Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਨੂੰ ਤਾਰਾ ਸਿੰਘ ਤੋਂ ਹਟਾਉਣ ਦੀ ਕੀਤੀ ਮੰਗ

ਦਿੱਲੀ ਕਮੇਟੀ ਨੇ ਮਹਾਰਾਸ਼ਟਰ ਸਰਕਾਰ ਨੂੰ ਤਾਰਾ ਸਿੰਘ ਤੋਂ ਹਟਾਉਣ ਦੀ ਕੀਤੀ ਮੰਗ

ਨਵੀਂ ਦਿੱਲੀ: ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਬੋਰਡ ਤੇ ਮਹਾਰਸ਼ਟਰ ‘ਚ ਭਾਜਪਾ ਸਰਕਾਰ ਵੱਲੋਂ ਆਪਣੇ ਵਿਧਾਇਕ ਤਾਰਾ ਸਿੰਘ ਨੂੰ ਪ੍ਰਧਾਨ ਥਾਪਣਾ ਵਿਵਾਦਾ ‘ਚ ਘਿਰਦਾ ਨਜ਼ਰ ਆ ਰਿਹਾ ਹੈ। ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਹਰਾਸ਼ਟਰ ਦੇ ਮੁੱਖਮੰਤਰੀ ਦਵਿੰਦਰ ਫੜਨਵੀਸ ਨੂੰ ਤਾਰਾ ਸਿੰਘ ਨੂੰ ਇਸ ਅਹੁਦੇ ਤੋਂ ਤੁਰੰਤ ਫਾਰਗ ਕਰਨ ਦੀ ਅਪੀਲ ਕੀਤੀ ਹੈ।

ਮਹਾਂਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਹੈ ਕਿ ਅਕਾਲ ਤਖ਼ਤ ਸਾਹਿਬ ਵੱਲੋਂ ਕਿਸੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧਕ ਬਨਣ ਵਾਸਤੇ ਅੰਮ੍ਰਿਤ ਛਕਣ ਅਤੇ ਇਕ ਅਕਾਲ ਪੁਰਖ ਤੇ ਭਰੋਸਾ ਰੱਖਣ ਦੀ ਜ਼ਰੂਰੀ ਲਗਾਈ ਗਈ ਸ਼ਰਤ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਤਾਰਾ ਸਿੰਘ ਨੂੰ ਸਿੱਖ ਰਹਿਤ ਮਰਿਯਾਦਾ ਤੋਂ ਦੂਰ ਗੈਰ ਅੰਮ੍ਰਿਤਧਾਰੀ ਸਿੱਖ ਵੀ ਕਰਾਰ ਦਿੱਤਾ ਹੈ।

ਭਾਜਪਾ ਐਮ. ਐਲ. ਏ. ਤਾਰਾ ਸਿੰਘ
ਭਾਜਪਾ ਐਮ. ਐਲ. ਏ. ਤਾਰਾ ਸਿੰਘ

ਗੁਰਦੁਆਰਾ ਪ੍ਰਬੰਧ ਕਾਨੂੰਨ ‘ਚ ਵੀ ਉਕਤ ਸ਼ਰਤਾਂ ਹੋਣ ਦਾ ਦਾਅਵਾ ਕਰਦੇ ਹੋਏ ਜੀ.ਕੇ. ਨੇ ਸਵਾਲ ਕੀਤਾ ਕਿ ਜਦੋ ਕਿਸੇ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੈਂਬਰ ਬਨਣ ਵਾਸਤੇ ਇਨ੍ਹਾਂ ਸ਼ਰਤਾਂ ਨੂੰ ਪੂਰਾ ਕੀਤਾ ਜਾਂਦਾ ਹੈ ਤੇ ਫਿਰ ਕਿਸੇ ਤਖ਼ਤ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਉਕਤ ਸ਼ਰਤਾ ਨੂੰ ਕਿਵੇਂ ਨੁਕਰੇ ਲਾਇਆ ਜਾ ਸਕਦਾ ਹੈ? ਤਾਰਾ ਸਿੰਘ ਦੇ ਫੇਸਬੁਕ ਅਕਾਉਂਟ ਤੇ ਗੁਰਮਤਿ ਮਰਿਯਾਦਾ ਦੀਆਂ ਅਵਗਿਆ ਕਰਨ ਵਾਲੀਆਂ ਤਸਵੀਰਾਂ ਦਾ ਹਵਾਲਾ ਦਿੰਦੇ ਹੋਏ ਜੀ.ਕੇ. ਨੇ ਫੜਨਵੀਸ ਨੂੰ ਆਪਣੇ ਇਸ ਫੈਸਲੇ ਤੇ ਫਿਰ ਵਿਚਾਰ ਕਰਨ ਦੀ ਵੀ ਸਲਾਹ ਦਿੱਤੀ। ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਲੋਕ ਗਮਨ ਨਾਲ ਸੰਬਧਿਤ ਸਿੱਖ ਧਰਮ ਦੇ ਇਸ ਵੱਡਮੁੱਲੇ ਤਖ਼ਤ ਦੇ ਪ੍ਰਬੰਧ ਦੀ ਸੇਵਾ ਦੇਣ ਵੇਲ੍ਹੇ ਫੜਨਵੀਸ ਸਰਕਾਰ ਤੇ ਸਥਾਨਿਕ ਕਮੇਟੀ ਮੈਂਬਰਾਂ ਦੇ ਹੱਕਾਂ ਤੇ ਡਾਕਾ ਮਾਰਨ ਦਾ ਵੀ ਜੀ.ਕੇ. ਨੇ ਦੋਸ਼ ਲਗਾਇਆ।

ਦਿੱਲੀ ਕਮੇਟੀ ਦੇ ਮੌਜੂਦਾ ਪ੍ਰਧਾਨ ਨੇ ਸਵਾਲ ਕੀਤਾ ਕਿ ਰਹਿਤ ਮਰਿਯਾਦਾ ਤੋਂ ਦੂਰ ਕੋਈ ਪ੍ਰਬੰਧਕ ਕਿਵੇਂ ਗੁਰਧਾਮਾਂ ‘ਚ ਰਹਿਤ ਮਰਿਯਾਦਾ ਕਾਇਮ ਰੱਖਣ ਅਤੇ ਸਟਾਫ ਵੱਲੋਂ ਉਸ ਨੂੰ ਲਾਗੂ ਕਰਵਾਉਣ ਦੀ ਸੇਵਾ ਪੂਰੀ ਤਨਦੇਹੀ ਨਾਲ ਨਿਭਾ ਸਕਦਾ ਹੈ ? ਗੁਰਦੁਆਰਾ ਪ੍ਰਬੰਧਕਾਂ ਦੇ ਕਾਰਜ ਖੇਤਰ ਦੀ ਗੱਲ ਕਰਦੇ ਹੋਏ ਜੀ.ਕੇ. ਨੇ ਕਿਹਾ ਕਿ ਗੁਰਦੁਆਰਾ ਪ੍ਰਬੰਧ ਧਾਰਮਿਕ ਸਿਧਾਂਤਾ ਤੇ ਪਹਿਰਾ ਦੇਣ ਅਤੇ ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸਮਰਪਿਤ ਹੋਣ ਦਾ ਦੂਜਾ ਨਾਂ ਹੈ, ਪਰ ਮਹਾਰਾਸ਼ਟਰ ਸਰਕਾਰ ਵੱਲੋਂ ਗਿਣੀ ਮਿਥੀ ਸਾਜਿਸ਼ ਤਹਿਤ ਸਿੱਖਾਂ ਦੀਆਂ ਭਾਵਨਾਵਾਂ ਦੀ ਪਰਵਾਹ ਨਾ ਕਰਦੇ ਹੋਏ ਤਖ਼ਤ ਦੇ ਪ੍ਰਬੰਧਕੀ ਬੋਰਡ ਦੇ ਪ੍ਰਧਾਨ ਦੇ ਅਹੁਦੇ ਨੂੰ ਮਾਰਕਿਟ ਕਮੇਟੀ, ਨਿਗਮ ਜਾਂ ਕਿਸੇ ਕਮੀਸ਼ਨ ਦਾ ਚੇਅਰਮੈਨ ਲਾਉਣ ਵਾਸਤੇ ਪਾਰਟੀ ਦਾ ਵਫਾਦਾਰ ਹੋਣ ਦੀ ਲਗਾਈ ਜਾਉਂਦੀ ਮੁੱਢਲੀ ਸ਼ਰਤ ਦਾ ਹੀ ਪਾਲਨ ਕੀਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਹਾਰਾਸ਼ਟਰ ਸਰਕਾਰ ਨੂੰ ਦਿੱਤੀਆਂ ਗਈਆਂ ਸਲਾਹਵਾਂ ਤੇ ਮਹਾਰਾਸ਼ਟਰ ਸਰਕਾਰ ਵੱਲੋਂ ਪਾਸਾ ਵੱਟਣ ਤੇ ਵੀ ਜੀ.ਕੇ. ਨੇ ਅਫਸੋਸ ਜਤਾਇਆ। ਜੀ.ਕੇ. ਨੇ ਸਾਫ ਕੀਤਾ ਕਿ ਤਾਰਾ ਸਿੰਘ ਪਿਛਲੇ ਲੰਬੇ ਸਮੇਂ ਤੋਂ ਵਿਧਾਇਕ ਹਨ ਇਸ ਕਰਕੇ ਉਨ੍ਹਾਂ ਦੀ ਪ੍ਰਸ਼ਾਸਨਿਕ ਕੁਸ਼ਲਤਾ ਅਤੇ ਲੋਕਾਂ ਨਾਲ ਵਿਵਹਾਰ ਚੰਗਾ ਹੋਣ ਬਾਰੇ ਹੀ ਦਾਅਵਾ ਕੀਤਾ ਜਾ ਸਕਦਾ ਹੈ ਪਰ ਤਖ਼ਤ ਸਾਹਿਬ ਦੇ ਪ੍ਰਧਾਨ ਦੇ ਅਹੁਦੇ ਵਾਸਤੇ ਤਾਰਾ ਸਿੰਘ ਦੀਆਂ ਇਨ੍ਹਾਂ ਖੁਬੀਆਂ ਨੂੰ ਗੁਰਦੁਆਰਾ ਪ੍ਰਬੰਧਕ ਬਨਾਉਣ ਦਾ ਅਧਾਰ ਨਹੀਂ ਬਨਾਇਆ ਜਾ ਸਕਦਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਡਾ. ਸਿਕੰਦਰ ਸਿੰਘ ਨੇ ਕਿਹਾ ਕਿ ਭਾਜਪਾ ਦਾ ਮੂਲ ਆਧਾਰ ਬ੍ਰਾਹਮਣਵਾਦੀ ਵੰਡ ਦੇ ਸਿਧਾਂਤ 'ਤੇ ਟਿਕਿਆ ਹੋਇਆ ਹੈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਇੱਕ ਫੈਸਲਾ ਸੁਣਾਉਂਦਿਆਂ ਡੇਰਾ ਸੌਦਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਕਤਲ ਦੇ ਇੱਕ ਮਾਮਲੇ ਵਿੱਚੋਂ ਬਰੀ ਕਰ ਦਿੱਤਾ ਹੈ।
ਬਾਦਲ ਦਲ-ਭਾਜਪਾ ਦਰਮਿਆਨ ਗੱਠਜੋੜ ਲਈ ਗੱਲਬਾਤ ਚੱਲਦੇ ਹੋਣ ਦੀਆਂ ਅਟਕਲਾਂ ਦੀ ਪੁਸ਼ਟੀ ਕਰਦਿਆਂ ਭਾਪਜਾ ਆਗੂ ਅਮਿਤ ਸ਼ਾਹ ਨੇ ਬੀਤੇ ਦਿਨ ਦਿੱਲੀ ਵਿਖੇ ਇਸ ਵਿਸ਼ੇ ਵਾਰੇ ਇਕ ਸਿੱਧੇ ਸਵਾਲ ਦੇ ਜਵਾਬ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: