Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਿੰਡ ਭਗਵਾਨਪੁਰ ‘ਚ ਗੁਰਦੁਆਰੇ ਦੀ ਜ਼ਮੀਨ ‘ਤੇ ਕਬਜ਼ੇ ਤੋਂ ਦੋ ਧਿਰਾਂ ਵਿਚਾਲੇ ਫਾਇਰਿੰਗ

ਪਿੰਡ ਭਗਵਾਨਪੁਰ ‘ਚ ਗੁਰਦੁਆਰੇ ਦੀ ਜ਼ਮੀਨ ‘ਤੇ ਕਬਜ਼ੇ ਤੋਂ ਦੋ ਧਿਰਾਂ ਵਿਚਾਲੇ ਫਾਇਰਿੰਗ

ਤਰਨ ਤਾਰਨ: ਭਿੱਖੀਵਿੰਡ ਇਲਾਕੇ ਦੇ ਪਿੰਡ ਭਗਵਾਨਪੁਰ ਦੇ ਗੁਰਦੁਆਰੇ ਦੀ ਛੇ ਏਕੜ ਜ਼ਮੀਨ ਦੇ ਕਬਜ਼ੇ ਤੋਂ ਪਿੰਡ ਦੇ ਦੋ ਧੜਿਆਂ ਵਿਚਾਲੇ ਬੀਤੀ ਦੇਰ ਸ਼ਾਮ ਗੋਲੀਆਂ ਚੱਲੀਆਂ। ਪੁਲਿਸ ਨੇ ਇਸ ਮਾਮਲੇ ਵਿੱਚ 16 ਜਣਿਆਂ ਖ਼ਿਲਾਫ਼ ਧਾਰਾ 336, 506, 341, 427, 436, 148, 149 ਤਹਿਤ ਕੇਸ ਦਰਜ ਕਰ ਲਿਆ ਹੈਙ ਥਾਣਾ ਮੁਖੀ ਸਬ ਇੰਸਪੈਕਟਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਗੁਰਦੁਆਰੇ ਦੀ 6 ਏਕੜ ਜ਼ਮੀਨ ’ਤੇ ਪਹਿਲਾਂ ਕਾਬਜ਼ ਕਮੇਟੀ ਭੰਗ ਕਰਕੇ ਨਵੀਂ ਕਮੇਟੀ ਦਾ ਗਠਨ ਕਰ ਲਿਆ ਸੀ। ਬਲਦੇਵ ਸਿੰਘ ਦੀ ਅਗਵਾਈ ਵਾਲੀ ਕਮੇਟੀ ਜ਼ਮੀਨ ’ਤੇ ਕਬਜ਼ਾ ਕਰਨ ਗਈ ਤਾਂ ਵਿਰੋਧੀ ਧਿਰ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ। ਉਨ੍ਹਾਂ ਦੱਸਿਆ ਕਿ ਦੂਜੀ ਧਿਰ ਨੇ ਵੀ ਜਵਾਬ ਵਿੱਚ ਗੋਲੀਆਂ ਚਲਾਈਆਂ। ਉਂਜ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਮਾਮਲੇ ਵਿੱਚ ਪਿੰਡ ਵਾਸੀ ਬਚਿੱਤਰ ਸਿੰਘ, ਕੁਲਵੰਤ ਸਿੰਘ, ਹਰਜਿੰਦਰ ਸਿੰਘ, ਜਰਨੈਲ ਸਿੰਘ, ਜਗਰੂਪ ਸਿੰਘ, ਗੁਰਮੇਜ ਸਿੰਘ, ਬਲਵਿੰਦਰ ਸਿੰਘ, ਰਣਜੀਤ ਸਿੰਘ, ਸ਼ਮਸ਼ੇਰ ਸਿੰਘ, ਦਲੇਰ ਸਿੰਘ, ਮਨਪ੍ਰੀਤ ਸਿੰਘ, ਸਤਨਾਮ ਸਿੰਘ ਤੇ ਜੁਗਰਾਜ ਸਿੰਘ ਨੂੰ ਨਾਮਜ਼ਦ ਕੀਤਾ ਗਿਆ ਹੈ।

ਪ੍ਰਤੀਕਾਤਮਕ ਤਸਵੀਰ
ਪ੍ਰਤੀਕਾਤਮਕ ਤਸਵੀਰ

ਬਲਦੇਵ ਸਿੰਘ ਦਾ ਕਹਿਣਾ ਸੀ ਕਿ ਉਹ, ਉਸ ਦਾ ਭਰਾ ਸੁਖਦੇਵ ਸਿੰਘ ਤੇ ਲੜਕਾ ਗੁਰਪ੍ਰੀਤ ਸਿੰਘ ਜ਼ਮੀਨ ਵਾਹੁਣ ਗਏ ਤਾਂ ਅੱਗੋਂ ਹਥਿਆਰਬੰਦ ਵਿਅਕਤੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਉਨ੍ਹਾਂ ਦੇ ਟਰੈਕਟਰ ਨੂੰ ਅੱਗ ਲਗਾ ਦਿੱਤੀ। ਹਮਲਾਵਰਾਂ ਨੇ ਟਿਊਬਵੈੱਲ ਵਾਲਾ ਕੋਠਾ ਢਾਹ ਕੇ ਉਸ ਨੂੰ ਵੀ ਅੱਗ ਲਾ ਦਿੱਤੀ। ਪੁਲਿਸ ਨੇ ਹਾਲੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਧੜੇ ਕਾਂਗਰਸ ਪਾਰਟੀ ਨਾਲ ਸਬੰਧਤ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ
19 ਅਕਤੂਬਰ ਨੂੰ ਪਿੰਡ ਮੱਲਣ ਦੇ ਗੁਰਦੁਆਰਾ ਸਾਹਿਬ (ਨੇੜੇ ਸ੍ਰੀ ਮੁਕਤਸਰ ਸਾਹਿਬ) ਵਿਖੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ਵਿਚ ਤਿੰਨ ਨਿਹੰਗ ਮਾਰੇ ਗਏ ਸਨ। ਇਸ ਘਟਨਾ ਲਈ ਜ਼ਿੰਮੇਵਾਰ ਹਾਲੇ
ਪਿੰਡ ਮੱਲਣ ਦੇ ਗੁਰਦੁਆਰਾ ਰਾਮਸਰ ਸਾਹਿਬ ਉਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਵਿੱਚ ਤਿੰਨ ਵਿਅਕਤੀ ਮਾਰੇ ਗਏ ਅਤੇ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: