Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ, ਗੁਰਦੁਆਰਾ ਪ੍ਰਬੰਧਕਾਂ ਖਿਲਾਫ ਪਰਚਾ ਦਰਜ਼ ਕਰਵਾਉਣਾ ਗਲਤ: ਸ਼੍ਰੋਮਣੀ ਕਮੇਟੀ

ਪਾਵਨ ਸਰੂਪ ਅਗਨ ਭੇਟ ਹੋਣ ਦਾ ਮਾਮਲਾ, ਗੁਰਦੁਆਰਾ ਪ੍ਰਬੰਧਕਾਂ ਖਿਲਾਫ ਪਰਚਾ ਦਰਜ਼ ਕਰਵਾਉਣਾ ਗਲਤ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ (1 ਜੂਨ, 2015): ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 4 ਪਾਵਨ ਸਰੂਪ ਤੇ 150 ਗੁਰਬਾਣੀ ਦੇ ਗੁਟਕੇ ਸਾਹਿਬ ਅਗਨ ਭੇਟ ਹੋਣ ਵਾਲੀ ਵਾਪਰੀ ਘਟਨਾ ਨੂੰ ਬੇਹੱਦ ਦੁਖਦਾਈ ਘਟਨਾ ਦਸਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ  ਨੇ ਕਿਹਾ ਕਿ ਸਤਿਕਾਰ ਕਮੇਟੀ ਤੇ ਕੁਝ ਜਥੇਬੰਦੀਆਂ ਵੱਲੋਂ ਗੁਰਦੁਆਰਾ ਪ੍ਰਬੰਧਕਾਂ ਖ਼ਿਲਾਫ਼ ਬਿਨਾਂ ਤੱਥ ਜਾਣੇ ਪਰਚਾ ਦਰਜ ਕਰਵਾਉਣਾ ਗਲਤ ਹੈ।

 ਸ਼੍ਰੋਮਣੀ ਕਮੇਟੀ  ਪ੍ਰਧਾਨ ਅਵਤਾਰ ਸਿੰਘ
ਸ਼੍ਰੋਮਣੀ ਕਮੇਟੀ ਪ੍ਰਧਾਨ ਅਵਤਾਰ ਸਿੰਘ

ਪ੍ਰਧਾਨ  ਅਵਤਾਰ ਸਿੰਘ ਨੇ ਕਿਹਾ ਕਿ ਤੱਥਾਂ ਰਹਿਤ ਕੋਈ ਵੀ ਕੰਮ ਠੀਕ ਨਹੀਂ। ਜੇ ਕੋਈ ਸ਼ਰਾਰਤੀ ਅਨਸਰ ਅਜਿਹੀ ਘਟਨਾ ਨੂੰ ਅੰਜਾਮ ਦਿੰਦਾ ਹੈ ਤਾਂ ਉਹ ਹਰਗਿਜ਼ ਬਖਸ਼ਣ ਯੋਗ ਨਹੀਂ ਪਰ ਜੇ ਕੁਦਰਤੀ ਤੌਰ ’ਤੇ ਕਿਸੇ ਬਿਜਲੀ ਉਪਕਰਣ ਦੀ ਖਰਾਬੀ ਕਾਰਨ ਅਜਿਹੀ ਘਟਨਾ ਵਾਪਰਦੀ ਹੈ ਤਾਂ ਇਸ ਦੀ ਜਾਂਚ ਪੜਤਾਲ ਕੀਤੇ ਬਿਨਾਂ ਸਿੱਧੇ ਤੌਰ ’ਤੇ ਜ਼ਿੰਮੇਵਾਰੀ ਪ੍ਰਬੰਧਕਾਂ ’ਤੇ ਲਾਉਣੀ ਜਾਇਜ਼ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅੱਜ ਸੁੱਚੀ ਪਿੰਡ ਪਹੁੰਚ ਕੇ ਜੋ ਸਥਿਤੀ ਦਾ ਜਾਇਜ਼ਾ ਲਿਆ ਹੈ, ਉਸ ਅਨੁਸਾਰ ਪ੍ਰਬੰਧਕਾਂ ਜਾਂ ਪਿੰਡ ਵਾਸੀਆਂ ਦਾ ਕੋਈ ਸਿੱਧੇ ਤੌਰ ’ਤੇ ਕਸੂਰ ਨਜ਼ਰ ਨਹੀਂ ਆਉਂਦਾ। ਇਸ ਲਈ ਦਰਜ ਪਰਚਾ ਰੱਦ ਹੋਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਇਸ ਅਤਿ ਸੰਵੇਦਨਸ਼ੀਲ ਮਾਮਲੇ ’ਚ ਕੁਝ ਲੋਕ ਸੌੜੀ ਸੋਚ ਰੱਖਦਿਆਂ ਆਪਣੇ ਆਪ ਨੂੰ ਚਮਕਾਉਣ ਖਾਤਰ ਇਸ ਤੋਂ ਅਖ਼ਬਾਰੀ ਸੁਰਖੀਆਂ ਬਟੋਰਨੀਆਂ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਸਾਰੀ ਘਟਨਾ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਵਲੋਂ ਸਕੱਤਰ ਸਿੰਘ ਤੇ ਜਗਜੀਤ ਸਿੰਘ ਮੀਤ ਸਕੱਤਰ ਤੇ ਉਨ੍ਹਾਂ ਨਾਲ ਭਾਈ ਜਗਦੇਵ ਸਿੰਘ ਹੈੱਡ ਪ੍ਰਚਾਰਕ ’ਤੇ ਅਾਧਾਰਤ ਕਮੇਟੀ ਗਠਿਤ ਕਰ ਦਿੱਤੀ ਗਈ ਹੈ।

ਉਨ੍ਹਾਂ ਸਮੁੱਚੀਆਂ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਗ੍ਰੰਥੀ ਸਿੰਘਾਂ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਗਰਮੀ ਦਾ ਮੌਸਮ ਸ਼ੁਰੂ ਹੋ ਚੁੱਕਾ ਹੈ, ਗੁਰੂ-ਘਰਾਂ ਚ ਲੱਗੇ ਬਿਜਲੀ ਉਪਕਰਨਾ ਦੀ ਬਰੀਕੀ ਨਾਲ ਜਾਂਚ ਪੜਤਾਲ ਕਰਵਾਉਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਤੋਂ ਬਚਿਆ ਜਾ ਸਕੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫਤਿਹਗੜ੍ਹ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਸੁਖਮਨੀ ਸਾਹਿਬ ਦੇ ਪਾਠ, ਵਿਚਾਰ-ਚਰਚਾ ਅਤੇ ਅਰਦਾਸ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਬੰਦੀ ਸਿੰਘਾਂ ਦੀ ਲੰਬੀ
ਸਿੱਖ ਜਥਾ ਮਾਲਵਾ ਨੇ 2008 ਅਤੇ 2026 ਦੇ ਸਤਿਕਾਰ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਹੈ ਕਿ ਸੋਧਾਂ ਵਾਲੀ ਪਹੁੰਚ ਗੈਰ-ਸਿਧਾਂਤਕ ਹੈ। ਜਥੇ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ
ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਲੰਘੀ 4 ਜੁਲਾਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਵੰਤ ਮਾਨ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਲਾਗੂ ਕਰਵਾਉਣ ਲਈ ਪੰਥਕ ਇਕੱਠ ਸੱਦਿਆ ਗਿਆ ਸੀ। ਇਸ ਬਾਰੇ ਬਬਰ ਖਾਲਸਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: