Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਫਤਿਹ ਦਿਹਾੜੇ ਦੇ ਸਮਾਗਮ ਅੱਜ ਤੋਂ ਸ਼ੁਰੂ

ਦਿੱਲੀ ਫਤਿਹ ਦਿਹਾੜੇ ਦੇ ਸਮਾਗਮ ਅੱਜ ਤੋਂ ਸ਼ੁਰੂ

ਨਵੀ ਦਿੱਲ (11 ਮਾਰਚ, 2016): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਮਨਾਏ ਜਾ ਰਹੇ ਦਿੱਲੀ ਫਤਿਹ ਦਿਹਾੜੇ ਦੇ ਸਮਾਗਮ ਅੱਜ ਤੋਂ ਸ਼ੁਰੂ ਹੋਣਗੇ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਫਤਿਹ ਦਿਹਾੜੇ ਦੇ ਸਮਾਗਮ 12 ਅਤੇ 13 ਮਾਰਚ ਨੂੰ ਲਾਲ ਕਿਲਾ ਮੈਦਾਨ ਵਿੱਚ ਕਰਵਾਏ ਜਾਣਗੇ।

ਸਿੱਖ ਜਰਨੈਲ ਬਾਬਾ ਬਘੇਲ ਸਿੰਘ ਸਮੇਤ ਹੋਰ ਸਿੱਖ ਜਰਨੈਲਾਂ ਵੱਲੋਂ 1783 ਨੂੰ ਦਿੱਲੀ ਦਾ ਲਾਲ ਕਿਲਾ ਫਤਿਹ ਕਰਕੇ ਮੁਗਲ ਸਲਤਨਤ ਦੀ ਸਦੀਆਂ ਤੋਂ ਤਾਬਿਆਦਾਰ ਰਹੀ ਦਿੱਲੀ ਵਿੱਚ ਖਾਲਸਾਈ ਪ੍ਰਚੰਮ ਲਹਰਾਇਆ ਸੀ।

Baba-Baghel-Singh-Delhi-Fateh-440x200

ਦਿੱਲੀ ਕਮੇਟੀ ਦੇ ਪ੍ਰਧਾਨ ਸ੍ਰੀ ਮਨਜੀਤ ਸਿੰਘ ਜੀ.ਕੇ. ਨੇ ਕਿਹਾ ਕਿ ਸਿੱਖਾਂ ਨੇ ਜਿਸ ਬਹਾਦਰੀ ਦੇ ਨਾਲ ਵਕਤੀ ਹਕੂਮਤ ਦੇ ਜਬਰ ਦਾ ਡੱਟ ਕੇ ਮੁਕਾਬਲਾ ਕੀਤਾ, ਉਸਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਧਰੇ ਨਹੀਂ ਮਿਲਦੀ।

ਉਨਾਂ ਦੱਸਿਆ ਕਿ ਇਸ ਵਾਰ ਦਿੱਲੀ ਫਤਿਹ ਦਿਹਾੜਾ ਦਾ ਸਮਾਗਮ ਬਾਬਾ ਬੰਦਾ ਸਿੰਘ ਬਹਾਦਰ ਦੀ ਜੂਨ ਵਿੱਚ ਆ ਰਹੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ = 12 ਮਾਰਚ ਸ਼ਾਮ ਨੂੰ ਗੁਰਮਤਿ ਸਮਾਗਮ ਵਿੱਚ ਪੰਥ ਪ੍ਰਸਿੱਧ ਰਾਗੀ, 13 ਮਾਰਚ ਦੁਪਹਿਰ ਨੂੰ ਜਰਨੈਲੀ ਮਾਰਚ ’ਚ ਨਿਹੰਗ ਸਿੰਘ, ਫੌਜੀ ਬੈਂਡ ਅਤੇ ਘੁੜਸਵਾਰ ਯ਼ਾਮਲ ਹੋਣਗੇ ਸ਼ਾਮ ਨੂੰ ਹੋਣ ਵਾਲੇ ਇਤਿਹਾਸਿਕ ਪ੍ਰੋਗਰਾਮ ਵਿੱਚ ਸਿੱਖ ਕੌਮ ਦੇ ਵਿਦਵਾਨ, ਕਵੀ, ਪ੍ਰਚਾਰਕ, ਢਾਡੀ ਤੇ ਲਾਈਟ ਐਂਡ ਸਾਊਂਡ ਸ਼ੋਅ ਰਾਹੀਂ ਇਤਿਹਾਸ ਦੀ ਝਾਂਕੀ ਪੇਸ਼ ਕਰਨਗੇ ।

ਇਸ ਮੌਕੇ ਕਮੇਟੀ ਦੇ ਮੀਤ ਪ੍ਰਧਾਨ ਸਤਪਾਲ ਸਿੰਘ, ਸੀਨੀਅਰ ਆਗੂ ਅਵਤਾਰ ਸਿੰਘ ਹਿੱਤ, ਮੁੱਖ ਸਲਾਹਕਾਰ ਕੁਲਮੋਹਨ ਸਿੰਘ, ਕੈਪਟਨ ਇੰਦਰਪ੍ਰੀਤ ਸਿੰਘ, ਹਰਦੇਵ ਸਿੰਘ ਧਨੋਵਾ, ਕਮੇਟੀ ਦੇ ਬੁਲਾਰੇ ਪਰਮਿੰਦਰਪਾਲ ਸਿੰਘ, ਅਕਾਲੀ ਆਗੂ ਵਿਕਰਮ ਸਿੰਘ ਅਤੇ ਅਮਰਜੀਤ ਸਿੰਘ ਤਿਹਾੜ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: