Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪਿੰਡ ਮੱਲਣ ਦੇ ਗੁਰਦੁਆਰਾ ਸਾਹਿਬ ‘ਚ ਵਾਪਰੇ ਕਤਲ ਕਾਂਡ ‘ਚ 7 ਗ੍ਰਿਫਤਾਰੀਆਂ

ਪਿੰਡ ਮੱਲਣ ਦੇ ਗੁਰਦੁਆਰਾ ਸਾਹਿਬ ‘ਚ ਵਾਪਰੇ ਕਤਲ ਕਾਂਡ ‘ਚ 7 ਗ੍ਰਿਫਤਾਰੀਆਂ

ਚੰਡੀਗੜ੍ਹ: 19 ਅਕਤੂਬਰ ਨੂੰ ਪਿੰਡ ਮੱਲਣ ਦੇ ਗੁਰਦੁਆਰਾ ਸਾਹਿਬ (ਨੇੜੇ ਸ੍ਰੀ ਮੁਕਤਸਰ ਸਾਹਿਬ) ਵਿਖੇ ਕਬਜ਼ੇ ਨੂੰ ਲੈ ਕੇ ਚੱਲੀ ਗੋਲੀ ਵਿਚ ਤਿੰਨ ਨਿਹੰਗ ਮਾਰੇ ਗਏ ਸਨ। ਇਸ ਘਟਨਾ ਲਈ ਜ਼ਿੰਮੇਵਾਰ ਹਾਲੇ ਤਕ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਸਨ, ਜਿਨ੍ਹਾਂ ਦੀ ਭਾਲ ਜਾਰੀ ਸੀ ਤੇ ਕੱਲ੍ਹ ਸ਼ੁੱਕਰਵਾਰ ਪੁਲਿਸ ਨੇ ਇਸ ਕਾਂਡ ਨਾਲ ਸਬੰਧਤ 7 ਮੁਖ ਦੋਸ਼ੀਆਂ ਨੂੰ ਫ਼ੜ੍ਹਣ ਦਾ ਦਾਅਵਾ ਕੀਤਾ ਹੈ। ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ ਦੋਸ਼ੀਆਂ ਨੂੰ ਫੜਨ ਲਈ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਐਸ.ਪੀ (ਡੀ) ਬਲਜੀਤ ਸਿੰਘ, ਡੀ.ਐਸ.ਪੀ ਹਰਮੀਕ ਸਿੰਘ ਦਿਉਲ, ਗਿੱਦੜਬਾਹਾ ਦੇ ਡੀ.ਐਸ.ਪੀ ਜਗਦੀਸ਼ ਬਿਸ਼ਨੋਈ ਤੇ ਇੰਸਪੈਕਟਰ ਨਰਿੰਦਰ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਸੀ।

ਪਿੰਡ ਮੱਲਣ ਦੇ ਗੁਰਦੁਆਰਾ ਸਾਹਿਬ 'ਚ ਵਾਪਰੇ ਕਤਲ ਕਾਂਡ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਹਦੂਦ 'ਚ ਪੁਲਿਸ ਦੀ ਮੌਜੂਦਗੀ
ਪਿੰਡ ਮੱਲਣ ਦੇ ਗੁਰਦੁਆਰਾ ਸਾਹਿਬ ‘ਚ ਵਾਪਰੇ ਕਤਲ ਕਾਂਡ ਤੋਂ ਬਾਅਦ ਗੁਰਦੁਆਰਾ ਸਾਹਿਬ ਦੀ ਹਦੂਦ ‘ਚ ਪੁਲਿਸ ਦੀ ਮੌਜੂਦਗੀ

ਪੁਲਿਸ ਅਧਿਕਾਰੀਆਂ ਮੁਤਾਬਕ ਇਸ ਵਿਸ਼ੇਸ਼ ਟੀਮ ਵੱਲੋਂ ਤਫ਼ਤੀਸ਼ ਦੇ ਆਧੁਨਿਕ ਤੇ ਵਿਗਿਆਨਿਕ ਢੰਗਾਂ ਦੀ ਵਰਤੋਂ ਕਰਦਿਆਂ ਕਤਲ ਕਾਂਡ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਦੋਸ਼ੀਆਂ ਵਿਚ ਦਲਜੀਤ ਸਿੰਘ ਪੁੱਤਰ ਕਰਤਾਰ ਸਿੰਘ ਪਿੰਡ ਬਹਿਬਲ ਕਲਾਂ (ਫ਼ਰੀਦਕੋਟ), ਹਰਕਮਲ ਸਿੰਘ ਸੋਨੀ ਪੁੱਤਰ ਮਹਿੰਦਰ ਸਿੰਘ ਪਿੰਡ ਰਕਬਾ ਥਾਣਾ ਮੁੱਲਾਂਪੁਰ ਜ਼ਿਲ੍ਹਾ ਲੁਧਿਆਣਾ ਹਾਲ ਪਿੰਡ ਬਹਿਬਲ ਕਲਾਂ, ਲਾਭ ਸਿੰਘ ਪੁੱਤਰ ਦਲੀਪ ਸਿੰਘ ਪਿੰਡ ਦਿਆਲਪੁਰਾ ਭਾਈਕਾ, ਕਰਮ ਸਿੰਘ ਪੁੱਤਰ ਪ੍ਰੀਤਮ ਸਿੰਘ ਪਿੰਡ ਕੁੱਤੀਵਾਲ ਕਲਾਂ (ਮੌੜ ਮੰਡੀ), ਉਪਿੰਦਰ ਸਿੰਘ ਪ੍ਰਿੰਸ ਪੁੱਤਰ ਕੇਵਲ ਸਿੰਘ ਵਾਸੀ ਧਨੌਲਾ, ਮੱਖਣ ਸਿੰਘ ਪੁੱਤਰ ਮੁਕੰਦ ਸਿੰਘ ਵਾਸੀ ਗੁਰਦੁਆਰਾ ਰਾਮਸਰ ਸਾਹਿਬ ਪਿੰਡ ਮੱਲਣ ਤੇ ਰਣਜੀਤ ਸਿੰਘ ਪੁੱਤਰ ਸਰਵਨ ਸਿੰਘ ਵਾਸੀ ਮੱਲਣ ਸ਼ਾਮਿਲ ਹਨ। ਇਨ੍ਹਾਂ ਦੋਸ਼ੀਆਂ ਪਾਸੋਂ ਘਟਨਾ ਵਾਲੇ ਦਿਨ ਲੜਾਈ ਵਿਚ ਵਰਤੇ ਗਏ ਹਥਿਆਰ ਵੀ ਬਰਾਮਦ ਕੀਤੇ ਜਾ ਚੁੱਕੇ ਹਨ।

ਸੰਬੰਧਤ ਖ਼ਬਰ: ਪਿੰਡ ਮੱਲਣ, ਗਿੱਦੜਬਾਹਾ ਵਿੱਚ ਗੁਰਦੁਆਰੇ ’ਤੇ ਕਬਜ਼ੇ ਲਈ ਲੜਾਈ; ਤਿੰਨ ਮੌਤਾਂ, ਕਈ ਜ਼ਖਮੀ …

ਸਭ ਦੋਸ਼ੀਆਂ ਦਾ ਅਦਾਲਤ ਪਾਸੋਂ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ ਤੇ ਬਾਕੀ ਦੋਸ਼ੀਆਂ ਨੂੰ ਵੀ ਜਲਦੀ ਗ੍ਰਿਫਤਾਰ ਕਰ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਇਸ ਕਤਲ ਕਾਂਡ ਮਗਰੋਂ ਥਾਣਾ ਕੋਟਭਾਈ ਵਿਖੇ ਮੁਕੱਦਮਾ ਨੰਬਰ 77, ਮਿਤੀ 19 ਅਕਤੂਬਰ 2016 ਨੂੰ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਪੁਲਿਸ ਮੁਖੀ ਗੁਰਪ੍ਰੀਤ ਸਿੰਘ ਗਿੱਲ ਆਪ ਇਸ ਮਾਮਲੇ ਦੇ ਸਮੁੱਚੀ ਪੁਲਿਸ ਕਾਰਵਾਈ ਦੀ ਦੇਖ-ਰੇਖ ਕਰ ਰਹੇ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਵੱਖ-ਵੱਖ ਸਿੱਖ ਮਸਲਿਆਂ ਦੇ ਸਬੰਧ ਵਿਚ ਪੰਜਾਬ ਦੇ ਰਾਜਪਾਲ ਤੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਮੁਲਾਕਾਤ ਕਰਨ ਲਈ
ਭਿੱਖੀਵਿੰਡ ਇਲਾਕੇ ਦੇ ਪਿੰਡ ਭਗਵਾਨਪੁਰ ਦੇ ਗੁਰਦੁਆਰੇ ਦੀ ਛੇ ਏਕੜ ਜ਼ਮੀਨ ਦੇ ਕਬਜ਼ੇ ਤੋਂ ਪਿੰਡ ਦੇ ਦੋ ਧੜਿਆਂ ਵਿਚਾਲੇ ਬੀਤੀ ਦੇਰ ਸ਼ਾਮ ਗੋਲੀਆਂ ਚੱਲੀਆਂ। ਪੁਲਿਸ ਨੇ ਇਸ ਮਾਮਲੇ ਵਿੱਚ 16
ਪਿੰਡ ਮੱਲਣ ਦੇ ਗੁਰਦੁਆਰਾ ਰਾਮਸਰ ਸਾਹਿਬ ਉਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ ਦੋ ਧੜਿਆਂ ਵਿਚਕਾਰ ਹੋਈ ਲੜਾਈ ਵਿੱਚ ਤਿੰਨ ਵਿਅਕਤੀ ਮਾਰੇ ਗਏ ਅਤੇ ਅੱਧੀ ਦਰਜਨ ਵਿਅਕਤੀ ਜ਼ਖ਼ਮੀ ਹੋਏ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: