Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿ. ਗੁਰਦੁਆਰਾ ਕਮੇਟੀ ਨੇ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਭੇਜਿਆ ਸੱਦਾ

ਪਾਕਿ. ਗੁਰਦੁਆਰਾ ਕਮੇਟੀ ਨੇ ਗੁਰੂ ਅਰਜਨ ਸਾਹਿਬ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਭੇਜਿਆ ਸੱਦਾ

ਅੰਮਿ੍ਤਸਰ (28 ਮਈ, 2015): ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼ਹੀਦਾਂ ਦੇ ਸਰਤਾਜ਼ ਪੰਚਮ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਸਾਹਿਬ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਮਨਾਇਆ ਜਾ ਰਿਹਾ ਹੈ ਅਤੇ ਸ਼ਹੀਦੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਂ ਤਖਤਾਂ ਦੇ ਜੱਥੇਦਾਰਾਂ ਨੂੰ ਸੱਦਾ ਪੱਤਰ ਦਿੱਤਾ ਗਿਆ ਹੈ।

ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ
ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਨਾਨਕਸ਼ਾਹੀ ਕੈਲੰਡਰ ਮੁੱਦੇ ‘ਤੇ ਪੰਥਕ ਵਿਵਾਦ ਨੂੰ ਸੁਲਝਾਉਣ ਸਬੰਧੀ ਸ਼ੋ੍ਰਮਣੀ ਕਮੇਟੀ ਨੂੰ ਦਿੱਤੇ ਨਿਰਦੇਸ਼ਾਂ ਤਹਿਤ ਫਿਲਹਾਲ ਅਪਨਾਏ ਗਏ ਬਿਕਰਮੀ ਰੂਪੀ ਨਾਨਕਸ਼ਾਹੀ ਕੈਲੰਡਰ ਤੋਂ ਵੱਖ ਹੁੰਦਿਆਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 16 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਮਨਾਏ ਜਾ ਰਹੇ ਸ਼ਹੀਦੀ ਗੁਰਪੁਰਬ ਸਬੰਧੀ ਸਮਾਗਮਾਂ ‘ਚ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਸਮੂਹ ਸਿੰਘ ਸਾਹਿਬਾਨ ਨੂੰ ਸ਼ਾਮਲ ਹੋਣ ਦਾ ਸੱਦਾ ਭੇਜਿਆ ਹੈ ।

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਸ਼ਾਮ ਸਿੰਘ ਅਤੇ ਜਨਰਲ ਸਕੱਤਰ ਸ: ਗੋਪਾਲ ਸਿੰਘ ਚਾਵਲਾ ਵੱਲੋਂ ਭੇਜੇ ਗਏ ਸੱਦਾ ਪੱਤਰ ‘ਚ ਲਿਖਿਆ ਗਿਆ ਹੈ, ਕਿ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੈ ਅਤੇ ਇਸ ਦੇ ਹੁਕਮਾਂ ‘ਤੇ ਹੀ 2003 ‘ਚ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਸੀ।

ਉਨ੍ਹਾਂ ਬੀਤੇ ਕੱਲ੍ਹ ਸਿੰਘ ਸਾਹਿਬ ਵੱਲੋਂ 22 ਮਈ ਤੋਂ ਇਲਾਵਾ ਸ਼ਹੀਦੀ ਪੁਰਬ 16 ਜੂਨ ਨੂੰ ਵੀ ਮਨਾਏ ਜਾਣ ਸਬੰਧੀ ਸੰਗਤ ਨੂੰ ਦਿੱਤੀ ਆਗਿਆ ਦਾ ਧੰਨਵਾਦ ਕਰਦਿਆਂ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਪੰਜਾਂ ਤਖ਼ਤ ਸਾਹਿਬਾਨ ਦੇ ਜਥੇਦਾਰ ਸ਼ਹੀਦੀ ਗੁਰਪੁਰਬ ਸਮਾਗਮਾਂ ‘ਚ ਸ਼ਾਮਲ ਹੋਣ ਦੀ ਕ੍ਰਿਪਾਲਤਾ ਕਰਨ ।ਇਸੇ ਦਿਨ ਹੀ ਗੁਰਦੁਆਰ ਡੇਹਰਾ ਸਾਹਿਬ ਦੀ ਕਾਰ ਸੇਵਾ ਦਾ ਨੀਂਹ ਪੱਥਰ ਰੱਖਿਆ ਜਾਵੇਗਾ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸ਼੍ਰੀ ਮੈਲਕਮ ਟਰਨਬੁੱਲ ਨੇ 548ਵੇਂ ਨਾਨਕਸ਼ਾਹੀ ਨਵੇਂ ਵਰ੍ਹੇ ਤੇ ਵਧਾਈ ਸੰਦੇਸ਼ ਜਾਰੀ ਕੀਤਾ ਹੈ ਅਤੇ ਦੁਨੀਆਂ ਭਰ ਦੇ ਸਿੱਖਾਂ ਨੁੰ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼
ਸ੍ਰੀ ਗੁਰੂ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਗਮ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 22 ਸਤੰਬਰ ਨੂੰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਜਾਵੇਗਾ।
ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੁ ਨਾਨਕ ਸਾਹਿਬ ਜੀ ਦਾ ਜੋਤੀ ਜੋਤ ਸਮਾਉਣ ਦਾ ਦਿਹਾੜਾ ਨਾਨਕਸ਼ਾਹੀ ਕੈਲੰਡਰ ਅਨੁਸਾਰ 22 ਸਤੰਬਰ ਨੂੰ ਮਨਾਉਣ ਲਈ ਦਿੱਤੇ ਸੱਦੇ ਨੂੰ ਸਵੀਕਾਰ ਕਰਦਿਆਂ ਪ੍ਰਧਾਨ ਸ਼ੋ੍ਰਮਣੀ
ਸ਼ਹੀਦਾਂ ਦੇ ਸਿਰਤਾਜ਼ ਸ਼੍ਰੀ ਗੁਰੂ ਅਰਜਨ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮੂਲ ਨਾਨਾਕਸ਼ਾਹੀ ਕਲੰਡਰ 2003 ਮੁਤਾਬਿਕ ਲਾਹੌਰ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਮਨਾਇਆ ਜਾ ਰਿਹਾ ਹੈ।

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: