Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਚਲਾਣਾ ਕਰ ਗਏ; ਅੰਤਮ ਸੰਸਕਾਰ 1 ਅਗਸਤ ਨੂੰ

ਤਖ਼ਤ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਚਲਾਣਾ ਕਰ ਗਏ; ਅੰਤਮ ਸੰਸਕਾਰ 1 ਅਗਸਤ ਨੂੰ

ਜਥੇਦਾਰ ਗਿਆਨੀ ਤਰਲੋਚਨ ਸਿੰਘ

ਅਨੰਦਪੁਰ ਸਾਹਿਬ, ਪੰਜਾਬ (31 ਜੁਲਾਈ, 2013): ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਤਰਲੋਚਨ ਸਿੰਘ ਦਾ ਅੱਜ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਚਲਾਣਾ ਕਰ ਗਏ।

ਗਿਆਨੀ ਤਰਲੋਚਨ ਸਿੰਘ ਸਥਾਨਕ ਮੁਹੱਲਾ ਨਵੀਂ ਆਬਾਦੀ ਸਥਿਤ ਆਪਣੀ ਰਿਹਾਇਸ਼ ਵਿਖੇ ਸੁੱਤੇ ਪਏ ਸਨ ਕਿ ਤੜਕਸਾਰ ਕਰੀਬ 1:30 ਵਜੇ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ। ਉਨ੍ਹਾਂ ਨੂੰ ਤੁਰੰਤ ਸ੍ਰੀ ਗੁਰੂ ਤੇਗ ਬਹਾਦਰ ਮਲਟੀਸਪੈਸ਼ਲਿਟੀ ਹਸਪਤਾਲ ਵਿਖੇ ਲਿਜਾਇਆ ਗਿਆ, ਜਿਥੇ ਡਾ: ਪਲਵਿੰਦਰਜੀਤ ਸਿੰਘ ਕੰਗ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦੇ ਦਿੱਤਾ।

ਪ੍ਰਾਪਤ ਜਾਣਕਾਰੀ ਅਨੁਸਾਰ ਗਿਆਨੀ ਤਰਲੋਚਨ ਸਿੰਘ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਕ ਸਮਾਗਮ ‘ਚ ਸ਼ਿਰਕਤ ਕਰਨ ਉਪਰੰਤ ਰਾਤ 9 ਵਜੇ ਦੇ ਕਰੀਬ ਵਾਪਸ ਅਨੰਦਪੁਰ ਸਾਹਿਬ ਪੁੱਜੇ ਸਨ।

ਗਿਆਨੀ ਤਰਲੋਚਨ ਸਿੰਘ ਦੇ ਭਰਾਤਾ ਬਾਬਾ ਜਰਨੈਲ ਸਿੰਘ ਕਾਰਸੇਵਾ ਕਿਲ੍ਹਾ ਅਨੰਦਗੜ੍ਹ ਵਾਲਿਆਂ ਨੇ ਦੱਸਿਆ ਕਿ ਉਨ੍ਹਾਂ ਦਾ ਸਸਕਾਰ 1 ਅਗਸਤ ਨੂੰ ਚਰਨ ਗੰਗਾ ਸ਼ਮਸ਼ਾਨਘਾਟ ਅਨੰਦਪੁਰ ਸਾਹਿਬ ਵਿਖੇ ਕੀਤਾ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਇਕ ਲਿਖਤੀ ਬਿਆਨ
ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਇਕ ਲਿਖਤੀ ਬਿਆਨ
ਸਿੱਖਾਂ ਦਾ ਕੌਮੀ ਤਿਓਹਾਰ ਹੋਲਾ ਮਹੱਲਾ ਆਪਣੇ ਪੂਰੇ ਖਾਲਸਾਈ ਜਾਹੋ ਜਲਾਲ ਨਾਲ ਅੱਜ 28 ਫ਼ਰਵਰੀ 2018 (ਦਿਨ ਬੁੱਧਵਾਰ ) ਨੂੰ ਖਾਲਸਾ ਪੰਥ ਦੇ ਜਨਮ ਸਥਾਨ ਸ੍ਰੀ ਆਨੰਦਪੁਰ ਸਾਹਿਬ ਵਿਖੇ ਸ਼ੁਰੂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਆਪਣੀ ਪਲੇਠੀ ਬੈਠਕ ਦੌਰਾਨ ਲਏ ਗਏ ਫ਼ੈਸਲੇ ਤਹਿਤ ਤਖਤ ਕੇਸਗੜ੍ਹ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਦਾ ਸਬ-ਆਫਿਸ ਖੋਲ੍ਹ ਦਿੱਤਾ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: