Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਨੇ ਹਵਾਈ ਅੱਡੇ ਦੇ ਕਰਮਚਾਰੀਆਂ ਨੂੰ ਕਕਾਰਾਂ ਸਣੇ ਦਾਖਲ ਹੋਣ ਦੇਣ ਦੀ ਕੀਤੀ ਮੰਗ

ਦਿੱਲੀ ਕਮੇਟੀ ਨੇ ਹਵਾਈ ਅੱਡੇ ਦੇ ਕਰਮਚਾਰੀਆਂ ਨੂੰ ਕਕਾਰਾਂ ਸਣੇ ਦਾਖਲ ਹੋਣ ਦੇਣ ਦੀ ਕੀਤੀ ਮੰਗ

ਨਵੀਂ ਦਿੱਲੀ: ਅੰਮ੍ਰਿਤਧਾਰੀ ਸਿੱਖ ਕਰਮਚਾਰੀਆਂ ਦੇ ਕ੍ਰਿਪਾਨ ਸਣੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ ’ਚ ਦਾਖਲ ਹੋਣ ’ਤੇ ਲੱਗੀ ਰੋਕ ਨੂੰ ਹਟਾਉਣ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਗ ਕੀਤੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਭਾਜਪਾ ਦੇ ਵਿਧਾਇਕ ਅਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਮੈਂਬਰ ਕੁਲਵੰਤ ਸਿੰਘ ਬਾਠ ਨੇ ਇਸ ਸਬੰਧੀ ਕੇਂਦਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜੂ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਸੌਂਪਿਆ।

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਭਾਜਪਾ ਵਿਧਾਇਕ ਅਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਮੈਂਬਰ ਕੁਲਵੰਤ ਸਿੰਘ ਬਾਠ ਕੇਂਦਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜੂ ਨੂੰ ਮੰਗ ਪੱਤਰ ਦਿੰਦੇ ਹੋਏ
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ., ਭਾਜਪਾ ਵਿਧਾਇਕ ਅਤੇ ਦਿੱਲੀ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਅਤੇ ਮੈਂਬਰ ਕੁਲਵੰਤ ਸਿੰਘ ਬਾਠ ਕੇਂਦਰੀ ਹਵਾਬਾਜ਼ੀ ਮੰਤਰੀ ਅਸ਼ੋਕ ਗਜਪਤੀ ਰਾਜੂ ਨੂੰ ਮੰਗ ਪੱਤਰ ਦਿੰਦੇ ਹੋਏ

ਵਫ਼ਦ ਨੇ ਹਵਾਈ ਅੱਡੇ ਦੇ ਸੁਰੱਖਿਆ ਅਧਿਕਾਰੀਆਂ ਵੱਲੋਂ ਸਿੱਖ ਕਰਮਚਾਰੀਆਂ ਨੂੰ ਕ੍ਰਿਪਾਨ ਸਹਿਤ ਨਾ ਦਾਖਲ ਹੋਣ ਦੀ ਦਿੱਤੀ ਗਈ ਹਦਾਇਤ ਨੂੰ ਸੰਵਿਧਾਨ ਦੀ ਉਲੰਘਣਾ ਦੱਸਿਆ ਹੈ। ਦਿੱਲੀ ਕਮੇਟੀ ਨੇ ਕਿਹਾ ਕਿ ਜੇ ਘਰੇਲੂ ਉਡਾਨ ਦੌਰਾਨ ਸਿੱਖ ਯਾਤਰੂ ਕ੍ਰਿਪਾਨ ਧਾਰਣ ਕਰਕੇ ਯਾਤਰਾ ਕਰ ਸਕਦੇ ਹਨ ਤਾਂ ਫਿਰ ਹਵਾਈ ਅੱਡਾ ਕਰਮਚਾਰੀ ਕਿਉਂ ਨਹੀਂ।

ਵਫ਼ਦ ਨੇ ਮੰਤਰੀ ਰਾਜੂ ਨੂੰ ਇਸ ਸਬੰਧੀ ਤੁਰੰਤ ਹਵਾਈ ਅੱਡਾ ਪ੍ਰਸ਼ਾਸਨ ਨੂੰ ਹਿਦਾਇਤ ਜਾਰੀ ਕਰਨ ਦੀ ਮੰਗ ਕੀਤੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਦਿ.ਸਿ.ਗੁ.ਪ੍ਰ.ਕ) ਨੇ 1984 ਦੀ ਸਿੱਖ ਨਸਲਕੁਸ਼ੀ ਦੇ ਕੇਸ ਵਿਚ ਦੋਸ਼ੀ ਪਾਏ ਗਏ ਸੱਜਣ ਕੁਮਾਰ ਦੀ ਜਮਾਨਤ ਅਰਜੀ ਦਾ ਵਿਰੋਧ ਕਰਨ ਦਾ ਐਲਾਨ ਕੀਤਾ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਨੇ ਦਿੱਲੀ ਸਰਕਾਰ ’ਤੇ 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਬਚਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਦਿੱਲੀ ਸਰਕਾਰ ਵੱਲੋਂ ਕੇਂਦਰ ਸਰਕਾਰ ਦੀ ਐਸ.ਆਈ.ਟੀ. ਦੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਦਿੱਲੀ ਇਕਾਈ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਕਾਰਜਭਾਰ ਸੀਨੀਅਰ ਮੀਤ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੂੰ ਸੌਂਪਦਿਆਂ ਆਪਣੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: