Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਉਤਰਨ ਲਈ ਲਿਫਟ ਲੱਗੀ

ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਉਤਰਨ ਲਈ ਲਿਫਟ ਲੱਗੀ

ਚੰਡੀਗੜ: ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇੇ ਬਜ਼ੁਰਗ ਸੰਗਤਾਂ ਦੀ ਸਹੂਲਤ ਲਈ ਅਕਾਲ ਤਖ਼ਤ ਦੇ ਸਕੱਤਰੇਤ ਵਾਲੇ ਪਾਸੇ ਪੌੜੀਆਂ ਨਾਲ ਪਹਿਲੀ ਆਊਟਡੋਰ ਸਟੇਅਰ ਲਿਫਟ (ਪੌੜੀਆਂ ਵਾਲੀ ਲਿਫਟ) ਲਾਈ ਗਈ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਧੀਕ ਸਕੱਤਰ ਨੇ ਦੱਸਿਆ ਕਿ ਦਰਬਾਰ ਸਾਹਿਬ ਵਿੱਚ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਆਉਂਦੀਆਂ ਹਨ, ਜਿਨ੍ਹਾਂ ਵਿੱਚ ਬਜ਼ੁਰਗ ਅਤੇ ਅਪਾਹਜ ਵੀ ਸ਼ਾਮਲ ਹੁੰਦੇ ਹਨ। ਪ੍ਰਬੰਧਕਾਂ ਵੱਲੋਂ ਅਪਾਹਜ ਤੇ ਬਜ਼ੁਰਗ ਸੰਗਤਾਂ ਵਾਸਤੇ ਵੀਲ੍ਹ ਚੇਅਰ ਦਾ ਪ੍ਰਬੰਧ ਕੀਤਾ ਹੋਇਆ ਹੈ, ਜਿਸ ਰਾਹੀਂ ਉਹ ਪਰਿਕਰਮਾ ਕਰਕੇ ਗੁਰੂ ਘਰ ਵਿੱਚ ਨਤਮਸਤਕ ਹੁੰਦੇ ਹਨ ਪਰ ਪਰਿਕਰਮਾ ਵਿੱਚ ਹੇਠਾਂ ਉਤਰਨ ਵਾਸਤੇ ਅਜਿਹੇ ਸ਼ਰਧਾਲੂਆਂ ਨੂੰ ਮੁਸ਼ਕਲ ਪੇਸ਼ ਆਉਂਦੀ ਹੈ।

ਨਵੀਂ ਲਾਈ ਪੌੜੀਆਂ ਵਾਲੀ ਲਿਫਟ (ਆਊਟਡੋਰ ਸਟੇਅਰ ਲਿਫਟ) ਦਾ ਦ੍ਰਿਸ਼।
ਨਵੀਂ ਲਾਈ ਪੌੜੀਆਂ ਵਾਲੀ ਲਿਫਟ (ਆਊਟਡੋਰ ਸਟੇਅਰ ਲਿਫਟ) ਦਾ ਦ੍ਰਿਸ਼।

ਇਸ ਦੇ ਹੱਲ ਲਈ ਅਕਾਲ ਤਖ਼ਤ ਦੇ ਸਕੱਤਰੇਤ ਵਾਲੇ ਪਾਸੇ ਪੌੜੀਆਂ ਵਾਲੀ ਲਿਫਟ ਲਾਈ ਗਈ ਹੈ, ਜੋ ਸੀਟ ਨਾਲ ਲੱਗੇ ਸਵਿੱਚ ਤੋਂ ਇਲਾਵਾ ਰਿਮੋਟ ਨਾਲ ਵੀ ਚੱਲੇਗੀ ਤੇ ਵੀਲ੍ਹ ਚੇਅਰ ’ਤੇ ਆਉਣ ਵਾਲੇ ਸ਼ਰਧਾਲੂ ਇਸ ’ਤੇ ਆਰਾਮ ਨਾਲ ਬੈਠ ਕੇ ਹੇਠਾਂ ਪਰਿਕਰਮਾ ਵਿੱਚ ਪੁੱਜ ਸਕਣਗੇ। ਇਸ ਸਟੇਅਰ ਲਿਫ਼ਟ ਦੀ ਸੇਵਾ ਸੰਤ ਬਾਬਾ ਕਸ਼ਮੀਰ ਸਿੰਘ ਤੇ ਬਾਬਾ ਸੁਖਵਿੰਦਰ ਸਿੰਘ ਕਾਰ ਸੇਵਾ ਸੰਪਰਦਾ ਭੂਰੀ ਵਾਲਿਆਂ ਵੱਲੋਂ ਕਰਵਾਈ ਗਈ ਹੈ। 127 ਕਿਲੋਗ੍ਰਾਮ ਤੱਕ ਭਾਰ ਚੁੱਕਣ ਦੀ ਸਮਰੱਥਾ ਵਾਲੀ ਇਸ ਲਿਫਟ ਦੀ ਕੀਮਤ ਅੰਦਾਜ਼ਨ ਇੱਕ ਲੱਖ ਰੁਪਏ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: