Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੀਲੀਭੀਤ ਜੇਲ੍ਹ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਆਰਥਿਕ ਮਦਦ

ਪੀਲੀਭੀਤ ਜੇਲ੍ਹ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਆਰਥਿਕ ਮਦਦ

ਅੰਮ੍ਰਿਤਸਰ: 1994 ਵਿਚ ਪੀਲੀਭੀਤ ਜੇਲ੍ਹ ਅੰਦਰ ਅਣਮਨੁੱਖੀ ਤਸ਼ੱਦਦ ਨਾਲ ਮਾਰੇ ਗਏ ਅਤੇ ਜ਼ਖਮੀ ਹੋਏ ਸਿੱਖਾਂ ਦੇ ਪਰਿਵਾਰਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਆਰਥਿਕ ਸਹਾਇਤਾ ਦੇਣ ਦੇ ਫੈਸਲੇ ਅਨੁਸਾਰ 6 ਪੀੜਤ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਤਕਸੀਮ ਕੀਤੇ ਗਏ। ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਵੱਲੋਂ ਅੰਤ੍ਰਿੰਗ ਕਮੇਟੀ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੂਈਂ, ਸਕੱਤਰ ਡਾ. ਰੂਪ ਸਿੰਘ ਤੇ ਸ. ਅਵਤਾਰ ਸਿੰਘ ਸੈਂਪਲਾ ਅਤੇ ਵਧੀਕ ਸਕੱਤਰ ਸ. ਹਰਭਜਨ ਸਿੰਘ ਮਨਾਵਾਂ ਨੇ ਪੰਜ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਲੱਖ ਰੁਪਏ ਅਤੇ ਇੱਕ ਜ਼ਖਮੀ ਪੀੜਤ ਨੂੰ ਪੰਜਾਹ ਹਜ਼ਾਰ ਰੁਪਏ ਦੀ ਰਾਸ਼ੀ ਦੇ ਚੈਕ ਦਿੱਤੇ।

ਪੀਲੀਭੀਤ ਜੇਲ੍ਹ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ
ਪੀਲੀਭੀਤ ਜੇਲ੍ਹ ਦੇ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ 15 ਜੂਨ 2017 ਨੂੰ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਪੀਲੀਭੀਤ ਜੇਲ੍ਹ ‘ਚ ਪੁਲਿਸ ਵਲੋਂ ਕੁੱਟ-ਕੁੱਟ ਕੇ ਕਤਲ ਕੀਤੇ ਗਏ ਸਿੱਖਾਂ ਦੇ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਫੈਸਲਾ ਕੀਤਾ ਗਿਆ ਸੀ। ਸਹਾਇਤਾ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਵਿਚ ਮ੍ਰਿਤਕ ਸ. ਕਾਰਜ ਸਿੰਘ ਪਿੰਡ ਕੁੱਕੜਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸ. ਸਰਬਜੀਤ ਸਿੰਘ ਪਿੰਡ ਰਸੂਲਪੁਰ ਕਲਾਂ ਜ਼ਿਲ੍ਹਾ ਅੰਮ੍ਰਿਤਸਰ, ਸ. ਤਰਸੇਮ ਸਿੰਘ ਪਿੰਡ ਸਬਾਜਪੁਰਾ ਜ਼ਿਲ੍ਹਾ ਅੰਮ੍ਰਿਤਸਰ, ਸ. ਸੁਖਦੇਵ ਸਿੰਘ ਪਿੰਡ ਪੰਡੋਰੀ ਤਖਤਮੱਲ ਜ਼ਿਲ੍ਹਾ ਤਰਨ ਤਾਰਨ, ਸ. ਦਰਸ਼ਨ ਸਿੰਘ ਭਗਵਾਨਪ੍ਰੀਤ ਨਗਰ ਜ਼ਿਲ੍ਹਾ ਅੰਮ੍ਰਿਤਸਰ ਦੇ ਪਰਿਵਾਰ ਅਤੇ ਇੱਕ ਜ਼ਖਮੀ ਸ. ਪ੍ਰਗਟ ਸਿੰਘ ਪਿੰਡ ਚਾਹੜਪੁਰ ਗੱਗੋਮਾਹਲ ਜ਼ਿਲ੍ਹਾ ਅੰਮ੍ਰਿਤਸਰ ਸ਼ਾਮਲ ਹਨ।

ਇਸ ਮੌਕੇ ਅੰਤ੍ਰਿੰਗ ਮੈਂਬਰ ਬਲਵਿੰਦਰ ਸਿੰਘ ਵੇਈਂਪੂਈਂ, ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸੈਂਪਲਾ ਸਕੱਤਰ, ਹਰਭਜਨ ਸਿੰਘ ਮਨਾਵਾਂ ਤੇ ਕੇਵਲ ਸਿੰਘ ਵਧੀਕ ਸਕੱਤਰ, ਜਸਵਿੰਦਰ ਸਿੰਘ ਦੀਨਪੁਰ ਮੀਤ ਸਕੱਤਰ, ਅਨਵਰਜੀਤ ਸਿੰਘ ਤੇ ਕਾਬਲ ਸਿੰਘ ਮੱਤੇਵਾਲ ਇੰਸਪੈਕਟਰ ਅਤੇ ਪੀਲੀਭੀਤ ਜੇਲ੍ਹ ਕਾਂਡ ਵਿਚ ਮਾਰੇ ਗਏ ਸਿੱਖਾਂ ਦੇ ਪਰਿਵਾਰਕ ਮੈਂਬਰ ਹਾਜ਼ਰ ਸਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੰਚ ਪ੍ਰਧਾਨੀ ਜਥੇ ਨੇ ਚਾਵਲਾ ਮਾਮਲੇ ਸਬੰਧੀ ਜਾਰੀ ਸਾਂਝੇ ਬਿਆਨ ਵਿੱਚ ਖਾਲਸਾ ਪੰਥ ਨੂੰ ਸਿੱਖ ਸੰਸਥਾਵਾਂ ਦੇ ਪ੍ਰਬੰਧ ਵਿੱਚ ਆਏ ਨਿਘਾਰ ਬਾਰੇ ਗੰਭੀਰ ਵਿਚਾਰ ਕਰਨ ਅਤੇ ਸਰਬ ਪ੍ਰਵਾਨ ਯੋਗ ਸ਼ਖ਼ਸੀਅਤਾਂ
ਸਿੱਖ ਆਗੂਆਂ ਨੇ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਬੰਧ ਅਤੇ ਜਾਂਚ ਪ੍ਰਕਿਰਿਆ ’ਤੇ ਸਵਾਲ ਚੁੱਕਦਿਆਂ 11 ਅਕਤੂਬਰ ਨੂੰ 251 ਮੈਂਬਰੀ ਸਿੱਖ ਜੱਥੇ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਇਕੱਠੇ ਹੋਣ ਦਾ ਐਲਾਨ
ਸਰੀ ਵਿਚ ਕੰਟੇਨਰ ਰਾਹੀਂ ਭੇਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦਾ ਮਸਲਾ ਹੋਰ ਗੰਭੀਰ ਹੋ ਗਿਆ ਹੈ। ਨਵੀਆਂ ਉਲੰਘਣਾਵਾਂ ਸਾਹਮਣੇ ਆਉਣ ਤੋਂ ਬਾਅਦ ਸੰਗਤਾਂ ਵਿੱਚ ਰੋਹ ਵਧਿਆ
ਲੰਘੇ ਜੂਨ ਮਹੀਨੇ ਸ੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ, 132 ਸਟਰੀਟ, ਸਰੀ ਦੇ ਪ੍ਰਬੰਧਕਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 225 ਪਾਵਨ ਸਰੂਪ ਕੰਟੇਨਰ ਰਾਹੀਂ ਮੰਗਵਾਏ ਗਏ ਸਨ। ਇਸ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: