ਨਵੀਂ ਦਿੱਲੀ: ਦਿੱਲੀ ਨਗਰ ਨਿਗਮ ਲਈ 24 ਨੂੰ ਪਈਆਂ ਵੋਟਾਂ ਦੀ ਗਿਣਤੀ ਅੱਜ ਹੋ ਰਹੀ ਹੈ। ਦਿੱਲੀ ਨਗਰ ਨਿਗਮ ਦੇ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ। ਇਨ੍ਹਾਂ ਚੋਣਾਂ ‘ਚ ਦਿੱਲੀ ਦੇ 1.32 ਕਰੋੜ ਵੋਟਰਾਂ ਵਿਚੋਂ 71,39,994 ਨੇ ਆਪਣੀਆਂ ਵੋਟਾਂ ਦਾ ਇਸਤੇਮਾਲ ਕੀਤਾ। ਵੋਟਾਂ ਦੀ ਗਿਣਤੀ ਲਈ ਚੋਣ ਕਮਿਸ਼ਨ ਨੇ 35 ਕੇਂਦਰ ਬਣਾਏ ਹਨ। 272 ਵਾਰਡਾਂ ਵਾਲੀ ਐਮ.ਸੀ.ਡੀ. (ਦਿੱਲੀ ਨਗਰ ਨਿਗਮ) ਵਿਚ ਭਾਜਪਾ ਦਾ ਕਬਜ਼ਾ ਸੀ। ਹਾਲੇ ਤਕ ਮਿਲ ਰਹੇ ਸ਼ੁਰੂਆਤੀ ਰੁਝਾਨਾਂ ਤੋਂ ਲਗਦਾ ਹੈ ਕਿ ਭਾਜਪਾ ਦੁਬਾਰਾ ਆਪਣਾ ਕਬਜ਼ਾ ਬਰਕਰਾਰ ਰੱਖੇਗੀ।