Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਲਿਸ ਗ੍ਰਿਫਤਾਰ ਸਿੰਘਾਂ ਉਤੇ ਸਰੀਰਕ ਜਾ ਮਾਨਸਿਕ ਤਸ਼ਦੱਦ ਨਾ ਕਰੇ : ਦਲ ਖ਼ਾਲਸਾ

ਪੁਲਿਸ ਗ੍ਰਿਫਤਾਰ ਸਿੰਘਾਂ ਉਤੇ ਸਰੀਰਕ ਜਾ ਮਾਨਸਿਕ ਤਸ਼ਦੱਦ ਨਾ ਕਰੇ : ਦਲ ਖ਼ਾਲਸਾ

ਫਤਹਿਗੜ੍ਹ ਸਾਹਿਬ: ਦਲ ਖਾਲਸਾ ਨੇ ਸਰਕਾਰ ਅਤੇ ਪੁਲਿਸ ਨੂੰ ਕਿਹਾ ਹੈ ਕਿ ਉਹ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਲਈ ਜ਼ਿੰਮੇਵਾਰ ਔਰਤ ਨੂੰ ਕਥਿਤ ਕਤਲ ਕਰਨ ਵਾਲੇ ਦੋਨਾਂ ਸਿੰਘਾਂ ਉਤੇ ਸਰੀਰਕ ਜਾ ਮਾਨਸਿਕ ਤਸ਼ਦੱਦ ਨਾ ਕਰੇ।

ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਨਿਹਾਲ ਸਿੰਘ ਪਟਿਆਲਾ; ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਕੌਰ ਘਵੱਦੀ ਨੂੰ ਉਸਦੇ ਕੀਤੇ ਦੀ ਸਜ਼ਾ ਦਿੱਤੀ
ਭਾਈ ਗੁਰਪ੍ਰੀਤ ਸਿੰਘ ਜਾਗੋਵਾਲ ਅਤੇ ਭਾਈ ਨਿਹਾਲ ਸਿੰਘ ਪਟਿਆਲਾ; ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੀ ਔਰਤ ਬਲਵਿੰਦਰ ਕੌਰ ਘਵੱਦੀ ਨੂੰ ਉਸਦੇ ਕੀਤੇ ਦੀ ਸਜ਼ਾ ਦਿੱਤੀ

ਜਥੇਬੰਦੀ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਬੀਤੇ ਸਮੇਂ ਦੌਰਾਨ ਪੰਜਾਬ ਅੰਦਰ ਵੱਖ ਵੱਖ ਥਾਵਾਂ ਉਤੇ ਇਕ ਸਾਜਿਸ਼ ਤਹਿਤ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਕਰਕੇ ਸਿੱਖ ਕੌਮ ਦੇ ਹਿਰਦਿਆਂ ਨੂੰ ਵਲੂੰਧਰਿਆ ਗਿਆ। ਉਹਨਾਂ ਕਿਹਾ ਕਿ ਕਈ ਮਹੀਨੇ ਬੀਤ ਜਾਣ ਬਾਅਦ ਵੀ ਸਰਕਾਰ ਇਸ ਸਾਜਿਸ਼ ਦਾ ਪਰਦਾਫਾਸ਼ ਨਹੀਂ ਕਰ ਸਕੀ ਤੇ ਗੁਰੂ ਗਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਦੀ ਇਸ ਨਾਕਾਮੀ ਕਾਰਨ ਹੀ ਸਿੱਖ ਨੌਜਵਾਨਾਂ ਅੰਦਰ ਗ਼ੁੱਸਾ ਪਨਪ ਰਿਹਾ ਹੈ। ਉਹਨਾਂ ਕਿਹਾ ਕਿ ਗੁਰੂ ਸਾਹਿਬ ਦੀ ਹੋਈ ਬੇਹੁਰਮਤੀ ਕਾਰਨ ਇਹਨਾਂ ਦੋਨਾਂ ਸਿੰਘਾਂ ਨੂੰ ਜੋ ਮਾਨਸਿਕ ਸੱਟ ਵੱਜੀ ਤੇ ਜੋ ਇਹਨਾਂ ਦੀਆਂ ਭਾਵਨਾਵਾਂ ਜ਼ਖਮੀ ਹੋਈਆਂ, ਉਸ ਦੇ ਰੋਹ ਅਤੇ ਰੋਸ ਵਜੋਂ ਇਹਨਾਂ ਨੇ ਇਹ ਸਖਤ ਕਦਮ ਚੁੱਕਿਆ ਹੈ। ਉਹਨਾ ਕਿਹਾ ਕਿ ਸਰਕਾਰ ਤੇ ਪੁਲਿਸ ਨੂੰ ਇਹ ਗੱਲ ਸਮਝ ਲੈਣੀ ਚਾਹੀਦੀ ਹੈ ਕਿ ਇਹਨਾਂ ਨੇ ਜੋ ਵੀ ਕੀਤਾ ਹੈ ਉਹ ਆਪਣੇ ਇਸ਼ਟ ਦੇ ਸਤਿਕਾਰ ਨੂੰ ਬਹਾਲ ਰੱਖਣ ਲਈ ਕੀਤਾ ਹੈ, ਅਤੇ ਇਸ ਘਟਨਾ ਨੂੰ ਅੰਜਾਮ ਦੇਣ ਵਿਚ ਇਹਨਾਂ ਦਾ ਕੋਈ ਨਿਜੀ ਸੁਆਰਥ ਨਹੀਂ ਹੈ।

ਚੀਮਾ ਨੇ ਕਿਹਾ ਕਿ ਔਰਤ ਨੂੰ ਸਜ਼ਾ ਦੇਣ ਵਾਲੇ ਨੌਜਵਾਨਾਂ ਨੇ ਅਦਾਲਤ ਵਿਚ ਪੇਸ਼ ਹੋ ਕੇ ਆਤਮ ਸਮਰਪਣ ਕਰ ਦਿੱਤਾ ਹੈ ਅਤੇ ਅਦਾਲਤ ਨੇ ਉਨ੍ਹਾ ਨੂੰ ਪੁਲਿਸ ਰਿਮਾਂਡ ‘ਤੇ ਭੇਜਿਆ ਹੈ। ਉਨ੍ਹਾਂ ਕਿਹਾ ਕਿ ਕਾਨੂੰਨ ਆਪਣੀ ਚਾਲ ਚੱਲੇਗਾ ਅਤੇ ਪੁਲਿਸ ਨੂੰ ਚਾਹੀਦਾ ਹੈ ਕਿ ਨੌਜਵਾਨਾਂ ਨੂੰ ਨਜਾਇਜ਼ ਪ੍ਰੇਸ਼ਾਨ ਨਾ ਕੀਤਾ ਜਾਵੇ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਪੀਪਲਜ਼ ਡਾਕੂਮੈਂਟੇਸ਼ਨ ਐਂਡ ਐਡਵੋਕੇਸੀ ਪ੍ਰੋਜੈਕਟ (ਪੀਡੈਪ) ਨੇ ਭਾਈ ਜਸਵੰਤ ਸਿੰਘ ਖਾਲੜਾ ਦੇ ਕਾਰਜ ਨੂੰ ਅੱਗੇ ਵਧਾਉਣ ਲਈ ਪਿਛਲੇ ਦੋ ਦਹਾਕਿਆਂ ਦੌਰਾਨ ਕੀਤੇ ਯਤਨਾਂ ਦਾ ਵੇਰਵਾ ਸਾਂਝਾ ਕੀਤਾ ਅਤੇ ਅਕਾਲ ਤਖ਼ਤ
ਪੰਜਾਬਮਨੁੱਖੀ ਅਧਿਕਾਰ ਸੰਗਠਨ (PHRO) ਨੇ ਗੁਰਦਾਸਪੁਰ ਜ਼ਿਲ੍ਹੇ ਵਿੱਚ ਪੁਲਿਸ ਵੱਲੋਂ ਕੀਤੇ ਗਏ ਕਥਿਤ ਮੁਕਾਬਲੇ ਦੌਰਾਨ ਨੌਜਵਾਨ ਰਣਜੀਤ ਸਿੰਘ ਦੀ ਮੌਤ ‘ਤੇ ਗੰਭੀਰ ਚਿੰਤਾ ਪ੍ਰਗਟਾਈ ਹੈ। ਸੰਗਠਨ ਨੇ ਇਸ ਘਟਨਾ ਨੂੰ
ਮੋਗਾ ਵਿਖੇ ਹੋਏ ਪੰਥਕ ਇਕੱਠ ਵਿੱਚ ਪੰਜਾਬ ਦਾ ਮਾਹੌਲ ਵਿਗਾੜਨ ਵਾਲੀਆਂ ਸਰਕਾਰੀ ਨੀਤੀਆਂ, ਝੂਠੇ ਮੁਕਾਬਲਿਆਂ ਅਤੇ ਕੌਮਾਂਤਰੀ ਸਾਜ਼ਿਸ਼ਾਂ ਵਿਰੁੱਧ ਕੇਂਦਰ ਨੂੰ ਦਲ ਖ਼ਾਲਸਾ ਦੀ ਚੇਤਾਵਨੀ।
ਦਲ ਖਾਲਸਾ ਨੇ ਭਾਰਤੀ ਸਟੇਟ, ਨਿਆਂਪਾਲਿਕਾ ਅਤੇ ਡੇਰਾਵਾਦ/ਗੁਰੂਡੰਮ ਵਿਚਕਾਰ ਚੱਲ ਰਹੇ ਡੂੰਘੇ ਗਠਜੋੜ ਨੂੰ ਗੰਭੀਰਤਾ ਨਾਲ ਲੈੰਦਿਆਂ ਕਿਹਾ ਹੈ ਅਕਾਲੀ ਆਗੂ ਬਿਕਰਮਜੀਤ ਸਿੰਘ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲਣਾ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: