Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਤਾਰਾ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਚੇਅਰਮੈਨ ਲਗਾਉਣਾ ਗੁਰੂ ਘਰਾਂ ਦੀਆਂ ਪ੍ਰੰਪਰਾਵਾਂ ਨੂੰ ਖ਼ਤਮ ਕਰਨ ਦੀਆਂ ਕੁਟਲਚਾਲਾਂ ਦਾ ਸੂਚਕ : ਪੀਰਮੁਹੰਮਦ

ਤਾਰਾ ਸਿੰਘ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦਾ ਚੇਅਰਮੈਨ ਲਗਾਉਣਾ ਗੁਰੂ ਘਰਾਂ ਦੀਆਂ ਪ੍ਰੰਪਰਾਵਾਂ ਨੂੰ ਖ਼ਤਮ ਕਰਨ ਦੀਆਂ ਕੁਟਲਚਾਲਾਂ ਦਾ ਸੂਚਕ : ਪੀਰਮੁਹੰਮਦ

ਚੰਡੀਗੜ (10 ਅਪ੍ਰੈਲ 2015): ਭਾਜਪਾ ਦੇ ਵਿਧਾਇਕ ਤਾਰਾ ਸਿੰਘ ਜੋ ਕਿ ਸਿੱਖ ਰਵਾਇਤਾਂ ਅਤੇ ਸਿੱਖ ਸਿਧਾਂਤਾਂ ਦਾ ਅਨੁਸਾਰੀ ਨਹੀਂ ਹੈ, ਨੂੰ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਵਲੋਂ ਸਿੱਖ ਜਥੇਬੰਦੀਆਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦਾ ਚੇਅਰਮੈਨ ਲਾਉਣ ਦਾ ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਨਿਖੇਧੀ ਕੀਤੀ ਹੈ।

ਉਨ੍ਹਾਂ ਅੱਜ ਤਾਰਾ ਸਿੰਘ ਦੀਆਂ ਦੇਵੀ-ਦੇਵਤਿਆਂ ਦੀ ਪੂਜਾ ਕਰਦੇ ਦੀਆਂ ਤਸਵੀਰਾਂ ਜਾਰੀ ਕਰਦਿਆਂ ਦੋਸ਼ ਲਗਾਇਆ ਹੈ ਕਿ ਕੇਂਦਰ ’ਤੇ ਕਾਬਜ਼ ਹੋਈ ਭਾਜਪਾ ਸਰਕਾਰ ਅੰਗਰੇਜ਼ ਹਕੂਮਤ ਦੀ ਤਰਜ਼ ’ਤੇ ਸਿੱਖਾਂ ਦੇ ਗੁਰੂ ਘਰਾਂ ’ਤੇ ਮੁੜ ਭ੍ਰਿਸ਼ਟ ਨਰੈਣੂ ਮਹੰਤ ਵਰਗੇ ਪ੍ਰਬੰਧਕਾਂ ਨੂੰ ਕਾਬਜ਼ ਕਰਨ ’ਤੇ ਤੁਲੀ ਹੋਈ ਹੈ।

tara sin
ਪੀਰ ਮੁਹੰਮਦ ਵੱਲੋਂ ਤਾਰਾ ਸਿੰਘ ਦੀਆਂ ਜਾਰੀ ਕੀਤੀਆਂ ਤਸਵੀਰਾਂ

ਉਨ੍ਹਾਂ ਨੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਅਹੁਦੇ ’ਤੇ ਸਿੱਖ ਸਿਧਾਂਤਾਂ ਦੀ ਉ¦ਘਣਾ ਕਰਨ ਵਾਲੇ ਇਕ ਵਿਅਕਤੀ ਨੂੰ ਲਗਾਏ ਜਾਣ ਦੇ ਮੁੱਦੇ ’ਤੇ ਬਾਦਲ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਮਹਿਜ ਕਾਗਜ਼ੀ ਕਾਰਵਾਈ ਤੱਕ ਹੀ ਸੀਮਤ ਨਾ ਰਹਿੰਦਿਆਂ ਅਮਲੀ ਤੌਰ ਤੇ ਕਦਮ ਪੁੱਟਣੇ ਚਾਹੀਦੇ ਹਨ।

ਪੀਰ ਮੁਹੰਮਦ ਵੱਲੋਂ ਤਾਰਾ ਸਿੰਘ ਦੀਆਂ ਜਾਰੀ ਕੀਤੀਆਂ ਤਸਵੀਰ
ਪੀਰ ਮੁਹੰਮਦ ਵੱਲੋਂ ਤਾਰਾ ਸਿੰਘ ਦੀਆਂ ਜਾਰੀ ਕੀਤੀਆਂ ਤਸਵੀਰ

ਅੱਜ ਮੀਡੀਆ ਨੂੰ ਜਾਰੀ ਕੀਤੇ ਇਕ ਬਿਆਨ ਰਾਹੀਂ ਸ. ਕਰਨੈਲ ਸਿੰਘ ਪੀਰਮੁਹੰਮਦ ਨੇ ਆਖਿਆ ਕਿ ਤਖ਼ਤ ਸ੍ਰੀ ਅਬਿਚਲ ਨਗਰ, ਹਜ਼ੂਰ ਸਾਹਿਬ ਸਿੱਖ ਪੰਥ ਦਾ ਪੰਜ ਤਖ਼ਤਾਂ ਵਿਚੋਂ ਇਕ ਪਵਿੱਤਰ ਤਖ਼ਤ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਤਖ਼ਤਾਂ ਦੀ ਨਿਰਧਾਰਿਤ ਪਵਿੱਤਰ ਮਰਿਯਾਦਾ ਅਨੁਸਾਰ ਤਖ਼ਤ ’ਤੇ ਤਾਂ ਕਿਸੇ ਪਤਿਤ ਅਤੇ ਦਾੜੀ ਰੰਗਣ ਵਾਲੇ ਦੀ ਅਰਦਾਸ ਵੀ ਨਹੀਂ ਹੋ ਸਕਦੀ ਅਤੇ ਮਹਾਂਰਾਸ਼ਟਰ ਦੀ ਭਾਜਪਾ ਸਰਕਾਰ ਨੇ ਦਾੜੀ ਰੰਗਣ ਵਾਲੇ, ਪਤਿਤ ਅਤੇ ਸਿੱਖ ਸਿਧਾਂਤਾਂ ਦੇ ਉਲਟ ਦੇਵੀ-ਦੇਵਤਿਆਂ ਦੀ ਪੂਜਾ ਕਰਨ ਵਾਲੇ ਇਕ ਵਿਅਕਤੀ ਨੂੰ ਤਖ਼ਤ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਦਾ ਚੇਅਰਮੈਨ ਲਗਾ ਕੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿਚ ਕਾਂਗਰਸ ਤੋਂ ਵੀ ਦੋ ਕਦਮ ਅੱਗੇ ਜਾਂਦਿਆਂ ਸਿੱਧੀ ਦਖ਼ਲਅੰਦਾਜ਼ੀ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਧਰਮ ਦਾ ਅਨੁਯਾਈ ਇਕ ਅਕਾਲ ਪੁਰਖ ਤੋਂ ਇਲਾਵਾ ਕਿਸੇ ਦੇਵੀ-ਦੇਵਤੇ ਦੀ ਪੂਜਾ ਕਰਨ ਵਾਲਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਸਿੱਖ ਸਿਧਾਂਤਾਂ ਤੋਂ ਬਿਲਕੁਲ ਅਨਜਾਣ ਇਕ ਵਿਅਕਤੀ ਨੂੰ ਗੁਰੂ ਘਰਾਂ ਦਾ ਪ੍ਰਬੰਧਕ ਲਗਾਉਣਾ ਗੁਰਦੁਆਰਿਆਂ ਵਿਚ ਇਕ ਵਾਰ ਮੁੜ ਨਰੈਣੂ ਮਹੰਤ ਵਰਗੇ ਸਰਕਾਰੀ ਪਿੱਠੂ ਲੋਕਾਂ ਨੂੰ ਗੁਰਦੁਆਰਿਆਂ ’ਚ ਵਾੜ ਕੇ ਗੁਰੂ ਘਰਾਂ ਦੀਆਂ ਪ੍ਰੰਪਰਾਵਾਂ ਨੂੰ ਖ਼ਤਮ ਕਰਨ ਦੀਆਂ ਸਰਕਾਰੀ ਕੁਟਲਚਾਲਾਂ ਦਾ ਸੂਚਕ ਹੈ।

ਉਨ੍ਹਾਂ ਕਿਹਾ ਕਿ ਬਾਦਲ ਦਲ ਨੂੰ ਆਪਣੀ ਸਿਆਸੀ ਭਾਈਵਾਲ ਭਾਜਪਾ ਦੀ ਸਿੱਖਾਂ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਵਿਚ ਦਖ਼ਲਅੰਦਾਜ਼ੀ ਦੇ ਮਾਮਲੇ ’ਤੇ ਠੋਸ ਸਟੈਂਡ ਲੈਣਾ ਚਾਹੀਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਜੂਨ 1984 ਦੇ ਦਰਬਾਰ ਸਾਹਿਬ ਤੇ ਅਕਾਲ ਤਖਤ ਸਾਹਿਬ ਉਪਰ ਭਾਰਤੀ ਫੌਜ ਨੂੰ ਹਮਲੇ ਦਾ ਹੁਕਮ ਦੇਣ ਵਾਲੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਸੋਧਾ ਲਾਉਣ ਵਾਲੇ ਕੌਮੀ ਸ਼ਹੀਦ
ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਸ. ਕਰਨੈਲ ਸਿੰਘ ਪੀਰ ਮੁਹੰਮਦ ਨੇ ਬੀਤੇ ਕੱਲ੍ਹ ਸ੍ਰੀ ਅਕਾਲ ਤਖਤ ਸਾਹਿਬ ਦੇ ਮੁਤਵਾਜੀ ਜਥੇਦਾਰ ਜਥੇਦਾਰ ਡਾਈ ਜਗਤਾਰ ਸਿੰਘ ਹਵਾਰਾ ਨਾਲ ਤਿਹਾੜ ਜੇਲ੍ਹ
ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੇਂਟ ਕਮੇਟੀ ਨੇ ਹਿਸਾਰ ਵਿਖੇ ਸਿੱਖ ਪਰਿਵਾਰ ’ਤੇ ਹਮਲਾ ਅਤੇ ਝੂਠਾ ਕੇਸ ਬਣਾਉਣ ਖ਼ਿਲਾਫ਼ 25 ਅਗਸਤ ਨੂੰ ਹਰਿਆਣਾ ਦੇ ਮੁੱਖ ਮੰਤਰੀ ਦੀ ਰੈਲੀ ਮੌਕੇ ਪ੍ਰਦਰਸ਼ਨ ਦੀ ਚਿਤਾਵਨੀ
ਹਰਿਆਣਾ ਦੇ ਹਿਸਾਰ ਵਿਖੇ ਅੰਮ੍ਰਿਤਧਾਰੀ ਪਰਿਵਾਰ ਨਾਲ ਸਥਾਨਕ ਕਾਲਜ 'ਚ ਕਾਨੂੰਨ ਦੀ ਪੜਾਈ ਕਰ ਰਹੇ 4-5 ਵਿਿਦਆਰਥੀਆਂ ਵੱਲੋਂ 16 ਅਗਸਤ ਦੋਪਹਿਰ ਨੂੰ ਹਿਸਾਰ ਦੇ ਮਿਡ ਟਾਊਨ ਗ੍ਰੇਂਡ ਮਾੱਲ ਵਿਚ ਮਸਟਰਡ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: