Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਦੇ ਸਿੱਖ ਆਗੂ ਦੇ ਕਤਲ ਵਿੱਚ ਹਿੰਦੂ ਆਗੂ ਗ੍ਰਿਫਤਾਰ

ਪਾਕਿਸਤਾਨ ਦੇ ਸਿੱਖ ਆਗੂ ਦੇ ਕਤਲ ਵਿੱਚ ਹਿੰਦੂ ਆਗੂ ਗ੍ਰਿਫਤਾਰ

suran singhਪੇਸ਼ਾਵਰ: ਪਾਕਿਸਤਾਨ ਵਿੱਚ ਪਿਛਲੇ ਦਿਨੀ ਕਤਲ ਹੋਏ ਸਿੱਖ ਆਗੂ ਸੂਰਨ ਸਿੰਘ ਦੇ ਮਾਮਲੇ ਵਿੱਚ ਇੱਕ ਹਿੰਦੂ ਆਗੂ ਬਲਦੇਵ ਕੁਮਾਰ ਨੂੰ ਗ੍ਰਿਫਤਾਰ ਕੀਤਾ ਹੈ।ਮਲਾਕੰਦ ਡਿਵੀਜ਼ਨ ਦੇ ਉਪ ਮਹਾ ਨਿਰੀਖਕ ਆਜ਼ਾਦ ਖਾਨ ਨੇ ਬਲਦੇਵ ਕੁਮਾਰ ਦੀ ਗਿ੍ਫ਼ਤਾਰੀ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਉਹ ਜਲਦ ਹੀ ਇਸ ਗਿ੍ਫ਼ਤਾਰੀ ਬਾਰੇ ਜਾਣਕਾਰੀ ਦੇਣਗੇ । ਪੁਲਿਸ ਗਿ੍ਫ਼ਤਾਰੀ ਬਾਅਦ ਬਲਦੇਵ ਕੁਮਾਰ ਨੂੰ ਪੁੱਛਗਿੱਛ ਲਈ ਅਣ ਦੱਸੇ ਸਥਾਨ ‘ਤੇ ਲੈ ਗਏ ।

ਸਵਾਤ ਜ਼ਿਲ੍ਹੇ ਦੇ ਕੌਾਸਲਰ ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਘੱਟ ਗਿਣਤੀ ਮਾਮਲਿਆਂ ਦੇ ਨੇਤਾ ਬਲਦੇਵ ਕੁਮਾਰ ਨੂੰ ਡਾ. ਸੂਰਨ ਸਿੰਘ ਦੀ ਹੱਤਿਆ ਦੇ ਦੋਸ਼ ‘ਚ ਗਿ੍ਫ਼ਤਾਰ ਕੀਤਾ ਗਿਆ ਜਿਸ ‘ਤੇ ਲਾਅ ਇਨਫੋਰਸਮੈਂਟ ਏਜੰਸੀਆਂ ਨੇ ਡਾ. ਸੂਰਨ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਭੂਮਿਕਾ ਹੋਣ ਦਾ ਦੋਸ਼ ਲਾਇਆ ਹੈ ।

ਪੁਲਿਸ ਅਨੁਸਾਰ ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨਵਾ ਦੇ ਕੈਬਨਿਟ ਮੰਤਰੀ ਡਾ. ਸੂਰਨ ਸਿੰਘ ਦੀ ਹੱਤਿਆ ਦੇ ਮਾਮਲੇ ‘ਚ ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਜ਼ਿਲ੍ਹਾ ਪੱਧਰ ਦੇ ਇਕ ਹਿੰਦੂ ਨੇਤਾ ਬਲਦੇਵ ਕੁਮਾਰ ਨੂੰ ਗਿ੍ਫ਼ਤਾਰ ਕੀਤਾ ਗਿਆ ਹਾਲਾਂਕਿ ਪਾਕਿਸਤਾਨੀ ਤਾਲਿਬਾਨ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ । ਸਿੱਖ ਨੇਤਾ ਡਾ. ਸੂਰਨ ਸਿੰਘ ਦੀ ਬੀਤੇ ਦਿਨ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ ।

ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਇਕ ਬਿਆਨ ‘ਚ ਕਿਹਾ ਸੀ ਕਿ ਉਸ ਦੇ ਲੜਾਕਿਆਂ ਨੇ ਡਾ. ਸੂਰਨ ਸਿੰਘ ਨੰੂ ਉਨ੍ਹਾਂ ਦੇ ਗ੍ਰਹਿ ਜ਼ਿਲ੍ਹੇ ਬੁਨੇਰ ‘ਚ ਸਫ਼ਲਤਾ ਪੂਰਵਕ ਨਿਸ਼ਾਨਾ ਬਣਾਇਆ ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: