Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਣੀਆਂ ਦਾ ਮਸਲਾ: ਹਰਿਆਣਾ ਨੂੰ ਛੋਟਾ ਭਰਾ ਦੱਸਦਿਆਂ ਲੱਖੋਵਾਲ ਨੇ ਮਸਲਾ ਮਿਲ ਬੈਠ ਨਿਬੇੜਨ ਦੀ ਗੱਲ ਕੀਤੀ

ਪਾਣੀਆਂ ਦਾ ਮਸਲਾ: ਹਰਿਆਣਾ ਨੂੰ ਛੋਟਾ ਭਰਾ ਦੱਸਦਿਆਂ ਲੱਖੋਵਾਲ ਨੇ ਮਸਲਾ ਮਿਲ ਬੈਠ ਨਿਬੇੜਨ ਦੀ ਗੱਲ ਕੀਤੀ

ਚੰਡੀਗੜ੍ਹ: ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਤੇ ਮੰਡੀ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਹਰਿਆਣਾ ਨੂੰ ਪੰਜਾਬ ਦਾ ਛੋਟਾ ਭਰਾ ਦੱਸਦਿਆਂ ਪਾਣੀਆਂ ਨਾਲ ਸਬੰਧਤ ਸਾਰੇ ਮਸਲੇ ਹਰਿਆਣਾ ਨਾਲ ਮਿਲ ਬੈਠ ਕੇ ਨਿਬੇੜਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ‘ਛੋਟੇ ਭਰਾ’ ਨੂੰ ਪੰਜਾਬ ਦੇ ਪਾਣੀਆਂ ਵਿੱਚੋਂ ਬਣਦਾ ਹਿੱਸਾ ਦੇਣ ਦੀ ਪੈਰਵੀ ਕਰਦਿਆਂ ਇਹ ਅਨੁਪਾਤ 60-40 ਕਰਨ ਦਾ ਵੀ ਸੁਝਾਅ ਦਿੱਤਾ ਹੈ।

bku-lakhowal
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਪ੍ਰਧਾਨ ਤੇ ਮੰਡੀ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ (ਫਾਈਲ ਫੋਟੋ)

ਲੱਖੋਵਾਲ ਇੱਥੇ ਨਵੀਂ ਦਾਣਾ ਮੰਡੀ ਸਥਿਤ ਮਾਰਕੀਟ ਕਮੇਟੀ ਦੇ ਦਫ਼ਤਰ ਵਿੱਚ ਨਵੀਂ ਬਣਾਈ ਕਿਸਾਨ ਲਾਇਬ੍ਰੇਰੀ ਦਾ ਉਦਘਾਟਨ ਕਰਨ ਲਈ ਪਹੁੰਚੇ ਹੋਏ ਸਨ। ਲੱਖੋਵਾਲ ਨੇ ਕਿਹਾ ਕਿ ਜਦੋਂ ਪਰਿਵਾਰ ਵਿੱਚ ਦੋ ਭਰਾਵਾਂ ਦਾ ਝਗੜਾ ਹੋ ਜਾਂਦਾ ਹੈ ਤਾਂ ਵੱਖ ਹੋਏ ਭਰਾ ਦਾ ਹੱਕ ਮਾਰਿਆ ਨਹੀਂ ਜਾਂਦਾ ਸਗੋਂ ਬਣਦਾ ਹੱਕ ਦਿੱਤਾ ਜਾਂਦਾ ਹੈ। ਇਸ ਲਈ ਕਿਸੇ ਲੜਾਈ-ਝਗੜੇ ਦੀ ਲੋੜ ਨਹੀਂ ਸਗੋਂ ਸਾਰਾ ਕੁਝ ਆਪਸੀ ਸਹਿਮਤੀ ਨਾਲ ਹੋਣਾ ਚਾਹੀਦਾ ਹੈ ਅਤੇ ਕੌਮਾਂਤਰੀ ਕਾਨੂੰਨਾਂ ਨੂੰ ਵੀ ਨਜ਼ਰਅੰਦਾਜ਼ ਨਹੀਂ ਕੀਤਾ ਜਾਣਾ ਚਾਹੀਦਾ। ਪਾਣੀ ਦੇ ਮੁੱਦੇ ’ਤੇ ਪਹਿਲਾਂ ਹੀ ਪੰਜਾਬ ਦਾ ਬਹੁਤ ਨੁਕਸਾਨ ਹੋ ਚੁੱਕਿਆ ਹੈ। ਰਾਜ ਦੀਆਂ ਪ੍ਰਮੁੱਖ ਸਿਆਸੀ ਧਿਰਾਂ ਦੀ ਮੰਗ ਇੱਕ ਹੈ ਪਰ ਰਾਹ ਅਲੱਗ-ਅਲੱਗ ਹਨ, ਇਸ ਲਈ ਇਨ੍ਹਾਂ ਨੂੰ ਘੱਟੋ-ਘੱਟ ਇਸ ਮੁੱਦੇ ’ਤੇ ਇੱਕ ਪਲੇਟਫਾਰਮ ’ਤੇ ਇਕੱਠੇ ਹੋਣਾ ਚਾਹੀਦਾ ਹੈ। ਲੱਖੋਵਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀ ਦੀ 24 ਨਵੰਬਰ ਨੂੰ ਦਿੱਲੀ ਵਿੱਚ ਦੇਸ਼ ਪੱਧਰੀ ਮੀਟਿੰਗ ਵਿੱਚ ਵੀ ਪਾਣੀਆਂ ਦਾ ਮੁੱਦਾ ਵਿਚਾਰਿਆ ਜਾਵੇਗਾ।

ਦਰਿਆਈ ਪਾਣੀਆਂ ਦਾ ਮਾਮਲਾ – ਹੋਂਦ-ਹਸਤੀ ਬਚਾਈ ਰੱਖਣ ਦਾ ਸਵਾਲ | ਨੌਜਵਾਨ ਸਿੱਖ ਆਗੂ ਭਾਈ ਮਨਧੀਰ ਸਿੰਘ ਖਾਸ ਗੱਲਬਾਤ ਵੇਖੋ:

***

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀ.ਟੀ.ਸੀ. ਵੱਲੋਂ ਗੁਰਬਾਣੀ ਅਤੇ ਹੁਕਮਨਾਮਾ ਸਾਹਿਬ ਬਾਰੇ ਕੀਤੇ ਦਾਅਵਿਆਂ ਕਾਰਨ ਸਿੱਖ ਜਗਤ ਵਿੱਚ ਰੋਹ ਬਰਕਰਾਰ
ਪੰਜਾਬ ਵਿਧਾਨ ਸਭਾ ਵਿੱਚ ਪਾਣੀਆਂ ਦੇ ਮੁੱਦੇ ਉੱਤੇ ਪੰਜਾਬ ਸਰਕਾਰ ਆਮ ਆਦਮੀ ਪਾਰਟੀ ਦੀ ਚੁਣੌਤੀ ਨੂੰ ਕਬੂਲ ਕਰਨ ਤੋਂ ਝਿਜਕਦੀ ਦਿਖਾਈ ਦਿੱਤੀ। ਬਜਟ ਉੱਤੇ ਬਹਿਸ ਦੌਰਾਨ ਆਮ ਆਦਮੀ ਪਾਰਟੀ ਦੇ
ਲੋਕ ਇਨਸਾਫ਼ ਪਾਰਟੀ ਦੇ ਆਗੂ ਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਕੱਲ੍ਹ (20 ਨਵੰਬਰ, 2017) ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਸਮੇਤ ਪੰਜਾਬ ਦੇ ਮੁੱਖ ਮੰਤਰੀ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਹਰਿਆਣਾ ਨਾਲ ਕੋਈ ਗੁੱਝਾ ਸਮਝੌਤਾ ਕਰਨ ਦੀ ਕੋਸ਼ਿਸ਼ ਬਾਰੇ ਬਾਦਲ ਦਲ ਦੇ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਲਾਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: