Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿਲਜੀਤ ਦੋਸਾਂਝ ਦੀ ਆ ਰਹੀ ਨਵੀਂ ਪੰਜਾਬੀ ਫਿਲ਼ਮ “ਪੰਜਾਬ 1984”

ਦਿਲਜੀਤ ਦੋਸਾਂਝ ਦੀ ਆ ਰਹੀ ਨਵੀਂ ਪੰਜਾਬੀ ਫਿਲ਼ਮ “ਪੰਜਾਬ 1984”

ਲੁਧਿਆਣਾ (18 ਜੂਨ 2014): ਦਿਲਜੀਤ ਦੋਸਾਂਝ ਦੀ ਆ ਰਹੀ ਨਵੀਂ ਪੰਜਾਬੀ ਫਿਲ਼ਮ “ਪੰਜਾਬ 1984” ਪੰਜਾਬ ਦੀ ਖਾੜਕੂ ਲਹਿਰ ‘ਤੇ ਅਧਾਰਿਤ ਹੈ।ਇਸਦੀ ਕਹਾਣੀ ਪੰਜਾਬ ਦੇ ਇੱਕ ਸਿੱਖ ਨੌਜਵਾਨ ਦੀ ਕਹਾਣੀ ਹੈ।ਫਿਲਮ ਦਾ ਟਰੇਲਰ ਖਾੜਕੂ ਲਹਿਰ ਸਮੇਂ ਦੇ ਪੰਜਾਬ ਦੇ ਮਾਹੋਲ ਦੀ ਯਾਦ ਦਿਵਾਉਦਾ ਹੈ।ਬਹੁਤੇ ਫਿਲਮਸਾਜ਼ 1984 ਦੀ ਸਿੱਖ ਨਸਲਕੁਸ਼ੀ ਨਾਲ ਸਬੰਧਿਤ ਕਹਾਣੀਆਂ ਵਿੱਚ ਦਿਲਚਸਪੀ ਲਏ ਰਹੇ ਹਨ, ਪਰ ਮੁਸ਼ਕਲ ਨਾਲ ਹੀ ਕੁਝ ਫਿਲਮਾਂ ਨੇ ਸਿੱਖ ਖਾੜਕੂਆਂ ਨੂੰ ਸਹੀ ਰੂਪ ਵਿੱਚ ਪੇਸ਼ ਕੀਤਾ ਹੋਵੇਗਾ।

ਇਨ੍ਹਾਂ ਵਿਚੋਂ ਜਿਆਦਾਤਰ ਫਿਲਮਾਂ ਵਪਾਰਕ ਪੱਖ ਨੂੰ ਸਾਹਮਣੇ ਰੱਖਕੇ ਬਣਾਈਆਂ ਗਈਆਂ, ਨਿਰਮਾਤਾ ਨੂੰ ਅਸਲ ਵਿੱਚ ਪੰਜਾਬ ਦੇ ਦੁਖਾਂਤ ਦੀ ਕਹਾਣੀ ਨਾਲ ਕੋਈ ਲੇਣਾ ਦੇਣਾ ਨਹੀਂ ਹੁੰਦਾ।ਸਿੱਖ ਸਿਧਾਤਾਂ ਅਤੇ ਤੱਥਾਂ ਨੂੰ ਤੋੜਿਆ ਮਰੋੜਿਆ ਗਿਆ ਅਤੇ ਸਿੱਖ ਸੰਘਰਸ਼ ਨੂੰ ਗਲਤ ਰੰਗਤ ਦਿੱਤੀ ਗਈ।

ਹੁਣ “ਪੰਜਾਬ 1984” ਪੰਜਾਬੀ ਫਿਲਮ ਖਾੜਕੂ ਲਹਿਰ ਸਮੇਂ ਪੁਲਿਸ ਦੇ ਜ਼ੁਲਮ ‘ਤੇ ਅਧਾਰਿਤ  ਫਿਲਮ ਰਲੀਜ਼ ਹੋਣ ਜਾ ਰਹੀ ਹੈ। ਪੰਜਾਬੀ ਗਾਇਕ ਅਤੇ ਐਕਟਰ ਦਿਲਜੀਤ ਦੋਸਾਂਝ ਫਿਲਮ ਵਿੱਚ ਮੁੱਖ ਭੁਮਿਕਾ ਨਿਭਾਅ ਰਿਹਾ ਹੈ।ਇਹ ਤਾਂ ਸਮਾਂ ਹੀ ਦੱਸੇਗਾ ਕਿ ਫਿਲਮ ਦੀ ਕਹਾਣੀ ਅਤੇ ਨਿਰਦੇਸ਼ਨ ਸੱਚ ‘ਤੇ ਕਿੰਨਾ ਕੂ ਅਧਾਰਿਤ ਹੈ।ਸਾਨੂੰ ਇਹ ਦੇਖਣ ਲਈ ਇੰਤਜ਼ਾਰ ਕਰਨਾ ਪਵੇਗਾ ਕਿ ਫਿਲਮ ਕਿੰਨੀ ਕੂ ਸਰਕਾਰ ਦੇ ਹੱਕ ਵਿੱਚ ਹੈ ਅਤੇ ਕਿੰਨੀ ਕੂ ਸੱਚ ਦੇ।ਅਸੀਂ ਫਿਲਮ ਦੇ ਟਰੇਲਰ ਤੋਂ ਕਾਫੀ ਕੁਝ ਸਮਝ ਸਕਦੇ ਹਾਂ, ਆਸ ਹੈ ਕਿ ਇਹ ਫਿਲਮ ਸਾਨੂੰ ਨਿਰਾਸ਼ ਨਹੀਂ ਕਰੇਗੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿਲਜੀਤ ਦੁਸਾਂਝ ਦੀ ਨਵੀਂ ਆਈ ਪੰਜਾਬੀ ਫਿਲਮ ‘ਸੁਪਰ ਸਿੰਘ’ ਦਰਬਾਰ ਸਾਹਿਬ, ਅੰਮ੍ਰਿਤਸਰ ਬਾਰੇ ਫਿਲਮਾਏ ਕੁਝ ਦ੍ਰਿਸ਼ਾਂ ਕਾਰਨ ਵਿਵਾਦਾਂ ਵਿੱਚ ਘਿਰ ਗਈ ਹੈ। ਸ਼ੁੱਕਰਵਾਰ ਨੂੰ ਰਿਲੀਜ਼ ਹੋਈ ਇਸ ਫਿਲਮ ਵਿੱਚ ਦਰਬਾਰ
ਪੰਜਾਬੀ ਫਿਲਮ "ਤੂਫਾਨ ਸਿੰਘ" ਦੇ ਨਿਰਮਾਤਾਵਾਂ ਵਲੋਂ ਜਾਰੀ ਪ੍ਰੈਸ ਬਿਆਨ ਵਿਚ ਦੱਸਿਆ ਗਿਆ ਕਿ ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (CBFC), ਨੇ ਫਿਲਮ ਨੂੰ ਪ੍ਰਵਾਨਗੀ ਸਰਟੀਫਿਕੇਟ ਦੇਣ ਤੋਂ ਇਨਕਾਰ ਕਰ ਦਿੱਤਾ
ਪੰਜ ਤੀਰ ਰਿਕਾਰਡਜ਼ ਅਤੇ ਪ੍ਰਦੀਪ ਸਿੰਘ ਪਿਛਲ਼ੇ ਕਾਫੀ ਸਮੇਂ ਤੋਂ ਸਿੱਖੀ ਸਿਧਾਂਤ ਅਤੇ ਵਿਚਾਰਧਾਰਾ ਛੋਟੀਆਂ ਫਿਲਮਾਂ ਬਣਾੳੇਣ ਦਾ ਉਪਰਾਲਾ ਕਰ ਰਹੇ ਹਨ। ਇਨ੍ਹਾਂ ਫਿਲਮਾਂ ਰਾਹੀ ਜਿੱਥੇ ਸਿੱਖੀ ਸਿਧਾਂਤ ਪ੍ਰਤੀ ਜਾਗਰੂਕਤਾ
ਸ਼ਮਸ਼ੀਰ ਪ੍ਰੋਡਕਸ਼ਨ ਦੇ ਬੈਨਰ ਹੇਠ ਤਿਆਰ ਹੋਈ ਸੰਤ ਭਿੰਡਰਾਂਵਾਲਿਆਂ ਨੂੰ ਸਮਰਪਿਤ ਪੰਜਾਬੀ ਫ਼ਿਲਮ 2ਬੋਲ ਜੋ ਕਨੇਡਾ ਦੇ ਸਿਨੇਮਾ ਘਰਾਂ ਵਿਚ 4 ਮਾਰਚ ਨੂੰ ਰਲੀਜ਼ ਹੋਣੀ ਸੀ ਉਹ ਨਹੀਂ ਹੋ ਸਕੀ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: