Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਨਜ਼ਰਬੰਦਾਂ ਦੀ ਰਿਹਾਈ ਲਈ ਅਰਦਾਸ ਕੀਤੀ

ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਅਤੇ ਡਿਬਰੂਗੜ੍ਹ ਨਜ਼ਰਬੰਦਾਂ ਦੀ ਰਿਹਾਈ ਲਈ ਅਰਦਾਸ ਕੀਤੀ

ਅਨੰਦਪੁਰ ਸਾਹਿਬ: ਬੀਤੇ ਦਿਨ, 19 ਨਵੰਬਰ ਦਿਨ ਐਤਵਾਰ ਨੂੰ, ਸਿੱਖ ਸੰਘਰਸ਼ ਦੌਰਾਨ ਪਾਏ ਯੋਗਦਾਨ ਲਈ ਲੰਮੇ ਸਮੇਂ ਤੋਂ ਇੰਡੀਆ ਹਕੂਮਤ ਵੱਲੋਂ ਕੈਦ ਕੀਤੇ ਗਏ ਬੰਦੀ ਸਿੰਘਾਂ ਅਤੇ ਇਸ ਵਰ੍ਹੇ ਦੇ ‘ਨੈਸ਼ਨਲ ਸਕਿਉਰਿਟੀ ਐਕਟ’ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਨਜ਼ਰਬੰਦ ਕੀਤੇ ਗਏ ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਤੇ ਸਾਥੀਆਂ ਦੀ ਰਿਹਾਈ ਲਈ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕੀਤੀ ਗਈ ।

ਅੰਮ੍ਰਿਤਪਾਲ ਸਿੰਘ ਦੇ ਮਾਤਾ ਬੀਬੀ ਬਲਵਿੰਦਰ ਕੌਰ ਨੇ ਸਿੱਖ ਸਿਆਸਤ ਨੂੰ ਲਿਖਤੀ ਤੌਰ ਉਤੇ ਭੇਜੀ ਜਾਣਕਾਰੀ ਰਾਹੀਂ ਦੱਸਿਆ ਇਹ ਪੰਜਾਂ ਤਖ਼ਤਾਂ ’ਤੇ ਕੀਤੇ ਜਾ ਰਹੇ ਅਰਦਾਸ ਸਮਾਗਮ ਦਾ ਦੂਸਰਾ ਪੜਾਅ ਹੈ। ਇਸ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕੀਤੀ ਗਈ ਅਤੇ ਅਗਲਾ ਅਰਦਾਸ ਸਮਾਗਮ ਤਿੰਨ ਦਸੰਬਰ ਨੂੰ ਤਖ਼ਤ ਦਮਦਮਾ ਸਾਹਿਬ ਤਲਵੰਡੀ ਸਾਬੋ (ਬਠਿੰਡਾ) ਵਿਖੇ ਹੋਵੇਗਾ।

ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ ਨੇ ਸਿੱਖ ਸਿਆਸਤ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਅਰਦਾਸ ਸਮਾਗਮ ਲਈ 17 ਨਵੰਬਰ 2023 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। 19 ਨਵੰਬਰ ਨੂੰ ਸਵੇਰੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਭੋਗ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਜਿਸ ਤੋਂ ਬਾਅਦ ਸਮੂਹ ਬੰਦੀ ਸਿੰਘਾਂ ਅਤੇ ਨਜ਼ਰਬੰਦਾਂ ਦੀ ਚੜ੍ਹਦੀਕਲਾ ਅਤੇ ਰਿਹਾਈ ਲਈ ਅਰਦਾਸ ਕੀਤੀ ਗਈ।

ਸਿੱਖ ਸਿਆਸਤ ਨੂੰ ਬੀਬੀ ਬਲਵਿੰਦਰ ਕੌਰ ਵੱਲੋਂ ਲਿਖਤੀ ਤੌਰ ਉੱਤੇ ਮਿਲੀ ਜਾਣਕਾਰੀ ਮੁਤਾਬਿਕ ਸਮਾਗਮ ਵਿੱਚ ਇੰਗਲੈਂਡ ’ਚ 34 ਸਾਲ ਦੀ ਕੈਦ ਤੋਂ ਬਾਅਦ ਪੰਥ ਸੇਵਾ ਲਈ ਪੰਜਾਬ ਪਰਤੇ ਪੰਥ ਸੇਵਕ ਭਾਈ ਰਜਿੰਦਰ ਸਿੰਘ ਗੁਗਲਵਾਲ, ਸ਼੍ਰੋਮਣੀ ਗੁ.ਪ੍ਰ. ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ, ਮੀਤ ਪ੍ਰਧਾਨ ਅਵਤਾਰ ਸਿੰਘ ਰਿਆ, ਭਾਈ ਸੁਰਿੰਦਰ ਸਿੰਘ ਕਿਸ਼ਨਪੁਰਾ, ਬਾਬਾ ਬਖ਼ਸ਼ੀਸ਼ ਸਿੰਘ, ਪਰਮਜੀਤ ਸਿੰਘ ਬਾਠ ਮੋਹਾਲੀ, ਮੈਨੇਜਰ ਗੁਰਪ੍ਰੀਤ ਸਿੰਘ ਰੋਡੇ, ਮੀਤ ਮੈਨੇਜਰ ਹਰਦੇਵ ਸਿੰਘ ਸਮੇਤ ਨਿਹੰਗ ਸਿੰਘ ਜਥੇਬੰਦੀਆਂ ਦੇ ਸਿੰਘ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਸੰਗਤ ਹਾਜ਼ਰ ਹੋਈ। ਬੀਬੀ ਬਲਵਿੰਦਰ ਕੌਰ ਨੇ ਨੌਜਵਾਨਾਂ ਨੂੰ ਅੰਮ੍ਰਿਤਧਾਰੀ ਹੋ ਕੇ ਗੁਰੂ ਵਾਲੇ ਬਣਨ ਦਾ ਹੋਕਾ ਦਿੱਤਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਹਾਲ ਹੀ ਵਿੱਚ ਅਕਾਲ ਕੌਂਸਲ ਦੇ ਇੱਕ ਪ੍ਰਬੰਧਕ ਵੱਲੋਂ ਮੁਆਫ਼ੀ ਮੰਗੇ ਜਾਣ ਤੋਂ ਬਾਅਦ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਬਰਨਾਲਾ ਇੰਚਾਰਜ ਵੱਲੋਂ ਲਾਲਾ ਜਗਤ ਨਾਰਾਇਣ ਨੂੰ ਸ਼ਰਧਾਂਜਲੀ ਦੇਣ ਦੇ ਮਾਮਲੇ
ਚੰਡੀਗੜ੍ਹ ਪੁਲਿਸ ਨੇ 29 ਜੁਲਾਈ 2026 ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਵੱਲੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਅਤੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਮੁਹਾਲੀ ਤੋਂ ਚੰਡੀਗੜ੍ਹ
ਵਕੀਲ ਭਾਈ ਜਸਪਾਲ ਸਿੰਘ ਮੰਝਪੁਰ ਲੰਘੀ 10 ਦਸੰਬਰ ਨੂੰ ਸ. ਹਰਦੀਪ ਸਿੰਘ ਸ਼ੇਰਾ, ਸ. ਰਮਨਦੀਪ ਸਿੰਘ ਬੱਗਾ ਅਤੇ ਜਗਤਾਰ ਸਿੰਘ ਉਰਫ ਜੱਗੀ ਜੌਹਲ ਤੇ ਦਰਜ ਐਨ.ਆਈ.ਏ ਦੇ ਕੇਸ ਦੀ ਪੈਰਵਾਈ
ਹਾਲ ਵਿਚ ਹੀ ਦਿੱਲੀ ਹਾਈ ਕੋਰਟ ਨੇ ਭਾਜਪਾ ਦੀ ਅਗਵਾਈ ਵਾਲੀ ਦਿੱਲੀ ਦੀ ਸੂਬਾ ਸਰਕਾਰ ਦੇ "ਸੰਟੈਂਸ ਰਿਵਿਊ ਬੋਰਡ" ਨੂੰ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਸਲਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: