Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਟਿਆਲਾ ਤੋਂ ਭਗਵਾਨ ਦਾਸ ਜੁਨੇਜਾ ਦਲ ਬਾਦਲ ਦੇ ਉਮੀਦਵਾਰ

ਪਟਿਆਲਾ ਤੋਂ ਭਗਵਾਨ ਦਾਸ ਜੁਨੇਜਾ ਦਲ ਬਾਦਲ ਦੇ ਉਮੀਦਵਾਰ

Bhagwan_Dass_Juneja-250x197ਪਟਿਆਲਾ (27 ਜੁਲਾਈ 2014): ਪਟਿਆਲਾ ਸੀਟ ਤੋਂ ਅਕਾਲੀ ਦਲ ਬਾਦਲ ਦੀ ਟਿਕਟ ਦੇ ਦਾਅਵੇਦਾਰਾਂ ਸਾਬਕਾ ਮੇਅਰ ਅਜੀਤਪਾਲ ਸਿੰਘ ਕੋਹਲੀ, ਇੰਦਰ ਮੋਹਨ ਸਿੰਘ ਬਜਾਜ, ਸੁਰਜੀਤ ਸਿੰਘ ਰੱਖੜਾ ਦੇ ਛੋਟੇ ਭਰਾ ਚਰਨਜੀਤ ਸਿੰਘ ਰੱਖੜਾ ਅਤੇ ਹੋਰ ਆਗੂਆਂ ਨੂੰ ਪਾਸੇ ਕਰਦਿਆਂ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਭਗਵਾਨ ਦਾਸ ਜੁਨੇਜਾ ਨੂੰ ਅਕਾਲੀ ਦਲ ਦਾ ਉਮੀਦਵਾਰ ਐਲਾਨਿਆ ਹੈ।

ਇਸ ਤਰਾਂ ਅੱਜ ਪਟਿਆਲਾ ਸ਼ਹਿਰੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਪਾਰਟੀ ਨੇ ਸਮਾਜ ਸੇਵੀ ਭਗਵਾਨ ਦਾਸ ਜੁਨੇਜਾ ਨੂੰ ਮੈਦਾਨ ‘ਚ ਉਤਾਰਨ ਦਾ ਫ਼ੈਸਲਾ ਲਿਆ ਹੈ।

ਸ੍ਰੀ ਜੁਨੇਜਾ ਅਕਾਲੀ ਦਲ ਦੀ ਸਿਆਸਤ ਨਾਲੋਂ ਵੱਧ ਸਮਾਜ ਸੇਵੀ ਕੰਮਾਂ ਵਲ ਰੁਚਿਤ ਹਨ। ਉਨ੍ਹਾਂ ਦੇ ਬੇਟੇ ਹਰਪਾਲ ਜੁਨੇਜਾ ਪਟਿਆਲਾ ਨਗਰ ਨਿਗਮ ਦੇ ਕੌਂਸਲਰ ਹਨ। ਸਿਆਸੀ ਹਲਕਿਆਂ ਦਾ ਕਹਿਣਾ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਗਵਾਨ ਦਾਸ ਜੁਨੇਜਾ ਨੂੰ ਉਮੀਦਵਾਰ ਬਣਾ ਕੇ ਹਿੰਦੂ ਕਾਰਡ ਖੇਡਿਆ ਹੈ।

ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਟਿਆਲਾ ਜ਼ਿਮਨੀ ਚੋਣ ਲਈ ਰਣਨੀਤੀ ਬਣਾਉਣ ਵਾਸਤੇ ਜ਼ਿਲ੍ਹੇ ਦੇ ਆਗੂਆਂ ਦੀ ਭਲਕੇ ਚੰਡੀਗੜ੍ਹ ‘ਚ ਮੀਟਿੰਗ ਸੱਦ ਲਈ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਰਾਵੀ-ਬਿਆਸ ਵਾਟਰ ਟ੍ਰਿਬਿਊਨਲ ਦੀ ਟੀਮ ਨੂੰ ਰੋਪੜ ਵਿੱਚ ਕਿਸਾਨਾਂ ਦੇ ਵਿਰੋਧ ਕਾਰਨ ਆਪਣਾ ਦੌਰਾ ਰੱਦ ਕਰਨਾ ਪਿਆ। ਕਿਰਤੀ ਕਿਸਾਨ ਯੂਨੀਅਨ ਨੇ SYL ਨਹਿਰ ਦੇ ਮੁੱਦੇ 'ਤੇ ਨੈਸ਼ਨਲ ਹਾਈਵੇਅ ਜਾਮ ਕਰ
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ
ਹਾਲੀਆ ਹਫ਼ਤਿਆਂ ਦੌਰਾਨ ਅਖ਼ਬਾਰਾਂ ਅਤੇ ਸੋਸ਼ਲ ਮੀਡੀਆ ‘ਤੇ ਇੱਕ ਵਾਰ ਫਿਰ ਇਹ ਅਟਕਲਾਂ ਲੱਗਣ ਲੱਗ ਪਈਆਂ ਹਨ ਕਿ ਨਵੀਂ ਦਿੱਲੀ ਵਿੱਚ ਕੇਂਦਰੀ ਸਰਕਾਰ ਕਿਤੇ ਪੰਜਾਬ ਦੇ ਉੱਤਰ-ਪੱਛਮੀ ਜ਼ਿਲ੍ਹਿਆਂ ਦੇ ਕੁਝ
ਇਹਨੀ ਦਿਨੀਂ ਇਹ ਗੱਲ ਮੁੜ ਅਖਬਾਰਾਂ ਅਤੇ ਬਿਜਲ-ਸੱਥ (ਸੋਸ਼ਲ ਮੀਡੀਆ) ਉੱਤੇ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਕਿ ਕੀ ਦਿੱਲੀ ਦਰਬਾਰ ਦੀ ਕੇਂਦਰੀ ਹਕੂਮਤ ਪੰਜਾਬ ਦੇ ਉੱਤਰ-ਪੱਛਮੀ ਇਲਾਕਿਆਂ ਨੂੰ ਵੱਖ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: