸ ਉਕਤ ਨੌਜਵਾਨਾਂ ਨੂੰ ਛੱਡਣ ਲਈ ਤਿਆਰ ਨਹੀਂ ਹੋ ਰਹੀ।

28 gulati 1
ਮੁੱਖ ਮਾਰਗ ‘ਤੇ ਧਰਨੇ ‘ਤੇ ਬੈਠੀਆਂ ਸਿੱਖ ਸੰਗਤਾਂ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਜ਼ੋਨ ਫ਼ਰੀਦਕੋਟ, ਮੁਕਤਸਰ ਤੇ ਬਠਿੰਡਾ ਤੋਂ ਪਹੁੰਚੇ ਆਗੂਆਂ ਨੇ ਜ਼ਿਲ੍ਹਾ ਪੁਲਿਸ ਮੁਖੀ ਸੁਖਮਿੰਦਰ ਸਿੰਘ ਮਾਨ ਨਾਲ ਮੁਲਾਕਾਤ ਕੀਤੀ ਤੇ ਮੁਲਾਕਾਤ ਦੌਰਾਨ ਉਥੇ ਪੁੱਜੇ ਸੁਖਦੇਵ ਸਿੰਘ ਬਾਠ ਮੈਂਬਰ ਸ਼੍ਰੋਮਣੀ ਕਮੇਟੀ ਨਾਲ ਉਕਤ ਵਫ਼ਦ ਨੂੰ ਜ਼ਿਲ੍ਹੇ ਅਧੀਨ ਆਉਂਦੇ ਕਸਬੇ ਸਾਦਿਕ ਦੇ ਪੁਲਿਸ ਥਾਣੇ ’ਚ ਰਣਜੀਤ ਸਿੰਘ ਤੇ ਗੁਰਜੀਤ ਸਿੰਘ ਨੂੰ ਮਿਲਾਇਆ ਗਿਆ ਪਰ ਅਜੇ ਹੋਰ ਪੁੱਛਗਿੱਛ ਕਰਨ ਦਾ ਕਹਿ ਕੇ ਛੱਡਣ ਤੋਂ ਇਨਕਾਰ ਕਰ ਦਿੱਤਾ।

ਰਣਜੀਤ ਸਿੰਘ ਤੇ ਗੁਰਜੀਤ ਸਿੰਘ ਦੀ ਰਿਹਾਈ ਲਈ ਪਿੰਡ ਵਾਸੀਆਂ, ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ ਤੇ ਵੱਖ-ਵੱਖ ਪੰਥਕ ਜੱਥੇਬੰਦੀਆਂ ਦੇ ਆਗੂਆਂ ਨੇ ਮੁੱਖ ਮਾਰਗ ’ਤੇ ਧਰਨਾ ਦੇ ਕੇ ਪ੍ਰਸ਼ਾਸਨ ਖਿਲਾਫ਼ ਜੰਮ ਕੇ ਨਾਹਰੇਬਾਜ਼ੀ ਕੀਤੀ। ਜਸਕਰਨ ਸਿੰਘ ਕਾਹਨ ਸਿੰਘ ਵਾਲਾ ਤੇ ਸੁਰਜੀਤ ਸਿੰਘ ਅਰਾਈਆਂ ਨੇ ਆਪਣੇ ਸੰਬੋਧਨ ਦੌਰਾਨ ਆਖਿਆ ਕਿ ਕਾਨੂੰਨੀ ਤੌਰ ‘ਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਕਿਸੇ ਕਾਰਨ ਤੋਂ ਚੁੱਕਣਾ ਗੈਰਕਾਨੂੰਨੀ ਹੈ ਅਤੇ ਇਨ੍ਹਾਂ ਨੌਜਵਾਨਾਂ ਨੂੰ ਚੁੱਕਣ ਵਾਲੇ ਪੁਲਿਸ ਅਫ਼ਸਰਾਂ ਖਿਲਾਫ਼ ਅਗਵਾ ਕਰਨ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਆਖ਼ਿਆ ਕਿ ਕਾਨੂੰਨ ਅਤੇ ਨਿਯਮਾਂ ਮੁਤਾਬਕ ਜੇਕਰ ਪੁਲਿਸ ਨੇ ਪੁੱਛਗਿੱਛ ਵਾਸਤੇ ਕਿਸੇ ਨੂੰ ਹਿਰਾਸਤ ’ਚ ਲੈਣਾ ਹੋਵੇ ਤਾਂ ਪਹਿਲਾਂ ਪਿੰਡ ਦੇ ਸਰਪੰਚ ਨੂੰ ਵਿਸ਼ਵਾਸ ’ਚ ਲਿਆ ਜਾਂਦਾ ਹੈ ਤੇ ਫ਼ਿਰ ਹਿਰਾਸਤੀ ਨੌਜਵਾਨ ਨੂੰ ਵਕੀਲ ਕਰਨ ਦੀ ਇਜਾਜ਼ਤ ਵੀ ਹੁੰਦੀ ਹੈ ਪਰ ਇਥੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ, ਜੋ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ।

ਚਮਕੌਰ ਸਿੰਘ ਭਾਈ ਰੂਪਾ ਤੇ ਦਵਿੰਦਰ ਸਿੰਘ ਹਰੀਏਵਾਲਾ ਨੇ ਕਿਹਾ ਕਿ ਇਹ ਪੰਜਾਬ ’ਚ ਲੱਗੀ ਅਣਐਲਾਨੀ ਐਮਰਜੈਂਸੀ ਅਮਨ-ਕਾਨੂੰਨ ਦੀ ਹਾਲਤ ਲਈ ਖ਼ਤਰਾ ਸਿੱਧ ਹੋ ਰਹੀ ਹੈ। ਧਰਨਾਕਾਰੀਆਂ ਨੂੰ ਸ਼ਾਂਤ ਕਰਨ ਲਈ ਪੁੱਜੇ ਅਮਰਜੀਤ ਸਿੰਘ ਸੰਧੂ ਐਸ.ਪੀ.ਡੀ. ਫ਼ਰੀਦਕੋਟ ਨੇ ਦੱਸਿਆ ਕਿ ਉਕਤ ਨੌਜਵਾਨਾਂ ਦੀ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਫ਼ੋਨ ’ਤੇ ਗੱਲਬਾਤ ਕਰਵਾ ਦਿੱਤੀ ਹੈ ਕਿ ਉਕਤ ਨੌਜਵਾਨਾਂ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ, ਇਸ ਤੋਂ ਬਾਅਦ ਧਰਨਾ ਚੁੱਕਿਆ ਗਿਆ।

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਰੀਦਕੋਟ, ਮੁਕਤਸਰ, ਬਠਿੰਡਾ ਜ਼ੋਨ ਦੇ ਸਥਾਨਕ ਜ਼ੋਨਲ ਦਫ਼ਤਰ ਵਿਖੇ ਹੋਈ ਭਰਵੀਂ ਇਕੱਤਰਤਾ ਤੋਂ ਬਾਅਦ ਪ੍ਰੈੱਸ ਨੋਟ ਜਾਰੀ ਕਰਦਿਆਂ ਡਾ. ਅਵੀਨਿੰਦਰਪਾਲ ਸਿੰਘ ਐਡੀਸ਼ਨਲ ਚੀਫ਼ ਆਰਗੇਨਾਈਜ਼ਰ, ਸ਼ਿਵਰਾਜ ਸਿੰਘ ਜ਼ੋਨਲ ਪ੍ਰਧਾਨ, ਪ੍ਰੋ. ਗੁਰਪ੍ਰੀਤ ਸਿੰਘ ਜ਼ੋਨਲ ਸਕੱਤਰ ਨੇ ਦੱਸਿਆ ਕਿ ਉਕਤ ਨੌਜਵਾਨ ਦਾ ਡੇਰਾ ਪ੍ਰੇਮੀ ਕਤਲਕਾਂਡ ਨਾਲ ਦੂਰ ਦਾ ਵਾਸਤਾ ਵੀ ਨਹੀਂ ਹੈ। ਇਹ ਗ੍ਰਿਫਤਾਰੀਆਂ ਸੱਚਾਈ ਤੋਂ ਕੋਹਾਂ ਦੂਰ ਅਤੇ ਤੱਥਾਂ ਤੋਂ ਬਗੈਰ ਕੀਤੀਆਂ ਗਈਆਂ ਹਨ।

ਇਸ ਸਬੰਧੀ ਰਾਜਨੀਤਿਕ ਦਬਾਅ ਹੋਣ ਕਰਕੇ ਘਰਦਿਆਂ ਤੇ ਪਿੰਡ ਵਾਲਿਆਂ ਦੀ ਪੁਲਿਸ ਵੱਲੋਂ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਆਖਿਆ ਕਿ ਗੁਰੂ ਗੋਬਿੰਦ ਸਟੱਡੀ ਸਰਕਲ ਪਿਛਲੇ ਲੰਮੇ ਅਰਸੇ ਤੋਂ ਵਿੱਦਿਅਕ ਅਦਾਰਿਆਂ ’ਚ ਵਿਦਿਆਰਥੀਆਂ ਰਾਹੀਂ ਨੈਤਿਕ ਇਨਕਲਾਬ ਲਿਆਉਣ ਲਈ ਯਤਨਸ਼ੀਲ ਹੈ ਅਤੇ 5000 ਤੋਂ ਵੱਧ ਵਿੱਦਿਅਕ ਸੰਸਥਾਵਾਂ ’ਚ ਸੇਵਾ ਕਾਰਜ ਚੱਲ ਰਹੇ ਹਨ। ਇਸ ਮਾਮਲੇ ’ਚ ਸੁਖਮਿੰਦਰ ਸਿੰਘ ਮਾਨ ਜ਼ਿਲ੍ਹਾਂ ਪੁਲਿਸ ਮੁਖੀ ਫ਼ਰੀਦਕੋਟ ਦਾ ਕਹਿਣਾ ਹੈ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਨਹੀਂ ਹੋਵੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਜਾਬ ਮਨੁੱਖੀ ਅਧਿਕਾਰ ਸੰਗਠਨ ਨੇ ਸ਼ੇਰੋਂ ਵਿੱਚ ਨੌਜਵਾਨ ਮੋਹਨਜੀਤ ਸਿੰਘ ਨਾਲ ਪੁਲਿਸ ਹਿਰਾਸਤ ਦੌਰਾਨ ਕਥਿਤ ਤਸ਼ੱਦਦ ਦੀ ਸਖ਼ਤ ਨਿੰਦਾ ਕੀਤੀ ਹੈ। ਸੰਗਠਨ ਨੇ ਮਾਮਲੇ ਦੀ ਨਿਰਪੱਖ ਜਾਂਚ, ਸੁਤੰਤਰ ਮੈਡੀਕਲ ਅਤੇ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: