Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਦੇ ਰਹਿਣ ਵਾਲੇ ਨੇ ਦਰਬਾਰ ਸਾਹਿਬ ਪਰਕਰਮਾ ‘ਚ ਕੀਤੀ ਸੁਖਮਨੀ ਸਾਹਿਬ ਦੇ ਗੁਟਕੇ ਦੀ ਬੇਅਦਬੀ

ਦਿੱਲੀ ਦੇ ਰਹਿਣ ਵਾਲੇ ਨੇ ਦਰਬਾਰ ਸਾਹਿਬ ਪਰਕਰਮਾ ‘ਚ ਕੀਤੀ ਸੁਖਮਨੀ ਸਾਹਿਬ ਦੇ ਗੁਟਕੇ ਦੀ ਬੇਅਦਬੀ

ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਸਾਲ 2015 ਵਿਚ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵਾਪਰੀਆਂ ਘਟਨਾਵਾਂ ਦੇ ਦੋਸ਼ੀਆਂ ਪ੍ਰਤੀ ਅਪਣਾਏ ਸਰਕਾਰੀ ਰਵਈਏ ਦੀ ਹੀ ਦੇਣ ਹੈ ਕਿ ਹੁਣ ਗੱਲ ਦਰਬਾਰ ਸਾਹਿਬ ਪਰਕਰਮਾ ਤੀਕ ਪੁੱਜ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਦਰਬਾਰ ਸਾਹਿਬ ਕੰਪਲੈਕਸ ਸਥਿਤ ਵੱਡੀ ਪਰਕਰਮਾ ਵਿਚਲੀ ਇੱਕ ਛਬੀਲ ਦੇ ਨੇੜੇ ਦਿੱਲੀ ਨਿਵਾਸੀ ਜਤਿੰਦਰ ਚੱਢਾ ਨਾਮੀ ਇੱਕ ਸ਼ਖਸ ਨੇ ਸੁਖਮਨੀ ਸਾਹਿਬ ਦੇ ਗੁਟਕੇ ਦੇ ਪੱਤਰੇ ਪਾੜਨੇ ਸ਼ੁਰੂ ਕਰ ਦਿੱਤੇ।

ਬੇਅਦਬੀ ਕਰਨ ਤੋਂ ਬਾਅਦ ਜਿਤੇਂਦਰ ਚੱਢਾ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਗ੍ਰਿਫਤ 'ਚ
ਬੇਅਦਬੀ ਕਰਨ ਤੋਂ ਬਾਅਦ ਜਿਤੇਂਦਰ ਚੱਢਾ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੀ ਗ੍ਰਿਫਤ ‘ਚ

ਪਤਾ ਲੱਗਦਿਆਂ ਹੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਨੇ ਉਕਤ ਵਿਅਕਤੀ ਨੂੰ ਕਾਬੂ ਕਰਕੇ ਪੁੱਛਗਿੱਛ ਕੀਤੀ ਤੇ ਫਿਰ ਥਾਣਾ ਗਲਿਆਰਾ ਦੀ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਦੌਰਾਨ ਘਟਨਾ ਦੀ ਜਾਣਕਾਰੀ ਮਿਲਦਿਆਂ ਭਾਈ ਅਮਰੀਕ ਸਿੰਘ ਅਜਨਾਲਾ ਵੀ ਥਾਣਾ ਕੋਤਵਾਲੀ ਪਹੁੰਚ ਗਏ। ਉਨ੍ਹਾਂ ਮੌਕੇ ‘ਤੇ ਮੌਜੂਦ ਪੁਲਿਸ ਕਮਿਸ਼ਨਰ ਨਗੇਸ਼ਵਰ ਰਾਉ ਨੂੰ ਮਿਲਕੇ ਦੋਸ਼ੀ ਨੂੰ ਵੇਖਣ ਦੀ ਗੱਲ ਕਹੀ ਪਰ ਪੁਲਿਸ ਵਲੋਂ ਦੱਸਿਆ ਗਿਆ ਕਿ ਦੋਸ਼ੀ ਤਾਂ ਨੀਮ ਪਾਗਲ ਹੈ, ਗੱਲ ਨਹੀਂ ਕਰਵਾਈ ਜਾ ਸਕਦੀ। ਪਰ ਭਾਈ ਅਮਰੀਕ ਸਿੰਘ ਨੇ ਪੁਲਿਸ ਦੀ ਇਹ ਕਹਾਣੀ ਮੁੱਢੋਂ ਹੀ ਰੱਦ ਕਰ ਦਿੱਤੀ।

ਕੁਝ ਸਮੇਂ ਬਾਅਦ ਹੀ ਪੁਲਿਸ ਨੇ ਦੋਸ਼ੀ ਖਿਲਾਫ ਧਾਰਾ 295-ਏ ਤਹਿਤ ਮਾਮਲਾ ਦਰਜ ਕਰ ਲਿਆ। ਇਹ ਵੀ ਪਤਾ ਲਗਾ ਹੈ ਕਿ ਦੋਸ਼ੀ ਕੋਈ ਦੋ ਹਫਤਿਆਂ ਤੋਂ ਇਥੇ ਠਹਿਰਿਆ ਹੋਇਆ ਸੀ। ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਦੇ ਪ੍ਰਬੰਧਕਾਂ ਨੇ ਦੋਸ਼ੀ ਬਾਰੇ ਕਾਫੀ ਸਮਾਂ ਕੋਈ ਜਾਣਕਾਰੀ ਹੀ ਨਹੀਂ ਦਿੱਤੀ। ਇਹ ਵੀ ਜ਼ਿਕਰਯੋਗ ਹੈ ਕਿ ਦਰਬਾਰ ਸਾਹਿਬ ਦੇ ਮੌਜੂਦਾ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਲੋਕ ਸੰਪਰਕ ਮੰਤਰੀ ਬਿਕਰਮ ਮਜੀਠੀਆ ਦੇ ਕਾਫੀ ਕਰੀਬੀ ਹਨ ਤੇ ਕੁਝ ਸਮਾਂ ਪਹਿਲਾਂ ਹੀ ਮਜੀਠੀਆ ਦੀ ਕਿਰਪਾ ਸਦਕਾ ਪਿੰਡ ਭੰਗਾਲੀ ਦੇ ਸਰਪੰਚ ਵੀ ਬਣੇ ਹਨ।

ਇਸ ਖ਼ਬਰ ਨੂੰ ਵਿਸਥਾਰ ਸਹਿਤ ਅੰਗ੍ਰੇਜ਼ੀ ਵਿਚ ਪੜ੍ਹਨ ਲਈ:

Delhi Resident Caught Committing Beadbi of Gurbani inside Darbar Sahib Complex …

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਿਬੇਕਗੜ੍ਹ ਪ੍ਰਕਾਸ਼ਨ ਦੀ ਵਲੋਂ ਨਵੀਂ ਕਿਤਾਬ “ਬੇਅਦਬੀ ਦੀਆਂ ਘਟਨਾਵਾਂ ’ਤੇ ਨਿਆਂਕਾਰ ਰਣਜੀਤ ਸਿੰਘ ਕਮਿਸ਼ਨ ਦਾ ਅੰਤਿਮ ਜਾਂਚ ਵੇਰਵਾ” ਸਿਰਲੇਖ ਹੇਠ ‘ਪਿੰਡ ਬੁਰਜ ਜਵਾਹਰ ਸਿੰਘ ਵਾਲਾ, ਬਰਗਾੜੀ, ਗੁਰੂਸਰ ਅਤੇ ਮੱਲਕੇ ਵਿਚ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: