Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਨੇ ਵਿਰਾਸਤੀ ਘਰ ਦੇ ਚੱਲਦੇ ਫਿਰਦੇ ਮਾਡਲ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਕੀਤਾ ਸਥਾਪਿਤ

ਦਿੱਲੀ ਕਮੇਟੀ ਨੇ ਵਿਰਾਸਤੀ ਘਰ ਦੇ ਚੱਲਦੇ ਫਿਰਦੇ ਮਾਡਲ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਕੀਤਾ ਸਥਾਪਿਤ

ਨਵੀਂ ਦਿੱਲੀ (12 ਦਸੰਬਰ, 2015): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟਡੀਜ਼ ਨਾਂ ਦੇ ਵਿਰਾਸਤੀ ਘਰ ਦੇ ਚੱਲਦੇ ਫਿਰਦੇ ਮਾਡਲ ਨੂੰ ਸੰਗਤਾਂ ਦੇ ਦਰਸ਼ਨਾਂ ਲਈ ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਸਥਾਪਿਤ ਕੀਤਾ ਗਿਆ।

ਇਸ ਤੋਂ ਪਹਿਲਾ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਸਿੱਖ ਕੌਮ ਵੱਲੋਂ ਬਣਾਏ ਗਏ ਲੱਖਾਂ ਗੁਰਦੁਆਰਿਆਂ ਤੋਂ ਬਾਅਦ ਇਸ ਪੋ੍ਰਜੈਕਟ ਰਾਹੀਂ ਸਿੱਖ ਇਤਿਹਾਸ ਦੀ ਝਾਂਕੀ ਨੂੰ ਇੱਕ ਛੱਤ ਥੱਲੇ ਪੇਸ਼ ਕਰਨ ਵਾਸਤੇ ਇਸ ਪ੍ਰੋਜੈਕਟ ਦੀ ਅਹਿਮਿਅਤ ਤੇ ਚਾਨਣਾ ਪਾਇਆ।

ਦਿੱਲੀ ਕਮੇਟੀ ਨੇ ਵਿਰਾਸਤੀ ਘਰ ਦੇ ਚੱਲਦੇ ਫਿਰਦੇ ਮਾਡਲ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਕੀਤਾ ਸਥਾਪਿਤ
ਦਿੱਲੀ ਕਮੇਟੀ ਨੇ ਵਿਰਾਸਤੀ ਘਰ ਦੇ ਚੱਲਦੇ ਫਿਰਦੇ ਮਾਡਲ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਕੀਤਾ ਸਥਾਪਿਤ

ਸਿਰਸਾ ਨੇ ਸਮੂਹ ਸੰਗਤਾਂ ਨੂੰ ਅਮੀਰ ਸਿੱਖ ਵਿਰਾਸਤ ਨੂੰ ਸੰਭਾਲਣ ਦੇ ਕੀਤੇ ਜਾ ਰਹੇ ਇਸ ਉਪਰਾਲੇ ਦਾ ਹਿੱਸਾ ਬਣਨ ਦਾ ਵੀ ਸੱਦਾ ਦਿੱਤਾ। ਸਿਰਸਾ ਨੇ ਕਿਹਾ ਕਿ ਸੰਗਤ ਦੇ ਦਸਵੰਧ ਨਾਲ ਬਣਨ ਵਾਲਾ ਉਕਤ ਵਿਰਾਸਤੀ ਘਰ ਸਿੱਖ ਇਤਿਹਾਸ ‘ਚ ਮੀਲ ਦਾ ਪੱਥਰ ਸਾਬਿਤ ਹੋਵੇਗਾ। ਛਤਵਾਲ ਨੇ ਦਿੱਲੀ ਕਮੇਟੀ ਵੱਲੋਂ ਇਸ ਸੇਵਾ ਨੂੰ ਨਿਭਾਉਣ ਵਾਸਤੇ ਉਨ੍ਹਾਂ ਪਾਸੋਂ ਲਏ ਜਾ ਰਹੇ ਸਹਿਯੋਗ ਦਾ ਧੰਨਵਾਦ ਜਤਾਉਂਦੇ ਹੋਏ ਆਪਣਾ ਪੂਰਨ ਸਹਿਯੋਗ ਕਮੇਟੀ ਨੂੰ ਦੇਣ ਦਾ ਭਰੋਸਾ ਵੀ ਜਤਾਇਆ।

ਪੰਜਾਬੀ ਯੁਨੀਵਰਸਿਟੀ ਪਟਿਆਲਾ ਦੇ ਵਾਇਸ ਚਾਂਸਲਰ ਡਾ. ਜਸਪਾਲ ਸਿੰਘ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਸੰਸਾਰ ਦਾ ਉਹ ਅਨਮੋਲ ਖ਼ਜ਼ਾਨਾ ਹੈ ਜਿਸ ਦੀ ਗੱਲ ਨੂੰ ਸੁਣਨ ਤੇ ਸਮਝਣ ਦੀ ਬਜਾਏ ਅਸੀਂ ਡੇਰਿਆਂ ਦੀ ਭੀੜ ਦੇ ਵੱਲ ਵੱਧਦੇ ਜਾ ਰਹੇ ਹਾਂ।

ਇਸ ਸਮੇਂ ਬਾਬਾ ਬਚਨ ਸਿੰਘ, ਸੰਤ ਸਿੰਘ ਛਤਵਾਲ, ਉਘੇ ਸਨਅਤਕਾਰ ਰਘੁਬੀਰ ਸਿੰਘ ਜੋੜਾ, ਸੀਨੀਅਰ ਅਕਾਲੀ ਆਗੂ ਉਂਕਾਰ ਸਿੰਘ ਥਾਪਰ,ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਜਤਿੰਦਰ ਸਿੰਘ ਸ਼ੰਟੀ, ਕਮੇਟੀ ਮੈਂਬਰ ਤਨਵੰਤ ਸਿੰਘ, ਹਰਦੇਵ ਸਿੰਘ ਧਨੋਆ, ਪਰਮਜੀਤ ਸਿੰਘ ਚੰਢੋਕ, ਸਮਰਦੀਪ ਸਿੰਘ ਸੰਨੀ, ਦਰਸ਼ਨ ਸਿੰਘ,ਰਵੇਲ ਸਿੰਘ ਅਤੇ ਅਕਾਲੀ ਆਗੂ ਵਿਕਰਮ ਸਿੰਘ ਤੇ ਹਰਚਰਨ ਸਿੰਘ ਗੁਲਸ਼ਨ ਮੌਜ਼ੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: