Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਕਮੇਟੀ ਵਫ਼ਦ ਨੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਮਸਲੇ ’ਤੇ ਉਪਰਾਜਪਾਲ ਨਾਲ ਕੀਤੀ ਮੁਲਾਕਾਤ

ਦਿੱਲੀ ਕਮੇਟੀ ਵਫ਼ਦ ਨੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਮਸਲੇ ’ਤੇ ਉਪਰਾਜਪਾਲ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ:  ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਭਾਈ ਮਤੀ ਦਾਸ ਚੌਂਕ ਅਤੇ ਪਿਆਊ ਦਾ ਮਸਲਾ ਅੱਜ ਦਿੱਲੀ ਦੇ ਉਪਰਾਜਪਾਲ ਨਜ਼ੀਬਜੰਗ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕਾਂ ਨੇ ਸਾਂਝਾ ਕੀਤਾ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਅਗਵਾਹੀ ਹੇਠ ਗਏ ਵਫ਼ਦ ਨੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ’ਤੇ ਬੁਲਡੋਜ਼ਰ ਚਲਾਉਣ ਦਾ ਫੈਸਲਾ ਦਿੱਲੀ ਸਰਕਾਰ ਵੱਲੋਂ ਲਏ ਜਾਣ ਦੀ ਜਾਣਕਾਰੀ ਉਪਰਾਜਪਾਲ ਨੂੰ ਦਿੰਦੇ ਹੋਏ ਇਸ ਮਸਲੇ ’ਤੇ ਸਿੱਖ ਸੰਗਤ ਦੀਆਂ ਭਾਵਨਾਵਾਂ ਅਤੇ ਗੁਰਦੁਆਰਾ ਕੰਪਲੈਕਸ ਦੇ ਹੈਰੀਟੇਜ ਇਮਾਰਤ ਵਿਚ ਆਉਣ ਸਬੰਧੀ ਦੱਸਿਆ।

ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਕੇ ਜਲ ਸੇਵਾ ਸ਼ੁਰੂ ਕਰਦੇ ਹੋਈ
ਸਿੱਖ ਸੰਗਤਾਂ ਦੁਬਾਰਾ ਛਬੀਲ ਤਿਆਰ ਕਰਕੇ ਜਲ ਸੇਵਾ ਸ਼ੁਰੂ ਕਰਦੇ ਹੋਈ

ਇਸ ਵਫ਼ਦ ਵਿਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਮੀਤ ਪ੍ਰਧਾਨ ਸਤਪਾਲ ਸਿੰਘ, ਜੁਆਇੰਟ ਸਕੱਤਰ ਅਮਰਜੀਤ ਸਿੰਘ ਪੱਪੂ, ਸੀਨੀਅਰ ਆਗੂ ਓਂਕਾਰ ਸਿੰਘ ਥਾਪਰ, ਸਾਬਕਾ ਵਿਧਾਇਕ ਹਰਮੀਤ ਸਿੰਘ ਕਾਲਕਾ, ਜਤਿੰਦਰ ਸਿੰਘ ਸ਼ੰਟੀ ਅਤੇ ਕਮੇਟੀ ਮੈਂਬਰ ਹਰਵਿੰਦਰ ਸਿੰਘ ਕੇ.ਪੀ. ਮੌਜੂਦ ਸਨ।

ਜੀ.ਕੇ. ਨੇ ਦਿੱਲੀ ਦੀ ਆਮ ਆਦਮੀ ਪਾਰਟੀ ਸਰਕਾਰ ਤੇ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣ ਦਾ ਵੀ ਦੋਸ਼ ਲਗਾਇਆ। ਉਪਰਾਜਪਾਲ ਕਮੇਟੀ ਪ੍ਰਬੰਧਕਾਂ ਨੂੰ ਇਸ ਬਾਬਤ ਸਰਕਾਰ ਵੱਲੋਂ ਗੈਰਕਾਨੂੰਨੀ ਧਾਰਮਿਕ ਢਾਂਚਿਆਂ ਬਾਰੇ ਪੱਖ ਸੁਣਨ ਲਈ ਪ੍ਰਮਾਣਿਤ ਅਧਿਕਾਰੀ ਗ੍ਰਹਿ ਸਕੱਤਰ ਦਿੱਲੀ ਸਰਕਾਰ ਨੂੰ ਮਿਲਣ ਦੀ ਹਿਦਾਇਤ ਦਿੱਤੀ ਗਈ।

ਜਿਕਰਯੋਗ ਹੈ ਕਿ 8 ਅਪ੍ਰੈਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਲੀ ਕਮੇਟੀ ਨੂੰ ਭਾਈ ਮਤੀ ਦਾਸ ਚੌਂਕ ਨੂੰ ਪੁਰਾਤਨ ਸਾਬਿਤ ਕਰਨ ਵਾਸਤੇ ਦਿੱਲੀ ਦੇ ਗੈਰ ਕਾਨੂੰਨੀ ਧਾਰਮਿਕ ਢਾਂਚਾ ਕਮੇਟੀ ਦੇ ਚੇਅਰਮੈਨ ਉਪਰਾਜਪਾਲ ਨੂੰ ਮਿਲ ਕੇ 15 ਦਿਨਾਂ ਵਿਚ ਆਪਣਾ ਪੱਖ ਰੱਖਣ ਦੇ ਆਦੇਸ਼ ਦਿੱਤੇ ਗਏ ਸਨ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੀ.ਕੇ. ਨੇ ਕੱਲ ਦਿੱਲੀ ਸਰਕਾਰ ਦੇ ਗ੍ਰਹਿ ਸਕੱਤਰ ਨੂੰ ਮਿਲਣ ਦੀ ਜਾਣਕਾਰੀ ਦਿੱਤੀ। ਜੀ.ਕੇ. ਨੇ ਸਾਫ਼ ਕਿਹਾ ਕਿ ਜਿਥੇ ਕਮੇਟੀ ਦੀ ਕੋਸ਼ਿਸ਼ ਇਸ ਮਸਲੇ ਦਾ ਹਲ ਸ਼ਾਂਤੀ ਨਾਲ ਕਾਨੂੰਨ ਦੀ ਹੱਦ ਵਿਚ ਕੱਢਣ ਦੀ ਹੈ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਨਜੀਤ ਸਿੰਘ ਜੀਕੇ ਨੇ ਆਪਣੇ ਵਕੀਲ ਨਗਿੰਦਰ ਬੈਨੀਪਾਲ ਪਾਸੋਂ ਭਿਜਵਾਏ ਨੋਟਿਸ 'ਚ ਟਵਿੱਟਰ ਨੂੰ ਨੋਟਿਸ ਮਿਲਣ ਦੇ 3 ਦਿਨ ਅੰਦਰ ਕੰਗਨਾ ਦਾ ਅਕਾਉਂਟ ਬੰਦ ਕਰਨ ਦੀ ਚੇਤਾਵਨੀ ਦਿੱਤੀ ਹੈ। ਇਸ
ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਜਥਾ ਸ੍ਰੀ ਅਕਾਲ ਤਖਤ ਸਾਹਿਬ (ਦਿੱਲੀ ਇਕਾਈ), ਜਾਗੋ ਪਾਰਟੀ (ਮਨਜੀਤ ਸਿੰਘ ਜੀ.ਕੇ.), ਸ਼੍ਰੋਮਣੀ ਅਕਾਲੀ ਦਲ ਦਿੱਲੀ (ਸਰਨਾ) ਵਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਦਿੱਲੀ ਸਥਿਤ ਤਿਹਾੜ ਜੇਲ ਦੇ ਸਾਹਮਣੇ ‘ਬੰਦੀ
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: