Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਵੰਬਰ 1984 ਸਿੱਖ ਨਸਲਕੁਸ਼ੀ ਦੇ ਮਾਮਲੇ ‘ਚ ਅਮਰੀਕੀ ਅਦਾਲਤ ਨੇ ਫੈਸਲਾ ਰੱਖਿਆ ਰਾਖਵਾਂ

ਨਵੰਬਰ 1984 ਸਿੱਖ ਨਸਲਕੁਸ਼ੀ ਦੇ ਮਾਮਲੇ ‘ਚ ਅਮਰੀਕੀ ਅਦਾਲਤ ਨੇ ਫੈਸਲਾ ਰੱਖਿਆ ਰਾਖਵਾਂ

ਨਿਊਯਾਰਕ ( 5 ਦਸੰਬਰ, 2014): ਭਾਰਤੀ ਫੋਜ ਵੱਲੋਂ ਜੂਨ 1984 ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਤੇ ਕੀਤੇ ਫੋਜੀ ਹਮਲੇ ਤੋਂ ਬਾਅਦ ਦੋ ਸਿੱਖਾਂ ਵੱਲੋਂ ਇਸ ਹਮਲੇ ਦੀ ਦੋਸ਼ੀ ਤਤਕਾਲੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਕਤਲ ਕਰ ਦਿੱਤ ਗਿਆ ਸੀ।ਇੰਦਰਾ ਗਾਧੀ ਦੇ ਕਤਲ ਤੋਂ ਬਾਅਦ ਸਿੱਖ ਨਫਤਰ ਵਿੱਚ ਅੰਨੀ ਹਿੰਦੂਤਵੀ ਜਨੂੰਨੀ ਭੀੜ ਨੇ ਕਾਂਗਰਸੀ ਆਗੂਆਂ ਦੀ ਅਗਵਾਈ ਵਿੱਚ ਭਾਰਤ ਦੀ ਰਾਜਧਾਨੀ ਦਿੱਲੀ ਅਤੇ ਹੋਰ ਸ਼ਹਿਰਾਂ ਵਿੱਚ ਸਿੱਖਾਂ ਦਾ ਤਿੰਨ ਦਿਨਾਂ ਤੱਕ ਯੋਜਨਾਂਬੱਧ ਤਰੀਕੇ ਨਾਲ ਸਿੱਖਾਂਦਾ ਕਤਲੇਆਮ ਕੀਤਾ ਅਤੇ ਸਿੱਖ ਬੀਬੀਆਂ ਦੀ ਪੱਤ ਲੁੱਟੀ ਬੇਪੱਤ ਕੀਤਾ।

ਅੱਜ ਅਮਰੀਕਾ ਦੀ ਇਕ ਅਦਾਲਤ ਨੇ 1984 ਸਿੱਖ ਨਸਲਕੁਸ਼ੀ ਦੇ ਮਾਮਲੇ ਵਿਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਹੈ ਕਿ ਭਾਰਤ ਦੀ ਕਾਂਗਰਸ ਪਾਰਟੀ ਦੇ ਖਿਲਾਫ 1984 ਦਾ ਮਨੁੱਖੀ ਅਧਿਕਾਰ ਉਲੰਘਣ ਦਾ ਇਕ ਮਾਮਲਾ ਸੰਘੀ ਅਦਾਲਤ ਦੇ ਸਾਹਮਣੇ ਜਾਣਾ ਚਾਹੀਦਾ ਹੈ ਜਾ ਅਮਰੀਕਾ ਦੇ ਨਾਲ ਇਸਦਾ ਕੋਈ ਸਬੰਧ ਨਾ ਹੋਣ ਦੇ ਕਾਰਨ ਇਸ ਨੂੰ ਖਾਰਜ ਕੀਤਾ ਜਾਣਾ ਹੈ।

ਸਿੱਖ ਸੰਗਠਨ ‘ਸਿੱਖ ਫਾਰ ਜਸਟਿਸ’ ਨੇ ਨਿਊਯਾਰਕ ਵਿਚ ਦੂਸਰੀ ਅਪੀਲੀ ਸਰਕਿਟ ਅਦਾਲਤ ਦੇ ਸਾਹਮਣੇ ਦਲੀਲ ਦਿੱਤੀ ਕਿ ਅਮਰੀਕੀ ਸਰਬਉੱਚ ਅਦਾਲਤ ਦੇ ਨਿਯਮਾਂ ਦੇ ਤਹਿਤ ਪੀੜਤਾਂ ਦੇ ਸਰਬਉੱਚ ਅਦਾਲਤ ਵਿਚ ਦਾਅਵਾ ਕਰਨ ‘ਤੇ ਪਾਬੰਦੀ ਨਹੀਂ ਹੈ, ਕਿਉਂਕਿ ਕੈਲੀਫੋਰਨੀਆ ਸੰਘੀ ਅਦਾਲਤ ਪਹਿਲਾਂ ਤੋਂ ਹੀ ਉਨ੍ਹਾਂ ਨੂੰ ਸ਼ਰਨਾਰਥੀਆਂ ਦਾ ਦਰਜਾ ਦੇ ਚੁੱਕਾ ਹੈ ।

ਇਸ ਮਾਮਲੇ ‘ਚ ਸਿੱਖ ਫਾਰ ਜਸਟਿਸ ਭਾਰਤ ਦੀ ਉਸ ਸਮੇਂ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਬਾਅਦ ਨਵੰਬਰ 1984 ਵਿਚ ਸਿੱਖ ਭਾਈਚਾਰੇ ਦੇ ਖਿਲਾਫ ਹੋਈ ਹਿੰਸਾ ਨੂੰ ਸਿੱਖ ਨਸਲਕੁਸ਼ੀ ਐਲਾਨ ਕਰਨ ਦੀ ਮੰਗ ਕਰ ਰਿਹਾ ਹੈ।

ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਕੰਮ ਕਰਦੀ ਸਿੱਖ ਜੱਥੇਬੰਦੀ “ਸਿੱਖਸ਼ ਫਾਰ ਜਸਟਿਸ” ਨੇ ਅਮਰੀਕੀ ਅਦਾਲਤ ਵਿੱਚ ਕੇਸ ਦਾਇਰ ਕਰਕੇ ਸਿੱਖ ਨਸਲਕੁਸ਼ੀ ਦੀ ਦੋਸ਼ੀ ਕਾਂਗਰਸ ਪਾਰਟੀ ਨੂੰ ਕਟਹਿਰੇ ਵਿੱਚ ਖੜਾ ਕਰਨ ਦੀ ਕੋਸ਼ਿਸ਼ ਕੀਤੀ ਹੈ।“ਸਿੱਖ ਪਾਰ ਜਸਟਿਸ ਨੇ ਅਮਰੀਕੀ ਸੰਘੀ ਅਦਾਲਤ ਵਿੱਚ ਨਸਲਕੁਸ਼ੀ ਦੇ ਪੀੜਤਾਂ ਦੀ ਬਿਨਾਂ ‘ਤੇ ਕੇਸ ਦਾਇਰ ਕਰਵਾਇਆ ਸੀ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸਿੱਖ ਵਿਰਾਸਤੀ ਮਹੀਨੇ ਨੂੰ ਸਮਰਪਿਤ ਅਤੇ 1984 ਦੀ ਸਿੱਖ ਨਸਲਕੁਸ਼ੀ ਨੂੰ ਰਸਮੀ ਮਾਨਤਾ ਦਿਵਾਉਣ ਦੀ ਜ਼ੋਰਦਾਰ ਪੈਰਵੀ ਲਈ, ਕੈਨੇਡਾ ਦੀ ਸੈਨੇਟ ਵਿੱਚ ਰੱਖੇ ਗਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਿੱਖ ਆਗੂ
ਹਾਲ ਹੀ ਵਿਚ ਛਪੀ “ਸਿੱਖ ਨਸਲਕੁਸ਼ੀ ਦਾ ਖੁਰਾ-ਖੋਜ (ਚਸ਼ਮਦੀਦਾਂ ਅਤੇ ਸਬੂਤਾਂ ਦੀ ਜ਼ੁਬਾਨੀ)” ਕਿਤਾਬ ਦਿੱਲੀ ਦਰਬਾਰ ਦੇ “ਦਿੱਲੀ ਦੰਗਿਆਂ” ਦੇ ਝੂਠੇ ਬਿਰਤਾਂਤ ਨੂੰ ਤੋੜ ਕੇ “ਸਿੱਖ ਨਸਲਕੁਸ਼ੀ 1984” ਦਾ ਸੱਚ
ਪਟਿਆਲਾ (04ਨਵੰਬਰ 2022): ਬੀਤੇ ਕੱਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਮੂਹ ਵਿਦਿਆਰਥੀਆਂ ਅਤੇ ਜਥੇਬੰਦੀਆਂ ਵੱਲੋ ਸਾਂਝੇ ਰੂਪ ਵਿੱਚ ਸਿੱਖ ਨਸਲਕੁਸ਼ੀ 1984 ਦੀ ਯਾਦ ਨੂੰ ਸਮਰਪਿਤ ਮਾਰਚ ਕੀਤਾ ਗਿਆ। ਇਹ ਮਾਰਚ ਭਾਈ
ਜੂਨ 1984 ਵਿਚ ਸ੍ਰੀ ਅੰਮ੍ਰਿਤਸਰ ਵਿਖੇ ਦਰਬਾਰ ਸਾਹਿਬ ਕੰਪਲੈਕਸ ਅਤੇ ਦਰਜਨਾਂ ਹੋਰ ਧਾਰਮਿਕ ਸਥਾਨਾਂ ਉੱਤੇ ਕੀਤਾ ਗਿਆ ਫੌਜੀ ਹਮਲਾ ਸਿੱਖ ਮਾਨਸਿਕਤਾ ਵਿਚ ਡੂੰਘੇ ਅਤੇ ਅਮਿੱਟ ਜ਼ਖਮ ਛੱਡ ਗਿਆ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: