ਦਿੱਲੀ (2 ਦਸੰਬਰ, 2014): ਲੰਘੀ 1 ਦਸੰਬਰ ਨੂੰ ਦਿੱਲੀ ਵਿੱਚ ਚਰਚ ਨੂੰ ਲੱਗੀ ਅੱਗ ਦੇ ਰੋਸ ਵੱਜੋ ਇਸਾਈ ਭਾਈਚਾਰੇ ਦੇ ਲੋਕਾਂ ਨੇ ਦਿੱਲੀ ਪੁਲਿਸ ਦੇ ਮੁੱਖ ਦਫਤਰ ਅੱਡਗੇ ਰੋਸ ਮੁਜ਼ਾਹਰਾ ਕੀਤਾ।ਚਰਚਾ ਦੇ ਪ੍ਰਬੰਧਕਾਂ ਅਤੇ ਇਸਾਈ ਭਾਈਚਾਰੇ ਦੇ ਲੋਖਾਂ ਦਾ ਮੰਨਣਾ ਹੈ ਕਿ ਚਰਚ ਨੂਮ ਜਾਣ ਬੁੱਝ ਕੇ ਕਿਸੇ ਵੱਲੋਂ ਅੱਗ ਲਗਾਈ ਗਈ ਸੀ।

ਇਸੇ ਦੌਰਾਨ ਦਿੱਲੀ ਪੁਲਿਸ ਨੇ ਘਟਨਾ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ ਆਈ ਟੀ) ਦਾ ਗਠਨ ਕਰ ਦਿੱਤਾ ਹੈ ਸੀ।ਇਸਾਈ ਭਾਈਚਾਰੇ ਦੇ ਲੋਕ ਅੱਜ ਸਵੇਰੇ 10 ਵਜੇ ਦਿੱਲੀ ਪੁਲਿਸ ਕਮਿਸ਼ਨਰ ਦੇ ਦਫਤਰ ਦੇ ਬਾਹਰ ਇਕੱਠੇ ਹੋ ਗਏ ਅਤੇ ਉਨ੍ਹਾਂ ਘਟਨਾ ਦੇ ਵਿਰੋਧ ਵਿਚ ਰੋਸ ਪ੍ਰਦਰਸ਼ਨ ਕੀਤਾਸ।
ਦਿੱਲੀ ਦੇ ਆਰਕ ਬਿਸ਼ਪ ਅਨਿਲ ਕੂਟੋ ਨੇ ਦਿੱਲੀ ਚੋਣਾਂ ਤੋਂ ਪਹਿਲਾਂ ਵਾਪਰੀ ਇਸ ਘਟਨਾ ਨੂੰ ਸਿਆਸਤ ਤੋਂ ਪ੍ਰੇਰਿਤ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਨੂੰ ਇਕ ਸੋਚੀ ਸਮਝੀ ਸਾਜਿਸ਼ ਤਹਿਤ ਨੇਪਰੇ ਚਾੜਿ੍ਹਆ ਗਿਆ ਹੈ ।
ਉਨ੍ਹਾਂ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਘਟਨਾ ਦੀ ਨਿਆਂਇਕ ਜਾਂਚ ਕੀਤੀ ਜਾਵੇ ਙ ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਨੇਤਾ ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਦੇ ਨੇਤਾ ਅਰਵਿੰਦਰ ਸਿੰਘ ਲਵਲੀ ਨੇ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਦੀ ਮੰਗ ਕੀਤੀ ਹੈ ।
ਜ਼ਿਕਰਯੋਗ ਹੈ ਕਿ 1 ਦਸੰਬਰ ਨੂੰ ਸਵੇਰੇ ਅੱਗ ਲੱਗਣ ਕਾਰਨ ਚਰਚ ਦਾ ਅੰਦਰਲਾ ਹਿੱਸਾ ਪੂਰੀ ਤਰ੍ਹਾਂ ਸੜ ਗਿਆ ਸੀ ਅਤੇ ਫਾਇਰ ਬਿ੍ਗੇਡ ਦੀਆਂ ਤਿੰਨ ਗੱਡੀਆਂ ਨਾਲ ਅੱਗ ‘ਤੇ ਕਾਬੂ ਪਾਇਆ ਜਾ ਸਕਿਆ ਸੀ। ਚਰਚ ਦੇ ਪ੍ਰਬੰਧਕਾਂ ਅਤੇ ਇਸਾਈ ਭਾਈਚਾਰੇ ਦੇ ਲੋਕਾਂ ਦਾ ਦੋਸ਼ ਹੈ ਕਿ ਚਰਚ ਨੂੰ ਅੱਗ ਜਾਣਬੁੱਝ ਕੇ ਲਗਾਈ ਗਈ ਹੈ । ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਜਦੋਂ ਉਹ ਚਰਚ ਵਿਚ ਪਹੁੰਚੇ ਤਾਂ ਉਥੋਂ ਮਿੱਟੀ ਦੇ ਤੇਲ ਅਤੇ ਡੀਜ਼ਲ ਦੀ ਬਦਬੂ ਆ ਰਹੀ ਸੀ ।