Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦਿੱਲੀ ਸਿੱਖ ਕਤਲੇਆਮ: ਦਿੱਲੀ ਕਮੇਟੀ ਨੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਸਰਕਾਰੀ ਵਕੀਲ ਲਾਉਣ ਲਈ ਪ੍ਰਧਾਨ ਮੰਤਰੀ ਦਫਤਰ ਨੂੰ ਦਿੱਤਾ ਮੰਗ ਪੱਤਰ

ਦਿੱਲੀ ਸਿੱਖ ਕਤਲੇਆਮ: ਦਿੱਲੀ ਕਮੇਟੀ ਨੇ ਕੇਸਾਂ ਦੇ ਜਲਦੀ ਨਿਪਟਾਰੇ ਲਈ ਵਿਸ਼ੇਸ਼ ਸਰਕਾਰੀ ਵਕੀਲ ਲਾਉਣ ਲਈ ਪ੍ਰਧਾਨ ਮੰਤਰੀ ਦਫਤਰ ਨੂੰ ਦਿੱਤਾ ਮੰਗ ਪੱਤਰ

ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਰਸਾ ਪ੍ਰਧਾਨ ਮੰਤਰੀ ਦਫਤਰ ਵਿਤਚ ਮੰਗ ਪੱਤਰ ਸੌਂਪਦੇ ਹੋਏ
ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਜਰਨਲ ਸਕੱਤਰ ਮਨਜਿੰਦਰ ਸਿੰਘ ਸਰਸਾ ਪ੍ਰਧਾਨ ਮੰਤਰੀ ਦਫਤਰ ਵਿਤਚ ਮੰਗ ਪੱਤਰ ਸੌਂਪਦੇ ਹੋਏ

ਨਵੀਂ ਦਿੱਲੀ(25 ਸਤੰਬਰ, 2014): ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਨਵੰਬਰ 1984 ਨੂੰ ਦਿੱਲੀ ਵਿੱਚ ਸਿੱਖਾਂ ਦੇ ਯੋਜਨਾਬੱਧ ਤਰੀਕੇ ਨਾਲ ਕੀਤੇ ਗਏ ਸਰਕਾਰੀ ਕਤਲੇਆਮ (ਸਿੱਖ ਨਸਲਕੁਸ਼ੀ) ਦੇ ਕੁਝ ਵਿਸ਼ੇਸ਼ ਮਾਮਲਿਆਂ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪ੍ਰਧਾਨ ਮੰਤਰੀ ਦਫ਼ਤਰ ‘ਚ ਰਾਜਮੰਤਰੀ ਜਤਿੰਦਰ ਸਿੰਘ ਨਾਲ ਮੁਲਾਕਾਤ ਕਰਕੇ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਮੰਗ ਕਰਨ ਵਾਲਾ ਮੰਗ ਪੱਤਰ ਸੌਂਪਿਆਂ।

ਦਿੱਲੀ ਦੇ ਨਾਂਗਲੋਈ ਥਾਣੇ ‘ਚ ਸੱਜਣ ਕੁਮਾਰ ਖਿਲਾਫ ਦਰਜ ਐਫ.ਆਈ.ਆਰ. ਨੰਬਰ 67/1987 ਵਿਚ ਕੋਰਟ ਦੇ ਹੁਕਮਾਂ ਦੇ ਬਾਵਜੂਦ 1992 ਤੋਂ ਅੱਜ ਤਕ ਸੱਜਣ ਕੁਮਾਰ ਦੇ ਖਿਲਾਫ ਚਾਰਜਸ਼ੀਟ ਪੇਸ਼ ਨਾ ਹੋਣ ਦਾ ਵੀ ਹਵਾਲਾ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਅਦਾਲਤ ਵੱਲੋਂ 2010 ‘ਚ ਪੀੜ੍ਹਿਤਾਂ ਵੱਲੋਂ ਬਾਰ-ਬਾਰ ਅਪੀਲ ਕਰਨ ਦੇ ਬਾਅਦ ਸਪੈਸ਼ਲ ਸਰਕਾਰੀ ਵਕੀਲ ਬੀ.ਐਸ. ਜੂਨ ਨੂੰ ਇਸ ਚਾਰਜਸ਼ੀਟ ਦੀ ਭਾਲ ਕਰਨ ਦੀ ਜ਼ਿਮੇਵਾਰੀ ਜੱਜ ਵੱਲੋਂ ਸੌਂਪੀ ਗਈ ਸੀ ਜਿਸ ਤੇ ਪੜਤਾਲ ਕਰਨ ਤੇ ਜੂਨ ਨੇ ਪਾਇਆ ਕਿ ਪੁਲਿਸ ਨੇ ਜਾਣਬੁਝ ਕੇ ਇਸ ਮੁਕਦਮੇ ਦੀ ਚਾਰਜਸ਼ੀਟ ਦੁਸਰੇ ਮੁਕਦਮੇ ਦੇ ਨਾਲ ਨੱਥੀ ਕਰ ਦਿੱਤੀ ਸੀ ਤਾਂਕਿ ਸੱਜਣ ਕੁਮਾਰ ਨੂੰ ਬਚਾਇਆ ਜਾ ਸਕੇ।

ਫਿਰ ਅਦਾਲਤ ਵੱਲੋਂ ਦਿੱਲੀ ਪੁਲਿਸ ਨੂੰ ਫਟਕਾਰ ਲਗਾਉਂਦੇ ਹੋਏ ਇਸ ਸੰਬਧਿਤ ਚਾਰਜਸ਼ੀਟ ਨੂੰ ਅਦਾਲਤ ‘ਚ ਦਾਖਿਲ ਕਰਨ ਦਾ ਹੁਕਮ ਦਿੱਤਾ ਗਿਆ ਸੀ ਪਰ ਦਿੱਲੀ ਪੁਲਿਸ ਨੇ ਚਾਰਜਸ਼ੀਟ ਦਾਖਿਲ ਕਰਨ ਦੀ ਬਜਾਏ ਕੇਸ ਦੀ ਦੁਬਾਰਾ ਜਾਂਚ ਸ਼ੁਰੂ ਕਰ ਦਿੱਤੀ ਹੈ।

ਦਿੱਲੀ ਕੈਂਟ ਦੇ ਇਕ ਮੁਕਦਮੇ ਦਾ ਜ਼ਿਕਰ ਕਰਦੇ ਹੋਏ ਜੀ.ਕੇ. ਨੇ ਪੱਤਰ ਵਿੱਚ ਕਿਹਾ ਕਿ 2005 ਅਕਤੂਬਰ ‘ਚ ਦਿੱਲੀ ਪੁਲਿਸ ਤੋਂ ਮੁਕਦਮਾ ਸੀ.ਬੀ.ਆਈ. ਨੂੰ ਦੇਣ ਦੇ ਬਾਵਜੂਦ ਦਿੱਲੀ ਪੁਲਿਸ ਵੱਲੋਂ ਜਲਦਬਾਜ਼ੀ ‘ਚ ਸੱਜਣ ਕੁਮਾਰ ਨੂੰ ਦਿੱਤੀ ਗਈ ਕਲੀਨਚਿੱਟ ਅਤੇ ਕਲੋਜ਼ਰ ਰਿਪੋਰਟ ਦਾਖਿਲ ਕਰਨ ਤੇ ਦਿੱਲੀ ਹਾਈ ਕੋਰਟ ਵੱਲੋਂ ਪੁਲਿਸ ਕਮੀਸ਼ਨਰ ਨੂੰ ਦੋਸ਼ੀ ਅਧਿਕਾਰੀਆਂ ਖਿਲਾਫ 6 ਮਹੀਨੇ ‘ਚ ਬਣਦੀ ਕਾਰਵਾਈ ਕਰਨ ਦੇ ਦਿੱਤੇ ਗਏ ਹੁਕਮ ਤੇ ਅੱਜ ਤੱਕ ਕੋਈ ਕਾਰਵਾਈ ਨਾ ਹੋਣ ਦੀ ਵੀ ਜਾਣਕਾਰੀ ਇਸ ਮੰਗ ਪੱਤਰ ‘ਚ ਦਿੱਤੀ ਗਈ ਹੈ।

ਜਗਦੀਸ਼ ਟਾਈਟਲਰ ਨਾਲ ਸਬੰਧਿਤ ਇਕ ਕੇਸ ਦਾ ਵੇਰਵਾ ਦਿੰਦੇ ਹੋਏ ਇਸ ਮੰਗ ਪੱਤਰ ‘ਚ ਦੱਸਿਆ ਗਿਆ ਹੈ ਕਿ ਸੀ.ਬੀ.ਆਈ. ਦੇ ਸਾਬਕਾ ਡਾਇਰੇਕਟਰ ਅਸ਼ਵਣੀ ਕੁਮਾਰ ਨੇ ਆਪਣੇ ਨਿਜੀ ਮੁਫਾਦਾਂ ਲਈ ਕੋਰਟ ‘ਚ ਚਾਰਜਸ਼ੀਟ ਪੇਸ਼ ਕਰਨ ਦੀ ਬਜਾਏ ਕਲੋਜ਼ਰ ਰਿਪੋਰਟ ਦਾਖਿਲ ਕਰ ਦਿੱਤੀ ਸੀ। ਜਿਸ ਦੀ ਐਵੇਜ ਵਿਚ ਅਸ਼ਵਣੀ ਕੁਮਾਰ ਨੂੰ ਸੇਵਾਮੁਕਤੀ ਤੋਂ ਬਾਅਦ ਨਾਗਾਲੈਂਡ ਦਾ ਰਾਜਪਾਲ ਥਾਪਿਆ ਗਿਆ ਸੀ।

ਬਸ ਡਰਾਇਵਰ ਜੁਗਿੰਦਰ ਸਿੰਘ ਦੇ ਮੁੰਡੇ ਦੇ ਕਤਲ ਦੇ 12 ਸਾਲ ਬਾਅਦ ਮਾਮਲੇ ਦੀ ਜਾਂਚ ਦੌਰਾਨ ਉਸ ਦੀ ਨਾਬਾਲਿਗ ਲੜਕੀ ਦੇ ਅਪਹਰਣ ਤੇ ਅੱਜ ਤੱਕ ਕੋਈ ਕਾਰਵਾਈ ਨਾ ਹੋਣ ਦੀ ਵੀ ਜਾਣਕਾਰੀ ਦਿੰਦੇ ਹੋਏ ਜੀ.ਕੇ. ਨੇ ਇਨ੍ਹਾਂ ਸਾਰੇ ਮਸਲਿਆਂ ਤੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਲਈ ਵਿਸ਼ੇਸ਼ ਸਰਕਾਰੀ ਵਕੀਲ ਥਾਪਣ ਦੀ ਪ੍ਰਧਾਨਮੰਤਰੀ ਦਫ਼ਤਰ ਨੂੰ ਅਪੀਲ ਕੀਤੀ ਹੈ। ਜਤਿੰਦਰ ਸਿੰਘ ਵੱਲੋਂ ਛੇਤੀ ਹੀ ਇਸ ਮਸਲੇ ਤੇ ਕਾਰਵਾਈ ਕਰਨ ਦਾ ਦਿੱਲੀ ਕਮੇਟੀ ਵਫਦ ਨੂੰ ਭਰੋਸਾ ਦਿੱਤਾ ਗਿਆ ਹੈ।

ਦਿੱਲੀ ਕਮੇਟੀ ਵੱਲੋਂ ਲਿਖੇ ਗਏ ਇਸ ਮੰਗ ਪੱਤਰ ‘ਚ ਕਾਂਗਰਸ ਵੱਲੋਂ 1984 ਸਿੱਖ ਕਤਲੇਆਮ ‘ਚ ਦਿੱਲੀ ਵਿਖੇ 4,000 ਸਿੱਖਾਂ ਦਾ ਕਤਲ ਕਰਨ ਦੇ ਬਾਵਜੂਦ ਕਾਂਗਰਸ ਵੱਲੋਂ ਕਾਤਿਲਾਂ ਨੂੰ ਬਚਾਉਣ ਦਾ ਦੋਸ਼ ਵੀ ਲਗਾਇਆ ਗਿਆ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: