Follow Sikh Siyasat News at

Subscribe to our RSS feed
ਜੀ ਆਇਆਂ ਨੂੰ! ਸਿੱਖ ਸਿਆਸਤ ਦੇ ਪੰਜਾਬੀ ਖਬਰਾਂ ਦੀ ਬਿਜਾਲ-ਮੰਚ ਉੱਤੇ ਤੁਹਾਡਾ ਹਾਰਦਿਕ ਸਵਾਗਤ ਹੈ। ਤੁਸੀਂ ਆਪਣੇ ਵਿਚਾਰ, ਰਾਵਾਂ, ਸੁਝਾਅ, ਸ਼ਿਕਾਇਤਾਂ ਅਤੇ ਖਬਰਾਂ ਸਾਨੂੰ ਸਾਡੇ ਬਿਜਲ-ਪਤੇ news@sikhsiyasat.net ਉੱਤੇ ਭੇਜ ਸਕਦੇ ਹੋ।

ਪੁਸਤਕ ਪ੍ਰੇਮ ਲਹਿਰ ਵਲੋਂ ਖੰਨੇ ਤੇ ਮੁਕੇਰੀਆਂ ਵਿਚ ਕਿਤਾਬਾਂ ਦੀ ਪ੍ਰਦਰਸ਼ਨੀ ਲਾਈ ਜਾਵੇਗੀ; ਖਾਸ ਛੂਟ ‘ਤੇ ਮਿਲਣਗੀਆਂ ਕਿਤਾਬਾਂ

ਪੁਸਤਕ ਪ੍ਰੇਮ ਲਹਿਰ ਵਲੋਂ ਖੰਨੇ ਤੇ ਮੁਕੇਰੀਆਂ ਵਿਚ ਕਿਤਾਬਾਂ ਦੀ ਪ੍ਰਦਰਸ਼ਨੀ ਲਾਈ ਜਾਵੇਗੀ; ਖਾਸ ਛੂਟ ‘ਤੇ ਮਿਲਣਗੀਆਂ ਕਿਤਾਬਾਂ

ਲੁਧਿਆਣਾ: ਪੁਸਤਕ ਪ੍ਰੇਮ ਲਹਿਰ ਵੱਲੋਂ ਨੌਜਵਾਨਾਂ ਵਿਚ ਕਿਤਾਬਾਂ ਪ੍ਰਤੀ ਰੁਚੀ ਵਧਾਉਣ ਦੀ ਕੋਸ਼ਿਸ਼ਾਂ ਤਹਿਤ ਵੱਖ-ਵੱਖ ਸ਼ਹਿਰਾਂ-ਕਸਬਿਆਂ ਵਿਚ ਕਿਤਾਬਾਂ ਦੀਆਂ ਲਾਈਆਂ ਜਾਂਦੀਆਂ ਪ੍ਰਦਰਸ਼ਨੀਆਂ ਦੀ ਲੜੀ ਵਿਚ ਅਗਲੀਆਂ ਪ੍ਰਦਰਸ਼ੀਆਂ ਖੰਨਾ ਅਤੇ ਮੁਕੇਰੀਆਂ ਵਿਖੇ ਲੱਗਣ ਜਾ ਰਹੀਆਂ ਹਨ।

ਪੁਸਤਕ ਪ੍ਰੇਮ ਲਹਿਰ ਵਲੋਂ ਜਾਰੀ ਕੀਤੀ ਗਈ ਜਾਣਕਾਰੀ ਮੁਤਾਬਿਕ 23 ਨਵੰਬਰ ਦਿਨ ਸ਼ਨਿੱਚਰਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਕਿਤਾਬਾਂ ਦੀ ਪ੍ਰਦਰਸ਼ਨੀ ਨਨਕਾਣਾ ਸਾਹਿਬ ਪਬਲਿਕ ਸਕੂਲ, ਖੰਨਾ ਵਿਖੇ ਲਾਈ ਜਾਵੇਗੀ। ਇਸ ਪ੍ਰਦਰਸ਼ਨੀ ਦੌਰਾਨ ਵਿਦਿਆਰਥੀਆਂ ਨੂੰ ਕਿਤਾਬਾਂ ਅੱਧੇ ਮੁੱਲ (50% ਛੂਟ) ‘ਤੇ ਮਿਲਣਗੀਆਂ

ਪ੍ਰਤੀਕਾਤਮਕ ਤਸਵੀਰ

ਇਸੇ ਤਰ੍ਹਾਂ 23 ਅਤੇ 24 ਨਵੰਬਰ ਦਿਨ ਸ਼ਨਿੱਚਰਵਾਰ ਅਤੇ ਐਤਵਾਰ ਨੂੰ ਇਹ ਪ੍ਰਦਸ਼ਨੀ ਮੁਕੇਰੀਆਂ ਵਿਖੇ ਦੁਸ਼ਹਿਰਾ ਗਰਾਊਂਡ (ਮੱਕੜ ਸਕੂਲ) ਵਿਖੇ ਸ਼ਾਮ 5 ਵਜੇ ਤੋਂ ਰਾਤ 11 ਵਜੇ ਤੱਕ ਲਗਾਈ ਜਾਵੇਗੀ।

ਮੁਕੇਰੀਆਂ ਵਿਖੇ ਲੱਗਣ ਵਾਲੀ ਨੁਮਾਇਸ਼ ਦੌਰਾਨ ਕਿਤਾਬਾਂ ਉੱਤੇ 30% ਤੋਂ 50% ਤੱਕ ਖਾਸ ਛੂਟ ਦਿੱਤੀ ਜਾਵੇਗੀ।

ਚਾਹਵਾਨ ਪਾਠਕਾਂ ਇਨ੍ਹਾਂ ਪ੍ਰਦਰਸ਼ਨੀਆਂ ਉੱਤੇ ਜਾ ਕੇ ਲਾਹਾ ਹਾਸਲ ਕਰ ਸਕਦੇ ਹਨ।

Comments

comments

ਉਕਤ ਲਿਖਤ/ ਖਬਰ ਬਾਰੇ ਆਪਣੇ ਵਿਚਾਰ ਸਾਂਝੇ ਕਰੋ:

ਵਟਸਐਪ ਰਾਹੀਂ ਤਾਜਾ ਖਬਰਾਂ ਹਾਸਲ ਕਰਨ ਦਾ ਤਰੀਕਾ:

(1) ਸਿੱਖ ਸਿਆਸਤ ਦਾ ਵਟਸਐਪ ਅੰਕ 0091-85560-67689 ਆਪਣੀ ਜੇਬੀ (ਫੋਨ) ਵਿੱਚ ਭਰ ਲਓ; ਅਤੇ
(2) ਸਾਨੂੰ ਆਪਣਾ ਨਾਂ ਵਟਸਐਪ ਰਾਹੀਂ ਭੇਜ ਦਿਓ।

Related

ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਨੇੜੇ ਲੱਗਣ ਵਾਲੀ ਇਸ ਪ੍ਰਦਰਸ਼ਨੀ ਦੌਰਾਨ ਕਿਤਾਬਾਂ ਦੀ ਕੀਮਤ ਉੱਤੇ 30% ਤੋਂ 50% ਤੱਕ ਖਾਸ ਛੂਟ ਵੀ ਦਿੱਤੀ ਜਾਵੇਗੀ।
ਪੰਜਾਬ ਦੇ ਵਸਨੀਕਾਂ ਅੰਦਰ ਕਿਤਾਬਾਂ ਪੜ੍ਹਨ ਪ੍ਰਤੀ ਦਿਲਚਸਪੀ ਵਧਾਉਣ ਲਈ ਸ਼ਲਾਘਾਯੋਗ ਉਪਰਾਲੇ ਕਰ ਰਹੀ ਨੌਜਵਾਨਾਂ ਦੀ ਜਥੇਬੰਦੀ ਪੁਸਤਕ ਪ੍ਰੇਮ ਲਹਿਰ ਵਲੋਂ ਲੁਧਿਆਣੇ ਵਿੱਚ ਪੈਂਦੇ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ ਵਿਖੇ

ਸਿੱਖ ਸਿਆਸਤ ਰਾਹੀਂ ਚੋਣਵੀਆਂ ਕਿਤਾਬਾਂ ਖਰੀਦੋ

ਤਾਜ਼ਾ ਖਬਰਾਂ:

ਲੇਖ/ਵਿਚਾਰ: