Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਦੇਸ਼ ਧਰੋਹ ਦਾ ਮਾਮਲਾ: ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਦੇਸ਼ ਧਰੋਹ ਦਾ ਮਾਮਲਾ: ਸਿਮਰਨਜੀਤ ਸਿੰਘ ਮਾਨ ਦੀ ਪਟੀਸ਼ਨ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ

ਚੰਡੀਗੜ੍ਹ (28 ਨਵੰਬਰ, 2015): ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿੱਚ 10 ਨਵੰਬਰ ਨੂੰ ਹੋਏ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ‘ਤੇ ਪੰਜਾਬ ਸਰਕਾਰ ਵੱਲੋਂ ਦਰਜ਼ ਕੀਤੇ ਦੇਸ਼ ਧਰੋਹ ਦੇ ਮੁਕੱਦਮੇਂ ਸਬੰਧੀ ਹਾਈਕੋਰਟ ਵਿੱਚ ਪਾਈ ਪਟੀਸ਼ਨ ‘ਤੇ ਕਾਰਵਾਈ ਕਰਦਿਆਾ ਜਸਟਿਸ ਅਜੇ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਸਰਕਾਰ ਨੂੰ ਇਸ ਸਬੰਧੀ 18 ਜਨਵਰੀ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਗਏ ਹਨ ।

ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)
ਸਿਮਰਨਜੀਤ ਸਿੰਘ ਮਾਨ (ਫਾਈਲ ਫੋਟੋ)

ਅੰਮਿ੍ਤਸਰ ‘ਚ ‘ਸਰਬੱਤ ਖ਼ਾਲਸਾ’ ਸਮਾਗਮ ਦੌਰਾਨ ਖਾਲਿਸਤਾਨ ਦੇ ਸਮਰੱਥਨ ‘ਚ ਨਆਰੇਬਾਜ਼ੀ ਕਰਨ ਤੇ ਪਾਕਿਸਤਾਨ ‘ਚ ਬੈਠੇ ਬੱਬਰ ਖ਼ਾਲਸਾ ਦੇ ਖਾੜਕੂ ਵਧਾਵਾ ਸਿੰਘ ਵੱਲੋਂ ਦਿੱਲੀ ਦੀ ਬੁੜੈਲ ਜੇਲ੍ਹ ‘ਚ ਬੰਦ ਜਗਤਾਰ ਸਿੰਘ ਹਵਾਰਾ ਨੂੰ ਅਕਾਲ ਤਖਤ ਸਾਹਿਬ ਦਾ ਜਥੇਦਾਰ ਨਿਯੁਕਤ ਕਰਨ ‘ਤੇ ਵਧਾਈ ਦੇਣ ਦੇ ਕਾਰਨ ਸਿਮਰਨਜੀਤ ਸਿੰਘ ਮਾਨ ਿਖ਼ਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ ਕੀਤਾ ਸੀ ।

ਸ. ਮਾਨ ਵੱਲੋਂ ਇਸ ਐਫਆਈਆਰ ਨੂੰ ਹਾਈਕੋਰਟ ‘ਚ ਚੁਣੌਤੀ ਦਿੱਤੀ ਹੈ । ਮਾਨ ਨੇ ਆਪਣੀ ਪਟੀਸ਼ਨ ‘ਚ ਕਿਹਾ ਕਿ ਪੁਲਿਸ ਦੇ ਕੋਲ ਵਧਾਵਾ ਸਿੰਘ ਵੱਲੋਂ ਜਗਤਾਰ ਸਿੰਘ ਹਵਾਰਾ ਨੂੰ ਵਧਾਈ ਦੇਣ ਦੇ ਤੱਥ ਤੋਂ ਇਲਾਵਾ ਐਫਆਈਆਰ ‘ਚ ਲਾਏ ਗਏ ਦੋਸ਼ਾ ਦਾ ਕੋਈ ਆਧਾਰ ਨਹੀਂ ਹੈ, ਜਿਸ ਕਾਰਨ ਐਫਆਈਆਰ ਰੱਦ ਕੀਤੀ ਜਾਣੀ ਚਾਹੀਦੀ ਹੈ ਅਤੇ ਪਟੀਸ਼ਨ ‘ਤੇ ਸੁਣਵਾਈ ਤੱਕ ਇਸ ਮਾਮਲੇ ‘ਚ ਹੇਠਲੀ ਅਦਾਲਤ ਤੇ ਪੁਲਿਸ ਕਾਰਵਾਈ ‘ਤੇ ਰੋਕ ਲਾਈ ਜਾਵੇ । ਮਾਨ ਨੇ ਆਪਣੇ ਵਕੀਲ ਐਡਵੋਕੇਟ ਰੰਜਨ ਲਖਨਪਾਲ ਦੇ ਜ਼ਰੀਏ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਨੇ ਕੋਈ ਗਲਤ ਕਾਰਵਾਈ ਨਹੀਂ ਕੀਤੀ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਮਿਸਲ ਸਤਲੁਜ ਵੱਲੋਂ ਹਰੀਕੇ ਪੱਤਣ ਵਿਖੇ ਭਾਈ ਜਸਵੰਤ ਸਿੰਘ ਖਾਲੜਾ ਦੀ ਸ਼ਹਾਦਤ ਨੂੰ ਸਮਰਪਿਤ ਅਰਦਾਸ ਕੀਤੀ ਗਈ ਅਤੇ ਉਨ੍ਹਾਂ ਦੇ ਮਨੁੱਖੀ ਅਧਿਕਾਰਾਂ ਲਈ ਕੀਤੇ ਸੰਘਰਸ਼ ਨੂੰ ਯਾਦ ਕੀਤਾ ਗਿਆ।
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੰਥ ਸੇਵਕ ਜੁਝਾਰੂ ਸ਼ਖ਼ਸੀਅਤਾਂ ਦੇ ਪੰਚ ਪ੍ਰਧਾਨੀ ਜਥੇ ਨੇ ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧ ਵਿੱਚ ਸਰਕਾਰੀ ਦਖਲ ਵਧਾਉਣ ਦੇ ਯਤਨਾਂ ਅਤੇ ਪੰਜਾਬ ਦੀ ਵੋਟ-ਸਿਆਸਤ ਨਾਲ ਜੁੜੇ ਵਿਵਾਦਾਂ ਕਾਰਨ
ਦਲ ਖਾਲਸਾ, ਪੰਚ ਪ੍ਰਧਾਨੀ ਜਥਾ, ਅਕਾਲ ਫੈਡਰੇਸ਼ਨ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਅਤੇ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਵੱਲੋਂ “ਖਾਲਿਸਤਾਨ: ਸਿਧਾਂਤ ਵਿਰਾਸਤ ਅਤੇ ਭਵਿੱਖ” ਸਿਰਲੇਖ ਤਹਿਤ ਇਕ ਸਾਂਝਾ ਨੀਤੀ ਦਸਤਾਵੇਜ ਜਾਰੀ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: