Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

‘‘ਦੇਗੋ ਤੇਗੋ ਫ਼ਤਹਿ ਮਾਰਚ’’ ਯਾਤਰਾ ਦੀ ਗੁਰਦੁਆਰਾ ਬਾਲਾ ਸਾਹਿਬ, ਦਿੱਲੀ ਤੋਂ ਹੋਈ ਸ਼ੁਰੂਆਤ

‘‘ਦੇਗੋ ਤੇਗੋ ਫ਼ਤਹਿ ਮਾਰਚ’’ ਯਾਤਰਾ ਦੀ ਗੁਰਦੁਆਰਾ ਬਾਲਾ ਸਾਹਿਬ, ਦਿੱਲੀ ਤੋਂ ਹੋਈ ਸ਼ੁਰੂਆਤ

ਨਵੀਂ ਦਿੱਲੀ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਦਾ ਸੁਨੇਹਾ ਦਿੱਲੀ ਦੀਆਂ ਸੰਗਤਾਂ ਤਕ ਪਹੁੰਚਾਉਣ ਲਈ ‘‘ਦੇਗੋ ਤੇਗੋ ਫ਼ਤਹਿ ਮਾਰਚ’’ ਯਾਤਰਾ ਦੀ ਅੱਜ ਸ਼ੁਰੂਆਤ ਕੀਤੀ ਗਈ। ਗੁਰਦੁਆਰਾ ਬਾਲਾ ਸਾਹਿਬ ਵਿਖੇ ਮੁਖ ਗ੍ਰੰਥੀ ਵੱਲੋਂ ਅਰਦਾਸ ਉਪਰੰਤ ਯਾਤਰਾ ਨੂੰ ਆਪਣੇ ਪਹਿਲੇ ਪੜਾਵ ਜਮਨਾਪਾਰ ਦੀਆਂ ਕਾੱਲੋਨੀਆਂ ਲਈ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵੱਲੋਂ ਰਵਾਨਾ ਕੀਤਾ ਗਿਆ।

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਪ੍ਰਧਾਨ ਮਨਜੀਤ ਸਿੰਘ ਜੀ.ਕੇ., ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਚਮਨ ਸਿੰਘ, ਦਰਸ਼ਨ ਸਿੰਘ, ਪਰਮਜੀਤ ਸਿੰਘ ਚੰਢੋਕ ਅਤੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਫਤਿਹ ਮਾਰਚ ਵਿਚ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇਪ੍ਰਧਾਨ ਮਨਜੀਤ ਸਿੰਘ ਜੀ.ਕੇ., ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਚਮਨ ਸਿੰਘ, ਦਰਸ਼ਨ ਸਿੰਘ, ਪਰਮਜੀਤ ਸਿੰਘ ਚੰਢੋਕ ਅਤੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਫਤਿਹ ਮਾਰਚ ਵਿਚ

ਜੀ.ਕੇ. ਨੇ ਯਾਤਰਾ ਸ਼ੁਰੂ ਕਰਨ ਦੇ ਮੁਖ ਕਾਰਨਾਂ ਦਾ ਜਿਕਰ ਕਰਦੇ ਹੋਏ ਦੱਸਿਆ ਕਿ ਦਿੱਲੀ ਦੀਆਂ ਸਮੂਹ ਕਾੱਲੋਨੀਆਂ ਨੂੰ ਸ਼ਹੀਦੀ ਸ਼ਤਾਬਦੀ ਸਮਾਗਮਾਂ ਨਾਲ ਜੋੜਨ ਲਈ ਕਮੇਟੀ ਵੱਲੋਂ ਉਕਤ ਉਪਰਾਲਾ ਕੀਤਾ ਗਿਆ ਹੈ। ਇਸ ਯਾਤਰਾ ਦੌਰਾਨ ਪਾਲਕੀ ਸਾਹਿਬ ਦੇ ਨਾਲ ਹੀ ਗੁਰੂ ਸਾਹਿਬਾਨਾਂ ਨਾਲ ਸਬੰਧਿਤ ਸ਼ਸ਼ਤ੍ਰਾਂ ਅਤੇ ਬਸਤ੍ਰਾਂ ਨੂੰ ਪ੍ਰਦਰਸ਼ਿਤ ਕਰਨ ਵਾਲੀ ਬਸ ਵੀ ਚਲੇਗੀ ਜਿਸ ਨਾਲ ਸੰਗਤਾਂ ਨੂੰ ਨਗਰ ਕੀਰਤਨ ਦੇ ਰੂਪ ਵਿਚ ਅਜਾਇਬਘਰ ਦੇ ਦਰਸ਼ਨ ਕਰਨ ਦਾ ਵੀ ਮੌਕਾ ਮਿਲੇਗਾ। ਜੀ.ਕੇ. ਨੇ ਕਿਹਾ ਕਿ ਦਿੱਲੀ ਕਮੇਟੀ ਦੀ ਕੋਸ਼ਿਸ਼ ਸਿੱਖ ਇਤਿਹਾਸ ਨੂੰ ਸੁੱਚਜੇ ਢੰਗ ਨਾਲ ਸੰਗਤਾਂ ਤਕ ਪਹੁੰਚਾਉਣ ਦੀ ਹੈ ਜਿਸ ਕਰਕੇ ਕਮੇਟੀ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਹਜਾਰਾ ਸੰਗਤਾਂ ਵੱਲੋਂ ਇਸ ਮੌਕੇ ਗੁਰਦੁਆਰਾ ਬਾਲਾ ਸਾਹਿਬ ਕੰਪਲੈਕਸ ਵਿਚ ਹਾਜਰੀ ਭਰਨ ਨੂੰ ਜੀ.ਕੇ. ਨੇ ਸੰਗਤਾਂ ਦੇ ਉਤਸਾਹ ਨਾਲ ਜੋੜਦੇ ਹੋਏ ਵਿਰੋਧੀ ਧਿਰਾਂ ਨੂੰ ਆਪਣੀਆਂ ਨਜ਼ਰਾਂ ਇਧਰ ਵੀ ਘੁਮਾਉਣ ਦੀ ਤਾਕੀਦ ਕੀਤੀ।

ਜੀ.ਕੇ. ਨੇ ਕਿਹਾ ਕਿ ਅੱਜ ਕੁਝ ਲੋਕ ਏ.ਸੀ. ਕਮਰਿਆਂ ਵਿਚ ਬੈਠਕੇ ਕੌਮ ਦਾ ਭਵਿੱਖ ਅਤੇ ਉਤਸਾਹ ਆਪਣੇ ਝੂਠੇ ਦਾਅਵਿਆਂ ਦੇ ਨਾਲ ਤੈਅ ਕਰਨਾ ਚਾਹੁੰਦੇ ਹਨ ਪਰ ਇਸ ਮੁਹਿੰਮ ਨੂੰ ਦਿੱਲੀ ਦੀ ਸੂਝਵਾਨ ਸੰਗਤ ਕਦੇ ਕਾਮਯਾਬ ਨਹੀਂ ਹੋਣ ਦੇਵੇਗੀ।

ਜੀ.ਕੇ. ਨੇ ਦੱਸਿਆ ਕਿ ਪਹਿਲੇ ਤਿੰਨ ਦਿਨ ਉਕਤ ਯਾਤਰਾ ਜਮਨਾ ਪਾਰ ’ਚ ਰਹੇਗੀ ਜਿਸ ਦੌਰਾਨ 31 ਮਈ ਸ਼ਾਮ ਨੂੰ ਯਾਤਰਾ ਦਾ ਰਾਤ੍ਰੀ ਵਿਸ਼ਰਾਮ ਗੁਰਦੁਆਰਾ ਹਰਿਗੋਬਿੰਦ ਇੰਕਲੈਵ, 1 ਜੂਨ ਨੂੰ ਰਾਤ੍ਰੀ ਵਿਸ਼ਰਾਮ ਡੇਰਾ ਬਾਬਾ ਕਰਮ ਸਿੰਘ ਅਤੇ 2 ਜੂਨ ਰਾਤ੍ਰੀ ਵਿਸ਼ਰਾਮ ਗੁਰਦੁਆਰਾ ਨਾਨਕਸਰ ਵਿਖੇ ਹੋਵੇਗਾ। ਜਮਨਾਪਾਰ ਤੋਂ ਬਾਅਦ ਯਾਤਰਾ ਦਿੱਲੀ ਦੀਆਂ ਵੱਖ-ਵੱਖ ਕਾੱਲੋਨੀਆਂ ਵਿਚ ਜਾਵੇਗੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਕੁਲਦੀਪ ਸਿੰਘ ਭੋਗਲ, ਦਿੱਲੀ ਕਮੇਟੀ ਮੈਂਬਰ ਚਮਨ ਸਿੰਘ, ਦਰਸ਼ਨ ਸਿੰਘ, ਪਰਮਜੀਤ ਸਿੰਘ ਚੰਢੋਕ ਅਤੇ ਸਾਬਕਾ ਵਿਧਾਇਕ ਤਰਵਿੰਦਰ ਸਿੰਘ ਮਾਰਵਾਹ ਵੀ ਮੌਜੂਦ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (DSGMC) ਦੀਆਂ ਸਾਲ 2021 'ਚ ਹੋਣ ਵਾਲੀਆਂ ਆਮ ਚੋਣਾਂ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ।
ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਦੇ ਹਾਲੀਆ ਬਿਆਨ ਦਾ ਵਿਦੇਸ਼ੀ ਸਿੱਖਾਂ ਵੱਲੋਂ ਤਿੱਖਾ ਪ੍ਰਤੀਕਰਮ ਆ ਰਿਹਾ ਹੈ।
ਸੱਜਣ ਕੁਮਾਰ ਦੀ ਸਿਹਤ ਬਾਰੇ ਏਮਜ਼ ਦੀ ਮੈਡੀਕਲ ਰਿਪੋਰਟ ਨੂੰ ਸਰਬੀਮਾਲਾ ਮਾਮਲੇ ਦੀ ਸੁਣਵਾਈ ਮੁਕੰਮਲ ਹੋਣ ਤੋਂ ਬਾਅਦ ਹੀ ਵੇਖਿਆ ਜਾਵੇਗਾ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਪਹਿਲੇ ਪਾਤਿਸ਼ਾਹ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: