Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਨਾਭਾ ਤੋਂ ਸ਼੍ਰੋਮਣੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਕਾਂਗਰਸ ਵਿੱਚ ਸ਼ਾਮਲ ਹੋਏ

ਨਾਭਾ ਤੋਂ ਸ਼੍ਰੋਮਣੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਕਾਂਗਰਸ ਵਿੱਚ ਸ਼ਾਮਲ ਹੋਏ

ਪਟਿਆਲਾ (29 ਫਰਵਰੀ, 2016): ਨਾਭਾ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ।

ਸ੍ਰ. ਨੱਸੂਪੁਰ ਨੇ ਇਹ ਐਲਾਨ ਇੱਥੇ ਨਿਊ ਮੋਤੀ ਬਾਗ਼ ਪੈਲੇਸ ਵਿੱਚ ਹੋਏ ਸਮਾਗਮ ਦੌਰਾਨ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿੱਚ ਕੀਤਾ।

ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਨੂੰ ਸਿਰੋਪਾਓ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ
ਸ਼੍ਰੋਮਣੀ ਕਮੇਟੀ ਮੈਂਬਰ ਕੁਲਦੀਪ ਸਿੰਘ ਨੱਸੂਪੁਰ ਨੂੰ ਸਿਰੋਪਾਓ ਦਿੰਦੇ ਹੋਏ ਕੈਪਟਨ ਅਮਰਿੰਦਰ ਸਿੰਘ

ਕੁਲਦੀਪ ਸਿੰਘ ਨੱਸੂਪੁਰ ਸਰਪੰਚ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਪੀਏਡੀਬੀ ਸਮਾਣਾ ਦੇ ਚੇਅਰਮੈਨ ਰਹਿਣ ਸਮੇਤ 2004 ਤੇ 2011 ਵਿੱਚ ਨਾਭਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ, ਪਰ ਬਰਗਾੜੀ ਕਾਂਡ ਦੇ ਰੋਸ ਵਜੋਂ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਸੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਨੱਸੂਪੁਰ ਨੇ ਬਾਦਲਾਂ ਤੇ ਰੱਖੜਾ ਦੀ ਨਿਖੇਧੀ ਕੀਤੀ ਅਤੇ ਕੈਪਟਨ ਅਮਰਿੰਦਰ ਨੂੰ ਲੋਕਾਂ ਦਾ ਆਗੂ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਖ਼ੁਦ ਤਾਂ ਸ਼੍ਰੋਮਣੀ ਕਮੇਟੀ ਦੀ ਚੋਣ ਨਹੀਂ ਲੜਨਗੇ ਪਰ ਸੱਚੇ ਸੁੱਚੇ ਉਮੀਦਵਾਰ ਦੀ ਮਦਦ ਜ਼ਰੂਰ ਕਰਦੇ ਰਹਿਣਗੇ ।

ਇਸ ਮੌਕੇ ਭਰਤਇੰਦਰ ਚਾਹਲ, ਵਿਧਾਇਕਾ ਪਰਨੀਤ ਕੌਰ, ਹਰਦਿਆਲ ਕੰਬੋਜ ਤੇ ਸਾਧੂ ਸਿੰਘ ਧਰਮਸੋਤ ਮੌਜੂਦ ਸਨ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: