Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਕਿਸਤਾਨ ਵਿੱਚ ਹੋਣ ਵਾਲੀ ਵਿਸ਼ਵ ਸਿੱਖ ਕਾਨਫਰੰਸ ਇੱਕ ਵਾਰ ਫਿਰ ਮੁਲਤਵੀ

ਪਾਕਿਸਤਾਨ ਵਿੱਚ ਹੋਣ ਵਾਲੀ ਵਿਸ਼ਵ ਸਿੱਖ ਕਾਨਫਰੰਸ ਇੱਕ ਵਾਰ ਫਿਰ ਮੁਲਤਵੀ

Nankana-Sahib-and-Sikhs
ਜਨਮ ਅਸਥਾਨ ਨਨਕਾਨਾ ਸਾਹਿਬ

ਅੰਮ੍ਰਿਤਸਰ ( 12 ਨਵੰਬਰ, 2014): ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਦੇਸ਼ ਦੀਆਂ ਵੱਖ ਵੱਖ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੈਲੰਡਰ ਵਿਵਾਦ ਅਤੇ ਹੋਰ ਪੰਥਕ ਮਾਮਲਿਆਂ ‘ਤੇ ਵਿਚਾਰ ਕਰਨ ਲਈ ਵਿਸ਼ਵ ਸਿੱਖ ਕਨਵੈਨਸ਼ਨ ਸੱਦਣ ਦਾ ਫ਼ੈਸਲਾ ਕੀਤਾ ਗਿਆ ਸੀ। ਪਹਿਲਾਂ ਇਹ ਕਨਵੈਨਸ਼ਨ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਸੱਦੀ ਗਈ ਸੀ, ਜਿਸ ਨੂੰ ਬਦਲ ਕੇ ਇਹ ਕਨਵੈਨਸ਼ਨ 11 ਜਾਂ 12 ਨਵੰਬਰ ਨੂੰ ਸੱਦਣ ਦਾ ਫ਼ੈਸਲਾ ਹੋਇਆ ਸੀ। ਹੁਣ ਇਸ ਕਨਵੈਨਸ਼ਨ ਨੂੰ ਹੋਰ ਅਗਾਂਹ ਪਾ ਦਿੱਤਾ ਗਿਆ ਹੈ।

ਪਾਕਿਸਤਾਨ ਸਰਕਾਰ ਵੱਲੋਂ ਸਿੱਖ ਗੁਰਧਾਮਾਂ ਦੀ ਸਾਂਭ ਸੰਭਾਲ ਲਈ ਬਣੀ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਜੀਪੀਸੀ) ਦੇ 10 ਨਵੇਂ ਮੈਂਬਰ ਨਾਮਜ਼ਦ ਕਰ ਦਿੱਤੇ ਗਏ ਹਨ, ਪਰ ਪ੍ਰਧਾਨ ਦੇ ਅਹੁਦੇ ਵਾਸਤੇ ਚੋਣ ਨਹੀਂ ਹੋਈ ਹੈ, ਜਿਸ ਕਾਰਨ ਨਾਨਕਸ਼ਾਹੀ ਕੈਲੰਡਰ ਵਿਵਾਦ ਨੂੰ ਵਿਚਾਰਨ ਲਈ ਹੋਣ ਵਾਲੀ ਪ੍ਰਸਤਾਵਿਤ ਵਿਸ਼ਵ ਸਿੱਖ ਕਨਵੈਨਸ਼ਨ ਠੰਢੇ ਬਸਤੇ ਵਿੱਚ ਪੈ ਗਈ ਹੈ।

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੋਪਾਲ ਸਿੰਘ ਨੇ ਆਖਿਆ ਕਿ ਪ੍ਰਧਾਨ ਦੀ ਚੋਣ ਤੋਂ ਬਾਅਦ ਹੀ ਵਿਸ਼ਵ ਸਿੱਖ ਕਨਵੈਨਸ਼ਨ ਬਾਰੇ ਫ਼ੈਸਲਾ ਹੋਵੇਗਾ। ਇਸ ਸਬੰਧ ਵਿੱਚ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਨੇ ਆਖਿਆ ਕਿ ਕਨਵੈਨਸ਼ਨ ਨੂੰ ਗੁਰਪੁਰਬ ਨੂੰ ਪਾਸੇ ਕਰਕੇ ਨਹੀਂ ਕੀਤਾ ਜਾ ਸਕਦਾ ਸੀ, ਇਸ ਲਈ ਇਸ ਦੀ ਤਰੀਕ ਬਾਅਦ ਵਿੱਚ ਤੈਅ ਹੋਵੇਗੀ।

ਉਨ੍ਹਾਂ ਕਿਹਾ ਕਿ ਕਨਵੈਨਸ਼ਨ ਲਈ ਵਿਸ਼ਵ ਦੀਆਂ ਸਮੂਹ ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਜਾਵੇਗਾ, ਜਿਨ੍ਹਾਂ ਵਿੱਚ ਪੰਜ ਜਥੇਦਾਰ, ਸ਼੍ਰੋਮਣੀ ਕਮੇਟੀ ਤੇ ਦਿੱਲੀ ਕਮੇਟੀ ਵੀ ਸ਼ਾਮਲ ਹੋਵੇਗੀ।

ਉਨ੍ਹਾਂ ਕਿਹਾ ਕਿ ਨਾਨਕਸ਼ਾਹੀ ਕੈਲੰਡਰ ਮਾਮਲੇ ਵਿੱਚ ਭਾਵੇਂ ਸ਼੍ਰੋਮਣੀ ਕਮੇਟੀ ਨਾਲ ਮਤਭੇਦ ਹਨ ਪਰ ਇਸ ਮਾਮਲੇ ਨੂੰ ਵਿਚਾਰਨ ਲਈ ਸ਼੍ਰੋਮਣੀ ਕਮੇਟੀ ਨੂੰ ਜ਼ਰੂਰ ਸੱਦਾ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੁਣ ਤੱਕ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਹੀ ਗੁਰਪੁਰਬ ਤੇ ਹੋਰ ਦਿਨ ਤਿਉਹਾਰ ਮਨਾਏ ਜਾ ਰਹੇ ਹਨ। ਉਸ ਨੇ ਜਨਵਰੀ 2010 ਵਿੱਚ ਸੋਧੇ ਗਏ ਨਾਨਕਸ਼ਾਹੀ ਕੈਲੰਡਰ ਨੂੰ ਪ੍ਰਵਾਨਗੀ ਨਹੀਂ ਦਿੱਤੀ ਸੀ, ਜਿਸ ਕਾਰਨ ਕਈ ਗੁਰਪੁਰਬਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਅਤੇ ਪੀਜੀਪੀਸੀ ਵਿਚਾਲੇ ਮਤਭੇਦ ਹਨ, ਖਾਸ ਕਰਕੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਬਾਰੇ ਵਧੇਰੇ ਵਿਵਾਦ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਹੀਦੀ ਦਿਹਾੜਾ ਸੋਧੇ ਹੋਏ ਕੈਲੰਡਰ ਅਨੁਸਾਰ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਣ ਵਾਸਤੇ ਤਿਆਰੀ ਕੀਤੀ ਜਾਂਦੀ ਹੈ ਪਰ ਪਾਕਿਸਤਾਨ ਸਰਕਾਰ ਵੱਲੋਂ ਇਸ ਮੌਕੇ ਵੀਜ਼ੇ ਦੇਣ ਤੋਂ ਇਨਕਾਰ ਕੀਤਾ ਜਾਂਦਾ ਹੈ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਇੰਡੀਆ ਅਤੇ ਪਾਕਿਸਤਾਨ ਵਿਚ ਭਾਵੇਂ ਅਜੇ ਤੱਕ ਆਵਾਜਾਈ ਮੁੜ ਬਹਾਲ ਨਹੀਂ ਹੋਈ ਹੈ ਪਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਗੁਰਦੁਆਰਾ ਮੰਜੀ ਸਾਹਿਬ, ਪਾਤਿਸ਼ਾਹੀ 9ਵੀਂ, ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਪੰਥ ਸੇਵਕ ਜਥਾ ਦੋਆਬਾ ਵੱਲੋਂ ਤੀਜੇ ਘੱਲੂਘਾਰੇ ਦੀ ਯਾਦ ਵਿਚ ਕਰਵਾਏ ਗਏ ਸਲਾਨਾ ਗੁਰਮਤਿ ਸਮਾਗਮ ਦੌਰਾਨ ਭਾਈ ਮਨਧੀਰ ਸਿੰਘ
ਪਿਛਲੇ ਦਿਨੀ ਭਾਰਤ ਅਤੇ ਪਾਕਿਸਤਾਨ ਵਿਚਾਲੇ ਜੰਗੀ ਝੜਪਾਂ ਹੋਈਆਂ ਹਨ। ਇਸ ਸਬੰਧੀ ਸਿੱਖ ਨੀਤੀ ਬਾਰੇ ਕਈ ਤਰ੍ਹਾਂ ਦੇ ਵਿਚਾਰ ਸਾਹਮਣੇ ਆਏ ਹਨ। ਅਸੀਂ ਭਾਵੇਂ ਜੰਗ ਦੇ ਪੱਖ ਵਿੱਚ ਨਹੀਂ ਹਾਂ,

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: