Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਗਰਿਕਤਾ ਸੋਧ ਕਾਨੂੰਨ ਵਿਵਾਦ: ਇੰਡੀਅਨ ਹਿਸਟਰੀ ਕਾਂਗਰਸ ਦੌਰਾਨ ਵਿਦਿਆਰਥੀਆਂ ਨੇ ਕੇਰਲਾ ਦੇ ਗਵਰਨਰ ਦੀ ਤਕਰੀਰ ਦਾ ਵਿਰੋਧ ਕੀਤਾ

ਨਾਗਰਿਕਤਾ ਸੋਧ ਕਾਨੂੰਨ ਵਿਵਾਦ: ਇੰਡੀਅਨ ਹਿਸਟਰੀ ਕਾਂਗਰਸ ਦੌਰਾਨ ਵਿਦਿਆਰਥੀਆਂ ਨੇ ਕੇਰਲਾ ਦੇ ਗਵਰਨਰ ਦੀ ਤਕਰੀਰ ਦਾ ਵਿਰੋਧ ਕੀਤਾ

ਚੰਡੀਗੜ੍ਹ: ਇੰਡੀਆ ਹਿਸਟਰੀ ਕਾਨਫਰੰਸ ਦੌਰਾਨ ਅੱਜ ਕੇਰਲਾ ਦੇ ਗਵਰਨਰ ਆਰਿਫ਼ ਮੁਹੰਮਦ ਖ਼ਾਨ ਨੂੰ ਉਸ ਵੇਲੇ ਆਪਣਾ ਉਦਘਾਟਨੀ ਭਾਸ਼ਣ ਰੋਕਣਾ ਪਿਆ ਜਦੋਂ ਇਸ ਕਾਨਫਰੰਸ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀ ਨੁਮਾਇੰਦਿਆਂ ਨੇ ਕਸ਼ਮੀਰ ਅਤੇ ਨਾਗਰਿਕਤਾ ਸੋਧ ਕਾਨੂੰਨ ਮਾਮਲੇ ਨੂੰ ਲੈ ਕੇ ਗਵਰਨਰ ਦੇ ਭਾਸ਼ਣ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ।

ਗਵਰਨਰ ਆਰਿਫ਼ ਮੁਹੰਮਦ ਖ਼ਾਨ

ਆਪਣੇ ਭਾਸ਼ਣ ਦੌਰਾਨ ਜਦੋਂ ਗਵਰਨਰ ਵੱਲੋਂ ਕਸ਼ਮੀਰ ਮਸਲੇ ਦਾ ਜਿਕਰ ਕੀਤਾ ਗਿਆ ਤਾਂ ਜਾਮੀਆ ਮਿਲੀਆ ਇਸਲਾਮੀਆ, ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਅਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਤੋਂ ਆਏ ਵਿਦਿਆਰਥੀ ਨੁਮਾਇੰਦਿਆਂ ਨੇ ਖੜ੍ਹੇ ਹੋ ਕੇ ਆਪਣੇ ਹੱਥਾਂ ਵਿੱਚ ਫੜੇ ਵਿਰੋਧ ਦੇ ਇਸ਼ਤਿਹਾਰ ਵਿਖਾਉਣੇ ਸ਼ੁਰੂ ਕਰ ਦਿੱਤੇ।

ਇੰਡੀਅਨ ਹਿਸਟਰੀ ਕਾਂਗਰਸ ਦੌਰਾਨ ਕੇਰਲਾ ਦੇ ਗਵਰਨਰ ਦੇ ਭਾਸ਼ਣ ਦਾ ਵਿਰੋਧ ਕਰਦੇ ਹੋਏ ਵਿਦਿਆਰਥੀ ਨੁਮਾਇੰਦੇ

ਜਦੋਂ ਪੁਲਿਸ ਵੱਲੋਂ ਇਨ੍ਹਾਂ ਵਿਦਿਆਰਥੀਆਂ ਨੂੰ ਸਮਾਗਮ ਵਿੱਚੋਂ ਹਟਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਗਵਰਨਰ ਖਿਲਾਫ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਵਿਦਿਆਰਥੀਆਂ ਨੇ ਕਿਹਾ ਕਿ ਗਵਰਨਰ ਕਸ਼ਮੀਰ ਅਤੇ ਨਾਗਰਿਕਤਾ ਸੋਧ ਕਾਨੂੰਨ ਮਸਲੇ ਦਾ ਜਿਕਰ ਕਰਕੇ ਵਿਦਿਆਰਥੀ ਨੁਮਾਇੰਦਿਆਂ ਨੂੰ ਉਕਸਾ ਰਿਹਾ ਸੀ।

‘ਦਾ ਹਿੰਦੂ’ ਵਿੱਚ ਛਪੀ ਇੱਕ ਖਬਰ ਮੁਤਾਬਕ ਗਵਰਨਰ ਖ਼ਾਨ ਨੇ ਕਿਹਾ ਕਿ ਵਿਰੋਧ ਪ੍ਰਦਰਸ਼ਨ ਕਰਨ ਵਾਲੇ ਉਸ ਨੂੰ ਚੁੱਪ ਨਹੀਂ ਕਰਾ ਸਕਦੇ ਅਤੇ ਜੇਕਰ ਉਨ੍ਹਾਂ ਨੇ ਵਿਰੋਧ ਜਾਰੀ ਰੱਖਿਆ ਤਾਂ ਉਨ੍ਹਾਂ ਨੂੰ ਇੱਥੋਂ ਬਾਹਰ ਧੱਕ ਦਿੱਤਾ ਜਾਵੇਗਾ।

ਜਦੋਂ ਇੰਡੀਅਨ ਹਿਸਟਰੀ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਇਰਫਾਨ ਹਬੀਬ ਨੇ ਗਵਰਨਰ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਹ ਹੋਰ ਵੀ ਖਿਝ ਗਿਆ। ਇਸ ਦੌਰਾਨ ਗਵਰਨਰ ਨੂੰ ਪ੍ਰੋਫੈਸਰ ਹਬੀਬ ਨੂੰ ਇਹ ਕਹਿੰਦਿਆਂ ਸੁਣਿਆ ਗਿਆ ਕਿ ਉਹ ਉਸ ਨੂੰ ਕਸ਼ਮੀਰ ਮਸਲੇ ਤੇ ਗੱਲ ਕਰਨ ਤੋਂ ਨਹੀਂ ਰੋਕ ਸਕਦਾ ਅਤੇ ਉਸ ਨੇ ਪ੍ਰੋਫੈਸਰ ਹਬੀਬ ਨੂੰ ਇਸ ਮਸਲੇ ਵਿੱਚ ਵਿਚੋਲਾ ਬਣਨ ਖਿਲਾਫ ਚਿਤਾਵਨੀ ਦਿੱਤੀ।

ਵਿਵਾਦਤ ਨਾਗਰਿਕਤਾ ਕਾਨੂੰਨ ਖਿਲਾਫ ਵਿਰੋਧ ਪ੍ਰਦਰਸ਼ਨ ਜਾਰੀ ਰਹੇ:

ਇਸ ਦੌਰਾਨ ਖਬਰਾਂ ਹਨ ਕਿ ਪਿਛਲੇ ਕਈ ਦਿਨਾਂ ਤੋਂ ਭਾਰਤੀ ਉਪ ਮਹਾਂਦੀਪ ਵਿੱਚ ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੋ ਰਹੇ ਵਿਰੋਧ ਪ੍ਰਦਰਸ਼ਨ ਜਾਰੀ ਰਹੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਦਲ ਖਾਲਸਾ ਨੇ ਦਿੱਲੀ ਪੁਲਿਸ ਵਲੋਂ ਪਿਛਲ਼ੇ ਸਮੇਂ ਅੰਦਰ ਨਾਗਰਿਕਤਾ ਸੋਧ ਕਾਨੂੰਨ ਦੀ ਵਿਰੋਧਤਾ ਕਰਨ ਵਾਲੇ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀ ਅਤੇ ਸਮਰਥਕਾਂ ਨੂੰ ਸ਼ਹਿਰ ਅੰਦਰ ਹੋਈ ਹਿੰਸਾ ਨਾਲ ਸਬੰਧਤਿ ਕੇਸਾਂ
ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਭਾਵੇਂ ਲੰਬਾਂ ਸਮਾਂ ਦਿੱਲੀ ਮਾਡਲ ਜਾਂ ਮੰਨੂਵਾਦੀਆਂ ਦੇ ਵਿਕਾਸ ਮਾਡਲ ਨੂੰ ਜਾਇਜ਼ ਠਹਿਰਾਇਆ ਪਰ ਗੁਰੂ ਨਾਨਕ ਸਾਹਿਬ ਦੇ 550ਵੇਂ ਪ੍ਰਕਾਸ਼ ਦਿਹਾੜੇ ਤੇ
ਅਮਰੀਕਾ ਦੇ ਰਾਸ਼ਟਰਪਤੀ ਦੀ ਭਾਰਤ ਫੇਰੀ ਤੋਂ 72 ਘੰਟੇ ਪਹਿਲਾਂ ਦਲ ਖਾਲਸਾ ਨੇ ਡੋਨਾਲਡ ਟਰੰਪ ਨੂੰ ਅਪੀਲ ਕੀਤੀ ਹੈ ਕਿ ਉਹ ਭਾਰਤੀ ਹਕੂਮਤ ਦੇ ਇਸ ਤਰਕ ਕਿ ਦੇਸ਼ ਅੰਦਰ ਵਸਦੀਆਂ
ਨਾਗਰਿਕਤਾ ਸੋਧ ਕਾਨੂੰਨ (ਨਾ.ਸੋ.ਕਾ.) ਅਤੇ ਨਾਗਰਿਕਤਾ ਰਜਿਸਟਰ ਦਾ ਮਾਮਲਾ ਇਸ ਵੇਲੇ ਪੂਰਾ ਗਰਮਾਇਆ ਹੋਇਆ ਹੈ। ਜਿੱਥੇ ਵੱਖ-ਵੱਖ ਸੂਬਿਆਂ ਦੀਆਂ ਵਿਧਾਨ ਸਭਾਵਾਂ ਇਹਨਾਂ ਵਿਵਾਦਤ ਮਾਮਿਲਆਂ ਦੇ ਖਿਲਾਫ ਮਤੇ ਪਾ ਰਹੀਆਂ ਹਨ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: