Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਵਿਲੱਖਣ ਹੋਂਦ ਦਾ ਪ੍ਰਤੀਕ,ਪਰ ਇਸਨੂੰ ਖਤਮ ਕਰਨ ਲਈ ਯਤਨਸ਼ੀਲ ਲੋਕ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਢਾਹ ਲਾਉਣ ਦੀ ਭੁੱਲ ਵੀ ਕਰ ਰਹੇ ਹਨ: ਵੇਦਾਂਤੀ

ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਵਿਲੱਖਣ ਹੋਂਦ ਦਾ ਪ੍ਰਤੀਕ,ਪਰ ਇਸਨੂੰ ਖਤਮ ਕਰਨ ਲਈ ਯਤਨਸ਼ੀਲ ਲੋਕ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਢਾਹ ਲਾਉਣ ਦੀ ਭੁੱਲ ਵੀ ਕਰ ਰਹੇ ਹਨ: ਵੇਦਾਂਤੀ

ਗਿਆਨੀ ਗੁਰਬਚਨ ਸਿੰਘ ਸੋਧਿਆ ਹੋਇਆ ਕੰਲੈਡਰ ਜਾਰੀ ਕਰਦੇ ਹੋਏ (ਫਾਈਲ ਫੋਟੋ)
ਗਿਆਨੀ ਗੁਰਬਚਨ ਸਿੰਘ ਸੋਧਿਆ ਹੋਇਆ ਕੰਲੈਡਰ ਜਾਰੀ ਕਰਦੇ ਹੋਏ (ਫਾਈਲ ਫੋਟੋ)

ਅੰਮਿ੍ਤਸਰ (26 ਨਵੰਬਰ, 2014): ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੀਆਂ ਤਰੀਕਾਂ ਬਦਲਣ ਦੇ ਮਾਮਲੇ ‘ਤੇ ਟਿੱਪਣੀ ਕਰਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਕਿਹਾ ਕਿ ਪਹਿਲਾਂ ਤਾਂ ਬਿਨਾਂ ਮਾਹਿਰਾਂ ਦੇ ਪੰਜ ਸਿੰਘ ਸਾਹਿਬਾਨ ਮਰਜ਼ੀ ਅਨੁਸਾਰ ਕੈਲੰਡਰ ‘ਚ ਸੋਧ ਦਾ ਫੈਸਲਾ ਲੈਂਦੇ ਹਨ ਅਤੇ ਬਾਅਦ ‘ਚ ਇਹ ਫੈਸਲਾ ਪਲਟਣ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਜਰੂਰੀ ਨਹੀਂ ਸਮਝੀ ਜਾਂਦੀ।

ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਅੱਜ ਕਿਹਾ ਕਿ ਸ: ਪਾਲ ਸਿੰਘ ਪੁਰੇਵਾਲ ਵੱਲੋਂ ਤਿਆਰ ਮੂਲ ਨਾਨਕਸ਼ਾਹੀ ਕੈਲੰਡਰ ਸਿੱਖ ਕੌਮ ਦੀ ਵਿਲੱਖਣ ਹੋਂਦ ਦਾ ਪ੍ਰਤੀਕ ਹੈ ਪਰ ਅਫਸੋਸ ਕਿ ਇਸਨੂੰ ਖਤਮ ਕਰਨ ਲਈ ਯਤਨਸ਼ੀਲ ਲੋਕ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਵਉਚਤਾ ਨੂੰ ਢਾਹ ਲਾਉਣ ਦੀ ਭੁੱਲ ਵੀ ਕਰ ਰਹੇ ਹਨ ।

ਅੱਜ ਇਥੇ ਗੱਲਬਾਤ ਕਰਦਿਆਂ ਗਿਆਨੀ ਵੇਦਾਂਤੀ ਨੇ ਦੱਸਿਆ ਕਿ ਸਾਲ 2010 ‘ਚ ਸੋਧਾਂ ਦੇ ਨਾਂਅ ‘ਤੇ ਕੈਲੰਡਰ ਦੀ ਰੂਹ ਦਾ ਕਤਲ ਕੀਤਾ ਗਿਆ, ਭਾਵੇਂ ਸਾਲ 2003 ਤੋਂ 2010 ਤੱਕ ਉਸਨੇ ਕੌਮ ਦਾ ਕੋਈ ਵੀ ਧਾਰਮਿਕ, ਸਿਧਾਂਤਕ ਜਾਂ ਰਾਜਨੀਤਕ ਨੁਕਸਾਨ ਨਹੀਂ ਕੀਤਾ ਸੀ।

ਜਥੇਦਾਰ ਵੇਦਾਂਤੀ ਨੇ ਕਿਹਾ ਕਿ ਜੇਕਰ ਕੈਲੰਡਰ ‘ਚ ਕੋਈ ਕਮੀ ਸੀ ਤਾਂ ਇਸ ਲਈ ਮਾਹਿਰ ਸ: ਪੁਰੇਵਾਲ ਦੀ ਸਲਾਹ ਲੈਣੀ ਲਾਜ਼ਮੀ ਬਣਦੀ ਸੀ।

ਉਨ੍ਹਾਂ ਮੰਗ ਕੀਤੀ ਕਿ ਜੇਕਰ ਕੈਲੰਡਰ ਗੈਰ ਵਾਜ਼ਿਬ ਸੀ ਤਾਂ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਸਾਲ 2003 ‘ਚ ਨਾਨਕਸ਼ਾਹੀ ਕੈਲੰਡਰ ਸੰਗਤ ਨੂੰ ਅਰਪਣ ਕਰਦਿਆਂ, ਸ੍ਰੀ ਅਕਾਲ ਤਖਤ ਸਾਹਿਬ ਦੇ ਤੱਤਕਾਲੀਨ ਜਥੇਦਾਰ ਅਤੇ ਨਾਨਕਸਾਹੀ ਕੈਲੰਡਰ ਦੀ ਤਿਆਰੀ ਨਾਲ ਸਬੰਧਿਤ ਹੋਰ ਸਿੱਖ ਸ਼ਖਸ਼ੀਅਤਾਂ ਦੀ ਸ਼ਾਨ ‘ਚ ਪੜ੍ਹੇ ਗਏ ਕਸੀਦੇ ਅਤੇ ਦਿੱਤੇ ਗਏ ਮਾਣ ਸਨਮਾਨ ਵਾਪਸ ਲਏ ਜਾਣ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ
ਲਿਟਲ ਫਲਾਵਰ ਸਕੂਲ, ਸੰਗਰੂਰ ਵਿਖੇ 8 ਅਗਸਤ ਨੂੰ ਹੋਏ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ਸਬੰਧੀ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਆਪਣਾ ਸਪਸ਼ਟੀਕਰਨ
ਸਿੱਖ ਜਥਾ ਮਾਲਵਾ ਨੇ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਦੇ ਲਾਲਾ ਜਗਤ ਨਰਾਇਣ ਸਬੰਧੀ ਖੂਨਦਾਨ ਕੈਂਪ ਵਿੱਚ ਸ਼ਿਰਕਤ ਕਰਨ ਦੇ ਮਾਮਲੇ ’ਤੇ ਸਿੱਖ ਸੰਸਥਾਵਾਂ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: